ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਦੇ ਇੱਕ ਦੂਰ-ਦੁਰਾਡੇ ਇਲਾਕੇ ਵਿੱਚ ਫੌਜ ਦਾ ਧਰੁਵ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਹੈਲੀਕਾਪਟਰ ਵਿੱਚ ਫੌਜ ਦੇ ਤਿੰਨ ਜਵਾਨ ਸ਼ਾਮਲ ਸਨ। ਇਸ ਹਾਦਸੇ ਵਿਚ ਤਿੰਨੋਂ ਜ਼ਖ਼ਮੀ ਹੋ ਗਏ ਹਨ। ਇਸ ਮਾਮਲੇ ਸਬੰਧੀ ਸੈਨਾ ਦੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਧਰੁਵ ਹੈਲੀਕਾਪਟਰ, ਜੋ ਵੀਰਵਾਰ ਸਵੇਰੇ 11.15 ਵਜੇ ਇੱਕ ਸੰਚਾਲਨ ਮਿਸ਼ਨ ਲਈ ਰਵਾਨਾ ਹੋਇਆ ਸੀ, ਕਿਸ਼ਤਵਾੜ ਵਿੱਚ ਮਾਰੂਆ ਨਦੀ ਦੇ ਕੰਢੇ ਉੱਤੇ ਉਤਰਦੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਿਆ।
ਜਾਣਕਾਰੀ ਮੁਤਾਬਕ ਪਾਇਲਟਾਂ ਨੇ ਏਅਰ ਟਰੈਫਿਕ ਕੰਟਰੋਲਰ (ATC) ਨੂੰ ਤਕਨੀਕੀ ਖਰਾਬੀ ਦੀ ਸੂਚਨਾ ਦਿੱਤੀ ਸੀ। ਇਸ ਤੋਂ ਬਾਅਦ ਤੁਰੰਤ ਫੌਜ ਦੇ ਬਚਾਅ ਦਲ ਮੌਕੇ ‘ਤੇ ਪਹੁੰਚ ਗਏ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ। ਜਹਾਜ਼ ਵਿੱਚ ਦੋ ਪਾਇਲਟ ਅਤੇ ਇੱਕ ਟੈਕਨੀਸ਼ੀਅਨ ਸਵਾਰ ਸੀ। ਤਿੰਨੋਂ ਜ਼ਖਮੀ ਜਵਾਨਾਂ ਨੂੰ ਊਧਮਪੁਰ ਦੇ ਮਿਲਟਰੀ ਹਸਪਤਾਲ ਲਿਜਾਇਆ ਗਿਆ ਹੈ। ਇਸ ਮਾਮਲੇ ‘ਚ ਕੋਰਟ ਆਫ ਇਨਕੁਆਰੀ ਦੇ ਹੁਕਮ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਅਬੋਹਰ ‘ਚ 3 ਨਸ਼ਾ ਤਸਕਰ ਕਾਬੂ: 12 ਗ੍ਰਾਮ ਹੈਰੋਇਨ, 2 ਦੇਸੀ ਪਿਸਤੌਲ ਤੇ 2 ਜਿੰਦਾ ਕਾਰਤੂਸ ਬਰਾਮਦ
ਜ਼ਿਕਰਯੋਗ ਹੈ ਕਿ 16 ਮਾਰਚ ਨੂੰ ਅਰੁਣਾਚਲ ਪ੍ਰਦੇਸ਼ ‘ਚ ਬੋਮਡਿਲਾ ਚੀਤਾ ਹੈਲੀਕਾਪਟਰ ATC ਨਾਲ ਸੰਪਰਕ ਟੁੱਟਣ ਤੋਂ ਬਾਅਦ ਕਰੈਸ਼ ਹੋ ਗਿਆ ਸੀ ਇਸ ਹਾਦਸੇ ਵਿੱਚ ਦੋਵੇਂ ਪਾਇਲਟ ਲੈਫਟੀਨੈਂਟ ਕਰਨਲ ਵਿਨੈ ਬਾਨੂ ਰੈਡੀ ਅਤੇ ਮੇਜਰ ਜਯੰਤ ਏ. ਦੀ ਮੌਤ ਹੋ ਗਈ ਸੀ। ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਇਸ ਮਾਮਲੇ ‘ਚ ਕੋਰਟ ਆਫ ਇਨਕੁਆਰੀ ਦੇ ਹੁਕਮ ਦਿੱਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: