ਚੰਡੀਗੜ੍ਹ: ਮੋਹਾਲੀ ਵਿੱਚ ਸੋਮਵਾਰ ਰਾਤ ਨੂੰ ਪੁਲਿਸ ਇੰਟੈਲੀਜੈਂਸ ਯੂਨਿਟ ਦੇ ਹੈੱਡਕੁਆਰਟਰ ‘ਤੇ ਰਾਕੇਟ ਨਾਲ ਚੱਲਣ ਵਾਲੇ ਗ੍ਰੇਨੇਡ ਨਾਲ ਹਮਲਾ ਕਰਨ ਦੇ ਮਾਮਲੇ ਵਿੱਚ ਜਾਂਚ ਏਜੰਸੀਆਂ ਨੂੰ ਵੱਡੀ ਸਫਲਤਾ ਮਿਲੀ ਹੈ। ਸੂਤਰਾਂ ਮੁਤਾਬਕ ਪੰਜਾਬ ਪੁਲਸ ਨੇ ਫਰੀਦਕੋਟ ਦੇ ਰਹਿਣ ਵਾਲੇ ਨਿਸ਼ਾਨ ਸਿੰਘ ਨਾਂ ਦੇ ਵਿਅਕਤੀ ਨੂੰ ਹਿਰਾਸਤ ‘ਚ ਲਿਆ ਹੈ ਅਤੇ ਨਿਸ਼ਾਨ ਸਿੰਘ ਤੋਂ ਪੁੱਛਗਿੱਛ ਜਾਰੀ ਹੈ। ਜਾਣਕਾਰੀ ਮੁਤਾਬਕ ਇਸ ਵਿਅਕਤੀ ਨੇ ਹਮਲਾਵਰਾਂ ਨੂੰ ਲਾਜਿਸਟਿਕ ਮੁਹੱਈਆ ਕਰਵਾਇਆ ਸੀ।
ਉਸ ਨੂੰ NIA ਦੀ ਸੂਚਨਾ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਪੰਜਾਬ ਪੁਲਿਸ ਨੇ ਸੂਬੇ ਦੇ ਵੱਖ-ਵੱਖ ਇਲਾਕਿਆਂ ਤੋਂ ਦੋ ਹੋਰ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਪੰਜਾਬ ਪੁਲਿਸ ਨੂੰ ਉਮੀਦ ਹੈ ਕਿ ਜਲਦੀ ਹੀ ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਕਰ ਦੇਵੇਗੀ। ਇੱਥੇ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਹਮਲੇ ਪਿੱਛੇ ਖਾਲਿਸਤਾਨ ਸਮਰਥਕਾਂ ਦਾ ਹੱਥ ਸੀ। ਪਾਬੰਦੀਸ਼ੁਦਾ ਸੰਗਠਨ ਸਿੱਖ ਫਾਰ ਜਸਟਿਸ ਦੇ ਮੁਖੀ ਨੇ ਇਕ ਆਡੀਓ ਸੰਦੇਸ਼ ਜਾਰੀ ਕਰਕੇ ਇਸ ਧਮਾਕੇ ਦੀ ਜ਼ਿੰਮੇਵਾਰੀ ਲਈ ਹੈ।
ਮੋਹਾਲੀ ਬਲਾਸਟ ਮਾਮਲੇ ਵਿੱਚ ਪੁਲਿਸ ਵੱਲੋਂ ਰਾਕੇਟ ਲਾਂਚਰ ਬਰਾਮਦ ਕਰ ਲਿਆ ਗਿਆ ਹੈ ਤੇ ਕਈ ਵਿਅਕਤੀ ਵੀ ਗ੍ਰਿਫਤਾਰ ਕੀਤੇ ਗਏ ਹਨ। ਜਿਸ ਸਮੇਂ ਮੋਹਾਲੀ ਦੇ ਇੰਟੈਲੀਜੈਂਸ ਦਫਤਰ ਦੇ ਬਾਹਰ ਧਮਾਕਾ ਹੋਇਆ ਉਸ ਸਮੇਂ 100 ਤੋਂ ਵੱਧ ਮੁਲਾਜ਼ਮ ਦਫਤਰ ਵਿਚ ਹਾਜ਼ਰ ਸਨ।
ਇਸ ਮਾਮਲੇ ਵਿਚ ਇੱਕ ਸ਼ੱਕੀ ਨੂੰ ਅੰਬਾਲੇ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਉਸ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ। ਡੀਜੀਪੀ ਵੱਲੋਂ ਵੀ ਬਿਆਨ ਦਿੱਤਾ ਗਿਆ ਹੈ ਕਿ ਸਾਡੇ ਕੋਲ ਅਹਿਮ ਸੁਰਾਗ ਮਿਲ ਗਏ ਹਨ ਤੇ ਜਲਦ ਹੀ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ ਪਰ ਅਜੇ ਇਹ ਪੂਰੀ ਤਰ੍ਹਾਂ ਤੋਂ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਹਮਲਾ ਕਿਸ ਵੱਲੋਂ ਕੀਤਾ ਗਿਆ ਹੈ ਪਰ ਲਗਾਤਾਰ ਸੀਨੀਅਰ ਅਧਿਕਾਰੀਆਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਕੋਲ ਕਈ ਅਹਿਮ ਸੁਰਾਗ ਹਨ ਜਿਨ੍ਹਾਂ ਦੇ ਆਧਾਰ ‘ਤੇ ਘਟਨਾ ਲਈ ਜ਼ਿੰਮੇਵਾਰ ਮਾਸਟਰ ਮਾਈਂਡ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: