ਪੰਜਾਬ ਵਿਚ ਪੇਂਡੂ ਖੇਤਰਾਂ ਦੀਆਂ ਸੜਕਾਂ ਨੂੰ ਬਣਾਉਣ ਵਿਚ ਹੁਣ ਆਰਟੀਫੀਸ਼ੀਅਲ ਇੰਟੈਲੀਜੈਂਸ ਦਾ ਸਹਾਰਾ ਲਿਆ ਜਾਵੇਗਾ। ਇਸ ਨਾਲ ਜਿਥੇ ਸੜਕਾਂ ਦਾ ਕੰਮ ਗੁਣਵੱਤਾ ਨਾਲ ਹੋਵੇਗਾ ਦੂਜੇ ਪਾਸੇ ਸੂਬੇ ਦੇ ਮੌਜੂਦਾ ਸਰਤੋਂ ਨੂੰ ਤਰਕਸੰਗਤ ਬਣਾਇਆ ਜਾਵੇਗਾ। ਪੰਜਾਬ ਮੰਡੀ ਬੋਰਡ ਦੀ ਮੀਟਿੰਗ ਦੀ ਅਗਵਾਈ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿਚ ਪੇਂਡੂ ਸੜਕਾਂ ਦੀ ਜ਼ਰੂਰਤ ਦੇ ਆਧਾਰ ‘ਤੇ ਨਿਰਮਾਣ ਲਈ ‘ਆਰਟੀਫੀਸ਼ੀਅਲ ਇੰਟੈਲੀਜੈਂਸ’ ਸ਼ੁਰੂ ਕਰਨ ਦੀ ਮਨਜ਼ੂਰੀ ਦਿੱਤੀ।
ਉਨ੍ਹਾਂ ਕਿਹਾ ਕਿ ਇਹ ਕਦਮ ਗ੍ਰਾਮੀਣ ਸੜਕਾਂ ਦੇ ਉੱਚ ਗੁਣਵੱਤਾ ਵਾਲੇ ਕੰਮ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸੂਬੇ ਦੇ ਮੌਜੂਦਾ ਸਰੋਤਾਂ ਦੇ ਤਰਕਸੰਗਤ ਪ੍ਰਯੋਗ ਨੂੰ ਯਕੀਨੀ ਬਣਾਏਗਾ। ਇਹ ਤਕਨੀਕ ਲੋਕਾਂ ਦੇ ਪੈਸੇ ਦੀ ਬਚਤ ਕਰਕੇ ਸੜਕਾਂ ਦੇ ਨਿਰਮਾਣ ਕੰਮਾਂ ਵਿਚ ਕ੍ਰਾਂਤੀ ਲਿਆਏਗੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਦੀਆਂ ਪੇਂਡੂ ਸੜਕਾਂ ਨੂੰ ਚੌੜਾ, ਮਜ਼ਬੂਤ ਤੇ ਅਪਗ੍ਰੇਡ ਕਰਕੇ ਸੰਪਰਕ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਨਵਾਂ ਰੂਪ ਦੇਣ ਦਾ ਫੈਸਲਾ ਕੀਤਾ ਹੈ। ਲੋਕਾਂ ਦੀ ਸਹੂਲਤ ਲਈ ਸੜਕ ਨੈਟਵਰਕ ਦੀ ਮਹੱਤਤਾ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੇ ਇਹ ਫੈਸਲਾ ਲਿਆ ਹੈ।
ਇਹ ਵੀ ਪੜ੍ਹੋ : ਮੰਤਰੀ ਮੀਤ ਹੇਅਰ ਦਾ ਦਾਅਵਾ-‘ਪਾਕਿਸਤਾਨ ਨੂੰ ਇਕ ਵੀ ਬੂੰਦ ਪਾਣੀ ਨਹੀਂ ਜਾ ਰਿਹੈ’
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੜਕਾਂ ਨੂੰ ਮਜ਼ਬੂਤ ਤੇ ਅਪਗ੍ਰੇਡ ਕਰਨ ਦੀ ਸਖਤ ਲੋੜ ਹੈ। ਇਸ ਨਾਲ ਪੇਂਡੂ ਖੇਤਰਾਂ ਵਿਚ ਆਉਣ-ਜਾਣ ਵਾਲੇ ਲੋਕਾਂ ਲਈ ਸਹੂਲਤ ਹੋ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਲਈ ਰਣਨੀਤੀ ਤਿਆਰ ਕਰਦੇ ਸਮੇਂ ਇਸ ਗੱਲ ਦਾ ਪੂਰਾ ਧਿਆਨ ਰੱਖਿਆ ਗਿਆ ਹੈ ਕਿ ਜੋ ਸੜਕਾਂ 6 ਸਾਲ ਤੋਂ ਨਹੀਂ ਬਣੀਆਂ ਹਨ, ਉਨ੍ਹਾਂ ਨੂੰ ਪਹਿਲ ਦਿੱਤੀ ਜਾਵੇ।
ਵੀਡੀਓ ਲਈ ਕਲਿੱਕ ਕਰੋ -: