ਫਿਰੋਜ਼ਪੁਰ ਛਾਉਣੀ ਵਿੱਚ ਭਾਰਤੀ ਫੌਜ ਦੇ ਦੋ ਕਮਿਊਨੀਕੇਸ਼ਨ ਉਪਕਰਨ (IPS) ਚੋਰੀ ਹੋ ਗਏ ਹਨ। ਕਮਿਊਨੀਕੇਸ਼ਨ ਉਪਕਰਨ ਦੀ ਕੀਮਤ ਲੱਖਾਂ ਰੁਪਏ ਦੱਸੀ ਜਾ ਰਹੀ ਹੈ। ਇਸ ਘਟਨਾ ਸਬੰਧੀ ਥਾਣਾ ਫ਼ਿਰੋਜ਼ਪੁਰ ਕੈਂਟ ਦੀ ਪੁਲਿਸ ਨੇ IPC ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੈਂਟ ਦੇ ASI ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੀ ਸੂਚਨਾ ਵਿੱਚ ਮੇਜਰ ਸੰਦੀਪ ਕੁਮਾਰ ਯਾਦਵ 7 ਇਨਫੈਂਟਰੀ ਡਿਵੀਜ਼ਨ ਸਿਗਨਲ ਰੈਜੀਮੈਂਟ ਕੇਅਰ 56 APO ਨੇ ਦੱਸਿਆ ਕਿ 15/16 ਜਨਵਰੀ ਦੀ ਦਰਮਿਆਨੀ ਰਾਤ ਨੂੰ ਕੋਈ ਅਣਪਛਾਤਾ ਵਿਅਕਤੀ ਭਾਰਤੀ ਆਰਮੀ ਬਿਲਡਿੰਗ ਵਿੱਚ ਦਾਖਲ ਹੋਇਆ ਹੈ ਅਤੇ ਉਥੋਂ 2 ਕਮਿਊਨੀਕੇਸ਼ਨ ਦੇ ਉਪਕਰਨ ਚੋਰੀ ਕਰ ਲਏ ਹਨ।
ਇਹ ਵੀ ਪੜ੍ਹੋ : ਵਿਦਿਆਰਥੀਆਂ ਲਈ ਅਹਿਮ ਖਬਰ, PSEB ਨੇ ਪ੍ਰੀਖਿਆਵਾਂ ਦੀਆਂ ਤਰੀਕਾਂ ‘ਚ ਕੀਤਾ ਗਿਆ ਬਦਲਾਅ
ਜਾਣਕਾਰੀ ਅਨੁਸਾਰ ਚੋਰੀ ਹੋਏ ਕਮਿਊਨੀਕੇਸ਼ਨ ਉਪਕਰਨ ਦੀ ਕੀਮਤ ਕਰੀਬ 38 ਲੱਖ 60 ਹਜ਼ਾਰ ਰੁਪਏ ਬਣਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਭਾਰਤੀ ਫੌਜ ਵੱਲੋਂ ਚੋਰੀ ਹੋਏ ਸਮਾਨ ਦੀ ਪੂਰੀ ਜਾਣਕਾਰੀ ਲੈਣ ਦੇ ਨਾਲ-ਨਾਲ ਚੋਰਾਂ ਨੂੰ ਕਾਬੂ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: