ਸੰਗਰੂਰ ਦੇ ਪਿੰਡ ਮਹਿਲਾਂ ਦਾ ਫ਼ੌਜੀ ਜਵਾਨ ਗੁਰਪ੍ਰੀਤ ਸਿੰਘ ਮਨੀਪੁਰ ਵਿਚ ਡਿਊਟੀ ਦੌਰਾਨ ਸ਼ਹੀਦ ਹੋ ਗਿਆ। ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਮਨੀਪੁਰ ‘ਚ ਦੇਸ਼ ਵਿਰੋਧੀ ਅਨਸਰਾਂ ਨਾਲ ਗੋਲੀਬਾਰੀ ਦੌਰਾਨ ਸ਼ਹੀਦ ਹੋ ਗਏ। ਉਹ ਪਿਛਲੇ 21 ਸਾਲਾਂ ਤੋਂ ਭਾਰਤੀ ਫ਼ੌਜ ਵਿਚ ਸੇਵਾਵਾਂ ਨਿਭਾਅ ਰਹੇ ਸਨ।
ਗੁਰਪ੍ਰੀਤ ਸਿੰਘ ਸੰਗਰੂਰ ਵਿਚ ਸੁਨਾਮ ਤਹਿਸੀਲ ਦੇ ਮਹਿਲਾ ਚੌਕ ਪਿੰਡ ਦਾ ਰਹਿਣ ਵਾਲਾ ਹੈ ਤੇ ਡਿਊਟੀ ਦੌਰਾਨ ਬਹਾਦਰੀ ਨਾਲ ਮੁਕਾਬਲਾ ਕਰਦਿਆਂ ਦੇਸ਼ ਉਤੋਂ ਆਪਣੀ ਜਾਨ ਕੁਰਬਾਨ ਕਰ ਗਏ। ਅੱਜ ਉਨ੍ਹਾਂ ਦੀ ਮ੍ਰਿਤਕ ਦੇਹ ਜੱਦੀ ਪਿੰਡ ਪਹੁੰਚਗ ਤੇ ਉਸ ਮਗਰੋਂ ਰਾਜਕੀ ਸਨਮਾਨਾਂ ਨਾਲ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ : Instagram ‘ਤੇ 10 ਕਰੋੜ ਫਾਲੋਅਰਜ਼ ਵਾਲੇ ਪਹਿਲੇ ਨੇਤਾ ਬਣੇ PM ਮੋਦੀ, ਟਰੰਪ ਸਣੇ ਕਈ ਵੱਡੇ ਲੀਡਰਾਂ ਨੂੰ ਛੱਡਿਆ ਪਿੱਛੇ
ਗੁਰਪ੍ਰੀਤ ਦੀ ਮੌਤ ਦੀ ਖਬਰ ਮਿਲਦੇ ਹੀ ਪਿੰਡ ਵਿਚ ਸੋਗ ਦੀ ਲਹਿਰ ਛਾ ਗਈ। ਗੁਰਪ੍ਰੀਤ ਸਿੰਘ ਆਪਣੇ ਪਿੱਛੇ ਪਤਨੀ, ਪੁੱਤ ਦੇ ਧੀ ਨੂੰ ਛੱਡ ਗਏ ਹਨ। ਪਿੰਡ ਵਿਚ ਸ਼ਹੀਦ ਗੁਰਪ੍ਰੀਤ ਸਿੰਘ ਦੇ ਘਰ ਵੱਡੀ ਗਿਣਤੀ ਵਿਚ ਲੋਕ ਪਹੁੰਚ ਰਹੇ ਹਨ। ਨੰਬਰਦਾਰ ਯੂਨੀਅਨ ਪੰਜਾਬ ਦੇ ਨੇਤਾ ਰਣ ਸਿੰਘ ਮਹਿਲਾਂ ਨੇ ਪੀੜਤ ਪਰਿਵਾਰ ਲਈ ਸਰਕਾਰ ਤੋਂ ਮੁਆਵਜ਼ਾ, ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਤੇ ਪਿੰਡ ਵਿਚ ਸ਼ਹੀਦ ਦੀ ਯਾਦ ਵਿਚ ਇਕ ਯਾਦਗਾਰ ਬਣਾਉਣ ਦੀ ਮੰਗ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -:
























