ਤਰਨਤਾਰਨ ਦੇ ਕਸਬਾ ਹਰੀਕੇ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਥੇ ਘਰ ਦੇ ਬਾਹਰ ਖੜ੍ਹੇ ਇਕ ਆੜ੍ਹਤੀਏ ‘ਤੇ ਬਾਈਕ ਸਵਾਰ ਕੁਝ ਨੌਜਵਾਨਾਂ ਵੱਲੋਂ ਤਾਬੜਤੋੜ ਫਾਇਰਿੰਗ ਕਰ ਦਿੱਤੀ ਗਈ ਜਿਸ ਵਿਚ ਆੜ੍ਹਤੀਏ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਾਮ ਗੋਪਾਲ ਵਜੋਂ ਹੋਈ ਹੈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਕਿਹਾ ਜਾ ਰਿਹਾ ਹੈ ਕਿ ਰਾਮ ਗੋਪਾਲ ਆਪਣੇ ਘਰ ਦੇ ਬਾਹਰ ਖੜ੍ਹਾ ਸੀ ਤੇ ਇਸੇ ਦੌਰਾਨ ਬਾਈਕ ‘ਤੇ ਸਵਾਰ ਹੋ ਕੇ ਆਏ ਦੋ ਹਮਲਾਵਰਾਂ ਨੇ ਉਸ ਉਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਤੇ ਰਾਮ ਗੋਪਾਲ ਜ਼ਖਮੀ ਹੋ ਗਿਆ। ਜ਼ਖਮੀ ਹਾਲਤ ਵਿਚ ਪਰਿਵਾਰਕ ਮੈਂਬਰ ਉਸ ਨੂੰ ਹਸਪਤਾਲ ਲੈ ਕੇ ਪਹੁੰਚੇ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ : ਸੁਨੀਲ ਜਾਖੜ ਨੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਦਿੱਲੀ ਵਿਖੇ ਕੀਤੀ ਮੁਲਾਕਾਤ
ਹਾਲਾਂਕਿ ਬਾਈਕ ‘ਤੇ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਹਮਲਾ ਕਿਉਂ ਕੀਤਾ ਇਸ ਸਬੰਧੀ ਹਾਲੇ ਤੱਕ ਜਾਣਕਾਰੀ ਹਾਸਲ ਨਹੀਂ ਹੋਈ ਹੈ। ਪੁਲਿਸ ਸੀਸੀਟੀਵੀ ਕੈਮਰੇ ਖੰਗਾਲ ਰਹੀ ਹੈ ਤੇ ਜਾਂਚ ਵੀ ਕੀਤੀ ਜਾ ਰਹੀ ਹੈ ਤੇ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: