ਜਲੰਧਰ : ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਪੰਜਾਬ ਵਿੱਚ ਸਟਾਰ ਪ੍ਰਚਾਰਕਾਂ ਦੀ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸੇ ਅਧੀਨ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦਸੂਹਾ, ਸੁਜਾਨਪੁਰ ਤੇ ਗੁਰਦਾਸਪੁਰ ਵਿੱਚ ਉਮੀਦਵਾਰਾਂ ਲਈ ਚੋਣ ਪ੍ਰਚਾਰ ਕੀਤਾ।
ਇਕੱਠ ਨੂੰ ਸੰਬੋਧਨ ਕਰਦਿਆਂ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਕੁਝ ਤਾਕਤਾਂ ਪੰਜਾਬ ਵਿਚ ਹਿੰਦੂ-ਸਿੱਖਾਂ ਨੂੰ ਤੋੜਨ ਦਾ ਕੰਮ ਕਰ ਰਹੀਆਂ ਹਨ, ਪਰ ਇਕ ਗੱਲ ਸਮਝ ਲਓ, ਹਿੰਦੂ ਅਤੇ ਸਿੱਖ ਭਾਈ-ਭੈਣ ਹਨ ਅਤੇ ਦੁਨੀਆਂ ਦੀ ਕੋਈ ਵੀ ਤਾਕਤ ਇਸ ਵਿਚ ਕਾਮਯਾਬ ਨਹੀਂ ਹੋ ਸਕਦੀ। ਇਸ ਭਾਈਚਾਰਕ ਸਾਂਝ ਨੂੰ ਨਾ ਤੋੜਨਾ।
ਉਹਨਾਂ ਕਿਹਾ ਕੀ ਜਿੰਨੀਆਂ ਮਰਜ਼ੀ ਕੁਰਬਾਨੀਆਂ ਕਿਉਂ ਨਾ ਕਰਨੀਆਂ ਪੈਣ ਪਰ ਭੈਣ-ਭਰਾ ਦੇ ਇਸ ਰਿਸ਼ਤੇ ਨੂੰ ਕਿਸੇ ਵੀ ਹਾਲਤ ਵਿੱਚ ਟੁੱਟਣ ਨਹੀਂ ਦੇਣਾ ਚਾਹੀਦਾ।
ਰਾਜਨਾਥ ਸਿੰਘ ਸ਼ੁੱਕਰਵਾਰ ਨੂੰ ਦਸੂਹਾ ਵਿੱਚ ਭਾਜਪਾ ਉਮੀਦਵਾਰ ਰਘੂਨਾਥ ਰਾਣਾ, ਸੁਜਾਨਪੁਰ ਹਲਕੇ ਤੋਂ ਭਾਜਪਾ ਉਮੀਦਵਾਰ ਦਿਨੇਸ਼ ਬੱਬੂ ਅਤੇ ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਪਰਮਿੰਦਰ ਗਿੱਲ ਦੇ ਹੱਕ ਵਿੱਚ ਵਿਸ਼ਾਲ ਜਨ ਸਭਾਵਾਂ ਨੂੰ ਸੰਬੋਧਨ ਕਰ ਰਹੇ ਸਨ।
ਦੱਸ ਦੇਈਏ ਕਿ ਇੱਕ ਦਿਨ ਪਹਿਲਾਂ ਭਾਜਪਾ ਨੇ ਆਪਣੇ 30 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਸੀ, ਜਿਸ ਵਿੱਚ ਰਾਜਨਾਥ ਸਿੰਘ ਵੀ ਸ਼ਾਮਲ ਸਨ। ਰਾਜਨਾਥ ਸਿੰਘ ਦੀ ਚੋਣ ਪ੍ਰਚਾਰ ਦੇ ਨਾਲ ਪੰਜਾਬ ਵਿੱਚ ਭਾਜਪਾ ਦੇ ਸਟਾਰ ਪ੍ਰਚਾਰਕਾਂ ਦੇ ਚੋਣ ਪ੍ਰਚਾਰ ਨਾਲ ਚੋਣ ਮਾਹੌਲ ਵੀ ਸਿਖਰਾਂ ‘ਤੇ ਪਹੁੰਚ ਗਿਆ ਹੈ।
ਰਾਜਨਾਥ ਸਿੰਘ ਨੇ ਵੱਖ-ਵੱਖ ਥਾਵਾਂ ‘ਤੇ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਧਰਤੀ ਪਵਿੱਤਰ ਹੈ। ਕੁਝ ਤਾਕਤਾਂ ਭਾਈਚਾਰਕ ਸਾਂਝ ਨੂੰ ਤੋੜਨਾ ਚਾਹੁੰਦੀਆਂ ਹਨ ਪਰ ਸਾਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਨੂੰ ਯਾਦ ਰੱਖਣਾ ਪਵੇਗਾ। ਸਿੱਖਾਂ ਦੀ ਕੁਰਬਾਨੀ ਨੂੰ ਕੌਮ ਕਦੇ ਭੁਲਾ ਨਹੀਂ ਸਕਦੀ। ਉਸਦੀ ਹਿੰਮਤ ਦੇਖ ਕੇ ਸਾਡਾ ਸੀਨਾ ਚੌੜਾ ਹੋ ਜਾਂਦਾ ਹੈ। ਸਿੱਖ ਸਮਾਜ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ।
ਰਾਜਨਾਥ ਸਿੰਘ ਨੇ ਕਿਹਾ ਕਿ ਵੰਡ ਵੇਲੇ ਮਾਮੂਲੀ ਜਿਹੀ ਗਲਤੀ ਹੋਈ ਸੀ, ਜੇ ਉਸ ਸਮੇਂ ਸਮਝਦਾਰੀ ਕੀਤੀ ਹੁੰਦੀ ਤਾਂ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਨਹੀਂ, ਭਾਰਤ ਦਾ ਹਿੱਸਾ ਹੁੰਦਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵੀ ਹੁਣ ਪਾਕਿਸਤਾਨ ਵਿੱਚ ਹੈ ਅਤੇ ਸ੍ਰੀ ਕਰਤਾਰਪੁਰ ਸਾਹਿਬ ਵੀ ਪਾਕਿਸਤਾਨ ਵਿੱਚ ਹੈ। ਕਰਤਾਰਪੁਰ ਸਾਹਿਬ ਭਾਰਤ ਦੀ ਸਰਹੱਦ ਤੋਂ ਥੋੜ੍ਹੀ ਹੀ ਦੂਰੀ ‘ਤੇ ਹੈ, ਇਸ ਲਈ ਜੇ ਉਸ ਸਮੇਂ ਇਹ ਨਾ ਖੁੰਝਿਆ ਹੁੰਦਾ ਤਾਂ ਕਰਤਾਰਪੁਰ ਸਾਹਿਬ ਭਾਰਤ ਦਾ ਹਿੱਸਾ ਬਣ ਸਕਦਾ ਸੀ।
ਰਾਜਨਾਥ ਸਿੰਘ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਜੋ ਕਹਿੰਦੀ ਹੈ, ਉਹੀ ਕਰਦੀ ਹੈ। ਭਾਜਪਾ ਦੀ ਕਹਿਣੀ ਤੇ ਕਰਨੀ ਵਿੱਚ ਕੋਈ ਫਰਕ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਦਾ ਅਸੰਭਵ ਕੰਮ ਕਰਕੇ ਆਪਣਾ ਵਾਅਦਾ ਪੂਰਾ ਕੀਤਾ ਹੈ। ਅਯੁੱਧਿਆ ਵਿਖੇ ਸ਼੍ਰੀ ਰਾਮ ਮੰਦਰ ਦਾ ਨਿਰਮਾਣ ਕਰਵਾਇਆ।
ਇਸ ਤੋਂ ਇਲਾਵਾ ਭਾਜਪਾ ਆਪਣੇ ਵੱਲੋਂ ਕੀਤੇ ਸਾਰੇ ਵਾਅਦੇ ਪੂਰੇ ਕਰ ਰਹੀ ਹੈ। ਕੇਂਦਰ ‘ਚ ਭਾਜਪਾ ਦੀ ਸਰਕਾਰ ਆਉਣ ‘ਤੇ ਨਰਿੰਦਰ ਮੋਦੀ ਨੇ ਸਪੱਸ਼ਟ ਕਿਹਾ ਸੀ ਕਿ ਭਾਜਪਾ ਸਰਕਾਰ ਗਰੀਬਾਂ ਦੀ ਸਰਕਾਰ ਹੈ। ਹੁਣ ਤੱਕ ਚੁੱਲ੍ਹੇ ‘ਤੇ ਕੰਮ ਕਰਨ ਵਾਲੀਆਂ ਔਰਤਾਂ ਦੇ ਦਰਦ ਨੂੰ ਸਮਝਦੇ ਹੋਏ ਉਨ੍ਹਾਂ ਨੇ ਘਰਾਂ ਤੱਕ ਮੁਫ਼ਤ ਐੱਲਪੀਜੀ ਗੈਸ ਪਹੁੰਚਾਈ। ਕੱਚੇ ਘਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਪੱਕੇ ਮਕਾਨ ਬਣਾ ਦਿੱਤੇ ਗਏ ਹਨ ਅਤੇ ਇਸ ਬਜਟ ਵਿੱਚ 80 ਲੱਖ ਹੋਰ ਘਰ ਬਣਾਉਣ ਦਾ ਪ੍ਰਬੰਧ ਕੀਤਾ ਗਿਆ ਹੈ। ਇੰਨਾ ਹੀ ਨਹੀਂ ਇਸ ਵੇਲੇ ਵੀ ਦੇਸ਼ ਵਿੱਚ ਕਰੋੜਾਂ ਅਜਿਹੇ ਘਰ ਹਨ, ਜਿੱਥੇ ਪਾਣੀ ਨਹੀਂ ਹੈ, ਇਸ ਲਈ ਹਰ ਘਰ ਜਲ ਯੋਜਨਾ ਤਹਿਤ ਲੋਕਾਂ ਦੇ ਘਰਾਂ ਤੱਕ ਪਾਣੀ ਪਹੁੰਚਾਉਣ ਦਾ ਕੰਮ ਕੀਤਾ ਜਾ ਰਿਹਾ ਹੈ, ਹਰ ਘਰ ਜਲ, ਹਰ ਘਰ ਨਲ ਯੋਜਨਾ ਤਹਿਤ ਲੋਕਾਂ ਨੂੰ ਪਾਣੀ ਪਹੁੰਚਾਇਆ ਜਾ ਰਿਹਾ ਹੈ।
ਰਾਜਨਾਥ ਸਿੰਘ ਨੇ ਕਾਂਗਰਸ ਅਤੇ ਰਾਹੁਲ ਗਾਂਧੀ ‘ਤੇ ਵਰ੍ਹਦਿਆਂ ਕਿਹਾ ਕਿ ਰਾਹੁਲ ਨੂੰ ਇਤਿਹਾਸ ਨਹੀਂ ਪਤਾ। ਜਦੋਂ ਪਾਕਿਸਤਾਨ ਨੇ ਸ਼ਕਸਗਾਮ ਘਾਟੀ ਚੀਨ ਨੂੰ ਸੌਂਪੀ ਸੀ, ਉਸ ਸਮੇਂ ਜਵਾਹਰ ਲਾਲ ਨਹਿਰੂ ਪ੍ਰਧਾਨ ਮੰਤਰੀ ਸਨ। ਚੀਨ-ਪਾਕਿਸਤਾਨ ਆਰਥਿਕ ਗਲਿਆਰਾ 2013 ਵਿੱਚ ਬਣਾਇਆ ਗਿਆ ਸੀ, ਉਸ ਵੇਲੇ ਦੇਸ਼ ਵਿੱਚ ਕਾਂਗਰਸ ਦਾ ਰਾਜ ਸੀ। ਰਾਜਨਾਥ ਸਿੰਘ ਨੇ ਕਿਹਾ ਕਿ ਕੁਝ ਕਿਸਾਨ ਜਥੇਬੰਦੀਆਂ ਤਿੰਨ ਖੇਤੀ ਕ਼ਾਨੂਨ ਨਾਲ ਸਹਿਮਤ ਨਹੀਂ ਸੀ। ਇਸ ਲਈ ਪ੍ਰਧਾਨ ਮੰਤਰੀ ਨੇ ਉਹ ਕਾਨੂੰਨ ਵਾਪਸ ਲੈ ਲਏ। ਪ੍ਰਧਾਨ ਮੰਤਰੀ ਨੇ ਸ਼ਾਸਕ ਦੀ ਨਹੀਂ, ਸੇਵਕ ਦੀ ਭੂਮਿਕਾ ਨਿਭਾਈ ਹੈ। ਹੁਣ ਵੀ ਬਜਟ ਵਿੱਚ 2.37 ਲੱਖ ਕਰੋੜ ਨਾਲ ਐਮ.ਐਸ. ਪੀ ‘ਤੇ ਕਣਕ ਅਤੇ ਝੋਨਾ ਖਰੀਦਣ ਦੇ ਪ੍ਰਬੰਧ ਕੀਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਰਾਜਨਾਥ ਸਿੰਘ ਨੇ ਕਿਹਾ ਕਿ ਕੇਂਦਰ ਵਿੱਚ ਐੱਨ.ਡੀ.ਏ. ਦੀ ਸਰਕਾਰ ਬਣੀ ਪਰ ਪੰਜਾਬ ਵਿੱਚ ਭਾਜਪਾ ਨੂੰ ਕਦੇ ਵੀ ਅਗਵਾਈ ਕਰਨ ਦਾ ਮੌਕਾ ਨਹੀਂ ਮਿਲਿਆ। ਉਨ੍ਹਾਂ ਜਨਤਾ ਨੂੰ ਇਸ ਵਾਰ ਭਾਜਪਾ ਸਰਕਾਰ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਨਸ਼ਾ ਵੇਚਣ ਵਾਲਿਆਂ ਲਈ ਖਾਟ ਖੜ੍ਹੀ ਕਰ ਦੇਣਗੇ। ਉਨ੍ਹਾਂ ਕਿਹਾ ਕਿ ਵਿਕਾਸ ਪੱਖੋਂ ਪਹਿਲੇ ਨੰਬਰ ਦਾ ਪੰਜਾਬ ਹੁਣ ਪਛੜ ਗਿਆ ਹੈI ਪੰਜਾਬ ‘ਚ ਭਾਜਪਾ ਦੀ ਸਰਕਾਰ ਬਣਨ ਤੇ ਇਸ ਨੂੰ ਮੁੜ ਤੋਂ ਨੰਬਰ ਇਕ ਸੂਬਾ ਬਣਾਉਣਾ ਭਾਜਪਾ ਦਾ ਮੁਖ ਟੀਚਾ ਹੋਵੇਗਾ।