ਭਾਰਤੀ ਫੌਜ ਵੱਲੋਂ 21 ਅਗਸਤ ਤੋਂ ਪਟਿਆਲਾ ਵਿਖੇ ਪੰਜਾਬ ਦੇ ਛੇ ਜ਼ਿਲ੍ਹਿਆਂ ਸੰਗਰੂਰ, ਮਾਨਸਾ, ਬਰਨਾਲਾ, ਪਟਿਆਲਾ, ਮਾਲੇਰਕੋਟਲਾ ਅਤੇ ਫਤਹਿਗੜ੍ਹ ਸਾਹਿਬ ਦੇ ਨੌਜਵਾਨਾਂ ਲਈ ਭਰਤੀ ਰੈਲੀ ਕੀਤੀ ਜਾ ਰਹੀ ਹੈ। ਇਸ ਵਿੱਚ 5000 ਉਮੀਦਵਾਰਾਂ ਦੇ ਭਾਗ ਲੈਣ ਦੀ ਉਮੀਦ ਹੈ।
ਜ਼ਿਲ੍ਹਾ ਪ੍ਰਸ਼ਾਸਨ ਨੇ ਫ਼ੌਜ ਦੇ ਸਹਿਯੋਗ ਨਾਲ ਇਸ ਭਰਤੀ ਰੈਲੀ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਹ ਭਰਤੀ ਰੈਲੀ ਆਰਮੀ ਏਰੀਆ, ਸੰਗਰੂਰ ਰੋਡ ਸਥਿਤ ਪਟਿਆਲਾ ਐਵੀਏਸ਼ਨ ਕਲੱਬ ਦੇ ਸਾਹਮਣੇ ਗਰਾਊਂਡ ਵਿੱਚ ਹੋਵੇਗੀ। 21 ਅਗਸਤ ਨੂੰ ਸਵੇਰੇ 2 ਵਜੇ ਭਰਤੀ ਲਈ ਲਿਖਤੀ ਪ੍ਰੀਖਿਆ ਪਾਸ ਕਰਨ ਵਾਲੇ ਨੌਜਵਾਨਾਂ ਦੇ ਸਰੀਰਕ ਟੈਸਟ ਲਈ ਅਰਜ਼ੀਆਂ ਸ਼ੁਰੂ ਹੋ ਜਾਣਗੀਆਂ। ਭਰਤੀ ਡਾਇਰੈਕਟਰ ਨੇ ਦੱਸਿਆ ਕਿ 27 ਅਗਸਤ ਤੱਕ ਚੱਲਣ ਵਾਲੀ ਇਸ ਰੈਲੀ ਵਿੱਚ ਭਰਤੀ ਬਿਲਕੁਲ ਮੁਫ਼ਤ ਅਤੇ ਸਿਰਫ਼ ਯੋਗਤਾ ਦੇ ਆਧਾਰ ’ਤੇ ਹੀ ਕੀਤੀ ਜਾਵੇਗੀ। ਇਸ ਲਈ ਉਮੀਦਵਾਰ ਭਰਤੀ ਲਈ ਕਿਸੇ ਨੂੰ ਰਿਸ਼ਵਤ ਆਦਿ ਨਾ ਦੇਣ ਅਤੇ ਕਿਸੇ ਵੀ ਕਿਸਮ ਦੇ ਦਲਾਲਾਂ ਤੋਂ ਸੁਚੇਤ ਰਹਿਣ।
ਇਹ ਵੀ ਪੜ੍ਹੋ : ਫਿਰੋਜ਼ਪੁਰ ‘ਚ 19 ਸਕੂਲ ਬੰਦ ਰੱਖਣ ਦੇ ਹੁਕਮ, ਪਿੰਡਾਂ ਦੇ ਸਕੂਲਾਂ ‘ਚ ਵੜਿਆ 4-4 ਫੁੱਟ ਪਾਣੀ
ਏਡੀਸੀ ਜਗਜੀਤ ਸਿੰਘ ਨੇ ਦੱਸਿਆ ਕਿ ਭਰਤੀ ਰੈਲੀ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ। ਇਸ ਤਹਿਤ ਸੰਗਰੂਰ ਰੋਡ ‘ਤੇ ਆਵਾਜਾਈ, ਮੈਡੀਕਲ ਐਮਰਜੈਂਸੀ ਸਹੂਲਤ, ਮੋਬਾਈਲ ਟਾਇਲਟ, ਪੀਣ ਵਾਲੇ ਪਾਣੀ ਦੇ ਟੈਂਕਰ, ਬਰਸਾਤ ਤੋਂ ਬਚਣ ਲਈ ਆਰਜ਼ੀ ਤਰਪਾਲਾਂ, ਲਾਈਟਾਂ, ਟਰੈਫ਼ਿਕ ਪ੍ਰਬੰਧਾਂ ਲਈ ਬੈਰੀਕੇਡਿੰਗ, ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ, ਨਗਰ ਨਿਗਮ ਵੱਲੋਂ ਘਾਹ ਦੀ ਕਟਾਈ ਅਤੇ ਸਫ਼ਾਈ ਆਦਿ ਦੇ ਸਾਰੇ ਪ੍ਰਬੰਧ ਪੂਰੇ ਕੀਤੇ ਗਏ ਹਨ। ਇਸ ਤੋਂ ਇਲਾਵਾ ਪਟਿਆਲਾ ਸ਼ਹਿਰ ਦੇ ਨੌਜਵਾਨਾਂ ਦੀ ਆਵਾਜਾਈ ਲਈ ਡਿਊਟੀ ਮੈਜਿਸਟ੍ਰੇਟ ਅਤੇ ਪੀ.ਆਰ.ਟੀ.ਸੀ. ਦੀ ਤਾਇਨਾਤੀ ਦੇ ਪ੍ਰਬੰਧ ਕੀਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: