ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਰੂਪਨਗਰ ਵਿੱਚ 31 ਅਗਸਤ ਤੱਕ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਇਸਤਰੀ ਤੇ ਬਾਲ ਸੁਰੱਖਿਆ ਅਫ਼ਸਰ ਰਜਿੰਦਰ ਕੌਰ ਨੇ ਕਿਹਾ ਕਿ ਭਾਰਤ ਸਰਕਾਰ ਤੋਂ ਮਿਲੇ ਪੱਤਰ ਅਨੁਸਾਰ ਹੋਰਨਾਂ ਲਈ ਮਿਸਾਲ ਕਾਇਮ ਕਰਨ ਵਾਲੇ ਅਤੇ ਵੱਡੀਆਂ ਪ੍ਰਾਪਤੀਆਂ ਕਰਨ ਵਾਲੇ ਬੱਚੇ ਦੂਜਿਆਂ ਲਈ ਰੋਲ ਮਾਡਲ ਬਣੇ ਹਨ। ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ ‘ਤੇ ਜਾਣਕਾਰੀ ਪ੍ਰਾਪਤ ਕਰੋ।
ਭਾਰਤ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਅਪਲਾਈ ਕਰਨ ਦੀ ਮੰਗ ਕੀਤੀ ਹੈ ਅਤੇ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਅਰਜ਼ੀਆਂ ਸਿਰਫ਼ ਆਨਲਾਈਨ ਹੀ ਦਿੱਤੀਆਂ ਜਾ ਸਕਦੀਆਂ ਹਨ। ਜ਼ਿਲ੍ਹਾ ਇਸਤਰੀ ਤੇ ਬਾਲ ਸੁਰੱਖਿਆ ਅਫ਼ਸਰ ਰਜਿੰਦਰ ਕੌਰ ਨੇ ਕਿਹਾ ਕਿ ਭਾਰਤ ਸਰਕਾਰ ਤੋਂ ਮਿਲੇ ਪੱਤਰ ਮੁਤਾਬਕ ਹੋਰਨਾਂ ਲਈ ਮਿਸਾਲ ਕਾਇਮ ਕਰਨ ਵਾਲੇ ਅਤੇ ਵੱਡੀਆਂ ਪ੍ਰਾਪਤੀਆਂ ਕਰਨ ਵਾਲੇ ਬੱਚੇ ਦੂਜਿਆਂ ਲਈ ਰੋਲ ਮਾਡਲ ਬਣੇ ਹਨ।
ਜਦਕਿ ਇਨ੍ਹਾਂ ਦੇ ਨਾਲ-ਨਾਲ ਖੇਡਾਂ, ਸਮਾਜ ਸੇਵਾ, ਤਕਨਾਲੋਜੀ, ਵਾਤਾਵਰਨ, ਕਲਾ, ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿੱਚ ਸ਼ਲਾਘਾਯੋਗ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਨੂੰ ਰਾਸ਼ਟਰੀ ਸਨਮਾਨ ਦਾ ਹੱਕਦਾਰ ਮੰਨਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਅਜਿਹੇ ਬੱਚਿਆਂ ਤੋਂ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ।
ਇਹ ਵੀ ਪੜ੍ਹੋ : ਜਲੰਧਰ : ਪਿਓ-ਪੁੱਤ ਨੂੰ ਸੱਪ ਨੂੰ ਡੰਗਿਆ, ਇਲਾਜ ਦੌਰਾਨ ਇੱਕ ਦੀ ਮੌ.ਤ
ਹਰ ਸਾਲ ਅਜਿਹੇ ਬੱਚਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦੇ ਤਹਿਤ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦੁਆਰਾ ਮੈਡਲ ਦੇ ਨਾਲ-ਨਾਲ ਸਰਟੀਫਿਕੇਟ ਅਤੇ ਪ੍ਰਸ਼ੰਸਾ ਪੱਤਰ ਦਿੱਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਕੋਈ ਵੀ ਬੱਚਾ ਜੋ ਭਾਰਤ ਦਾ ਨਾਗਰਿਕ ਹੈ ਅਤੇ ਭਾਰਤ ਵਿੱਚ ਰਹਿ ਰਿਹਾ ਹੈ ਅਤੇ ਨਿਰਧਾਰਤ ਯੋਗਤਾ ਪੂਰੀ ਕਰਦਾ ਹੈ, ਉਹ ਇਸ ਪੁਰਸਕਾਰ ਲਈ ਰਜਿਸਟ੍ਰੇਸ਼ਨ ਕਰ ਸਕਦਾ ਹੈ।
ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਨੇ ਆਨਲਾਈਨ ਪੋਰਟਲ ‘ਤੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 31 ਅਗਸਤ, 2023 ਨਿਸ਼ਚਿਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਹ ਪੁਰਸਕਾਰ ਭਾਰਤ ਸਰਕਾਰ ਵੱਲੋਂ ਦਿੱਤਾ ਜਾਣ ਵਾਲਾ ਇੱਕੋ-ਇੱਕ ਰਾਸ਼ਟਰੀ ਪੱਧਰ ਦਾ ਬਾਲ ਪੁਰਸਕਾਰ ਹੈ।
ਇਸ ਤੋਂ ਇਲਾਵਾ ਹੋਰ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੇ ਦਫ਼ਤਰ ਕਮਰਾ ਨੰਬਰ 153, ਜੋ ਕਿ ਰੂਪਨਗਰ ਦੇ ਛੋਟੇ ਸਕੱਤਰੇਤ ਵਿੱਚ ਸਥਿਤ ਹੈ, ਨਾਲ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਫ਼ੋਨ ਨੰਬਰ 01881-222299 ‘ਤੇ ਵੀ ਜਾਣਕਾਰੀ ਲਈ ਜਾ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: