ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਪਾਕਿਸਤਾਨੀ ਖੁਫ਼ੀਆ ਏਜੰਸੀ ਆਈਐਸਆਈ ਨੂੰ ਸੂਚਨਾ ਦੇਣ ਦੇ ਦੋਸ਼ ਵਿੱਚ ਫ਼ੌਜ ਦੇ ਇੱਕ ਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇਹ ਕਾਰਵਾਈ ਕੇਂਦਰੀ ਸੁਰੱਖਿਆ ਏਜੰਸੀਆਂ ਤੋਂ ਮਿਲੀ ਸੂਚਨਾ ਦੇ ਆਧਾਰ ’ਤੇ ਕੀਤੀ ਹੈ। ਦੋਸ਼ੀ ਫੌਜੀ ਜਵਾਨ ਨੂੰ ਅਧਿਕਾਰੀਆਂ ਨੇ ਗ੍ਰਿਫਤਾਰ ਕਰ ਲਿਆ ਹੈ, ਉਸ ਦੀ ਪਛਾਣ ਮਨੋਜ ਚੌਧਰੀ ਵਜੋਂ ਹੋਈ ਹੈ।
ਡੀਐਸਪੀ ਅਟਾਰੀ ਪਰਵੇਸ਼ ਚੋਪੜਾ ਨੇ ਦੱਸਿਆ ਕਿ ਕੇਂਦਰੀ ਸੁਰੱਖਿਆ ਏਜੰਸੀਆਂ ਨੂੰ ਉੱਤਰ ਪ੍ਰਦੇਸ਼ ਦੇ ਉਸਰਾਹ ਰਸੂਲਪੁਰ ਪਿੰਡ ਦੇ ਰਹਿਣ ਵਾਲੇ ਮਨੋਜ ਚੌਧਰੀ ਬਾਰੇ ਜਾਣਕਾਰੀ ਮਿਲੀ ਸੀ। ਉਸ ਦੇ ਇਨਪੁਟਸ ਮੁਤਾਬਕ ਮਨੋਜ ਅੰਮ੍ਰਿਤਸਰ ਵਿੱਚ ਤਾਇਨਾਤ ਹੈ ਅਤੇ ਪਾਕਿਸਤਾਨੀ ਖੁਫੀਆ ਏਜੰਸੀਆਂ ਲਈ ਏਜੰਟ ਵਜੋਂ ਕੰਮ ਕਰ ਰਿਹਾ ਹੈ।
ਉਹ ਵ੍ਹਾਟਸਐਪ ਅਤੇ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨੀ ਸਮੱਗਲਰਾਂ ਅਤੇ ਖੁਫੀਆ ਏਜੰਸੀਆਂ ਨਾਲ ਜੁੜਿਆ ਹੋਇਆ ਹੈ। ਮਨੋਜ ਭਾਰਤੀ ਫੌਜ ਦੀ ਜਾਣਕਾਰੀ ਅਤੇ ਸੰਵੇਦਨਸ਼ੀਲ ਥਾਵਾਂ ਦੀਆਂ ਫੋਟੋਆਂ ਅਤੇ ਨਕਸ਼ੇ ਪਾਕਿਸਤਾਨੀ ਏਜੰਸੀਆਂ ਨੂੰ ਵੀ ਭੇਜ ਰਿਹਾ ਹੈ।
ਕੇਂਦਰੀ ਸੁਰੱਖਿਆ ਏਜੰਸੀਆਂ ਦੀ ਸੂਚਨਾ ਦੇ ਆਧਾਰ ‘ਤੇ ਥਾਣਾ ਘਰਿੰਡਾ ਦੀ ਪੁਲਸ ਨੇ ਮਨੋਜ ਚੌਧਰੀ ਖਿਲਾਫ 3,4,5,9 ਆਫੀਸ਼ੀਅਲ ਸੀਕ੍ਰੇਟ ਐਕਟ 1923 ਤਹਿਤ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ : ਵਕੀਲਾਂ ‘ਤੇ NIA ਦੀ ਰੇਡ ਤੋਂ ਖਫ਼ਾ ਬਾਰ ਕੌਂਸਲ, ਜਾਂਚ ਅਧਿਕਾਰੀਆਂ ਨੂੰ ਜਾਰੀ ਕਰੇਗਾ ਨੋਟਿਸ
ਬਾਰਡਰ ਏਰੀਆ ਵਿੱਚ ਬੁੱਧਵਾਰ ਦੀ ਰਾਤ ਨੂੰ ਫੌਜ ਦਾ ਜਵਾਨ ਮਨੋਜ ਕੁਮਾਰ ਕੁਝ ਖਾਸ ਜਾਣਕਾਰੀ ਲੈ ਕੇ ਪਾਕਿਸਤਾਨ ਭੇਜਣ ਦੀ ਫਿਰਾਕ ਵਿੱਚ ਸੀ। ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ, ਉਸ ਦੀ ਗ੍ਰਿਫਤਾਰੀ ਵੇਲੇ ਕੁਝ ਦਸਤਾਵੇਜ਼ ਵੀ ਮਿਲੇ ਹਨ। ਥਾਣਾ ਘਰਿੰਡਾ ਵਿ4ਚ ਕੇਸ ਦਰਜ ਤੋਂ ਬਾਅਦ ਪੁਲਿਸ ਨੇ ਉਸ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: