Appointed by BJP Punjab : ਭਾਰਤੀ ਜਨਤਾ ਪਾਰਟੀ, ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜ਼ਿਲ੍ਹਾ ਪੱਧਰ ‘ਤੇ ਪਾਰਟੀ ਨੂੰ ਮਜ਼ਬੂਤ ਕਰਦਿਆਂ ਦੋ ਜ਼ਿਲ੍ਹਾ ਪ੍ਰਧਾਨ ਹਰਦਿਆਲ ਸਿੰਘ ਔਲਖ ਨੂੰ ਭਾਰਤੀ ਜਨਤਾ ਪਾਰਟੀ, ਅੰਮ੍ਰਿਤਸਰ ਦਿਹਾਤੀ ਅਤੇ ਸੁਸ਼ੀਲ ਸ਼ਰਮਾ ਨੂੰ ਭਾਜਪਾ ਜਲੰਧਰ ਸ਼ਹਿਰੀ ਦਾ ਪ੍ਰਧਾਨ ਐਲਾਨ ਕੀਤਾ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਨਵੇਂ ਨਿਯੁਕਤ ਕੀਤੇ ਗਏ ਜਿਲਾ ਪ੍ਰਧਾਨਾਂ ਦੀ ਨਿਯੁਕਤੀ ਹਰ ਚੀਜ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਗਈ ਹੈ ਅਤੇ ਦੋਵੇਂ ਹੀ ਪਾਰਟੀ ਦੇ ਸਮਰਪਿਤ ਅਤੇ ਵਫ਼ਾਦਾਰ ਵਰਕਰ ਹਨ। ਰਮਨ ਪੱਬੀ ਦਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਸੁਸ਼ੀਲ ਸ਼ਰਮਾ ਦੇ ਹੱਥ ਵਿਚ ਵਾਂਗਡੋਰ ਸੌਂਪੀ ਗਈ ਹੈ। ਭਾਜਪਾ ਵਿਚ ਕਾਫੀ ਲੰਬੇ ਸਮੇਂ ਤੋਂ ਅੰਦਰੂਨੀ ਫੁੱਟ ਪਈ ਹੈ। ਹੁਣ ਦੇਖਣਾ ਹੋਵੇਗਾ ਕਿ ਪ੍ਰਧਾਨ ਬਣਨ ਤੋਂ ਬਾਅਦ ਪਾਰਟੀ ਵਿਚ ਕਿਸ ਤਰ੍ਹਾਂ ਮਤਭੇਦਾਂ ਨੂੰ ਦੂਰ ਕਰਦੇ ਹੋਏ ਪਾਰਟੀ ਨੂੰ ਮਜ਼ਬੂਤ ਬਣਾਉਣ ਦਾ ਕੰਮ ਕਰਨਗੇ।
ਸ਼ਰਮਾ ਨੇ ਕਿਹਾ ਕਿ ਦੋਵੇਂ ਪ੍ਰਧਾਨ ਨਵੇਂ ਅਤੇ ਪੁਰਾਣੇ ਵਰਕਰਾਂ ਨਾਲ ਜਾਣੂ ਹਨ ਅਤੇ ਉਨ੍ਹਾਂ ਦੀ ਜੁਝਾਰੂ ਯੋਗਤਾ ਦੇ ਮੱਦੇਨਜ਼ਰ ਉਨ੍ਹਾਂ ਨੂੰ ਟੀਮ ਦੀ ਅਗਵਾਈ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਸਿਰਫ ਇਹ ਹੀ ਨਹੀਂ, ਦੋਹਾਂ ਦੀ ਜ਼ਿੰਮੇਵਾਰੀ ਅਤੇ ਸੰਸਥਾ ਦੀ ਅਗਵਾਈ ਕਰਨ ਦੀ ਯੋਗਤਾ ਨੂੰ ਧਿਆਨ ਵਿਚ ਰੱਖਦੇ ਹੋਏ ਉਸੇ ਤਰ੍ਹਾਂ ਜ਼ਿੰਮੇਵਾਰੀ ਸੌਂਪੀ ਗਈ ਹੈ I 39 ਸਾਲ ਦੇ ਸੁਸ਼ੀਲ ਸ਼ਰਮਾ ਜਲੰਧਰ ਦੇ ਵਾਰਡ ਨੰਬਰ 2 ਤੋਂ ਕੌਂਸਲਰ ਵੀ ਰਹਿ ਚੁੱਕੇ ਹਨ ਅਤੇ ਲੰਬੇ ਸਮੇਂ ਤੋਂ ਭਾਜਪਾ ਦੇ ਮਿਹਨਤੀ ਵਰਕਰ ਦੇ ਰੂਪ ਵਿਚ ਵੀ ਕੰਮ ਕਰ ਰਹੇ ਹਨ। ਇਸ ਤੋਂ ਇਲਾਵਾ ਸੁਸ਼ੀਲ ਸ਼ਰਮਾ ਏ. ਬੀ. ਵੀ. ਪੀ. ਪੰਜਾਬ ਦੇ ਸਕੱਤਰ ਵੀ ਰਹਿ ਚੁੱਕੇ ਹਨ।
ਸ਼ਰਮਾ ਨੇ ਉਮੀਦ ਜਤਾਈ ਕਿ ਇਹ ਦੋਵੇਂ ਆਪਣੇ ਹੁਨਰਮੰਦ ਅਧਿਕਾਰੀਆਂ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਭਾਜਪਾ ਨੂੰ ਮਜ਼ਬੂਤ ਕਰਨਗੇ ਅਤੇ ਪਾਰਟੀ ਨੂੰ ਨਵੀਆਂ ਬੁਲੰਦੀਆਂ ਮਿਲਣਗੀਆਂ। ਇਸ ਮੌਕੇ, ਦੋਵੇਂ ਨਵੇਂ ਐਲਾਨੇ ਗਏ ਪ੍ਰਧਾਨਾਂ ਨੇ ਪਾਰਟੀ ਹਾਈ ਕਮਾਨ ਅਤੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਉਨ੍ਹਾਂ ‘ਤੇ ਜੋ ਭਰੋਸਾ ਪ੍ਰਗਟਾਇਆ ਹੈ, ਉਹ ਇਸ ਨੂੰ ਕਾਇਮ ਰੱਖਣ ਲਈ ਹਰ ਯਤਨ ਕਰਨਗੇ ਅਤੇ ਪਾਰਟੀ ਨੇ ਪ੍ਰਚਾਰ-ਪ੍ਰਸਾਰ ਲਈ ਸਖਤ ਮਿਹਨਤ ਕਰਨਗੇ ਅਤੇ ਅਸੀਂ ਪਾਰਟੀ ਨੂੰ ਨਵੀਆਂ ਉਚਾਈਆਂ ਤੇ ਲਿਜਾਣ ਦੀ ਕੋਸ਼ਿਸ਼ ਕਰਾਂਗੇ I