Apply for recruitment of 27 posts : ਚੰਡੀਗੜ੍ਹ : ਮਾਣਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਘਰ-ਘਰ ਰੋਜਗਾਰ ਦੀ ਨੀਤੀ ਤਹਿਤ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਮੱਛੀ ਪਾਲਣ ਵਿਭਾਗ ਵਿੱਚ ਮੱਛੀ ਪਾਲਣ ਅਫਸਰ ਦੀਆਂ 27 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਦਿੱਤੀ।
ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਚੇਅਰਮੈਨ ਸ੍ਰੀ ਬਹਿਲ ਨੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਮਿਤੀ 19 ਅਪ੍ਰੈਲ ਤੋਂ 10 ਮਈ 2021 ਤੱਕ ਅਪਲਾਈ ਕੀਤਾ ਜਾ ਸਕਦਾ ਹੈ।ਫੀਸ ਭਰਨ ਲਈ ਆਖਰੀ ਮਿਤੀ 12 ਮਈ ਰੱਖੀ ਗਈ ਹੈ। ਇਨ੍ਹਾਂ ਸਾਰੀਆਂ ਭਰਤੀਆਂ ਲਈ ਮਾਣਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਦੀ ਨੀਤੀ `ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ।