ਦਿੱਲੀ ਚੋਣਾਂ ਵਿਚ ਹਾਰ ਮਗਰੋਂ ਆਮ ਆਦਮੀ ਪਾਰਟੀ ਦੀ ਨਜ਼ਰ ਪੰਜਾਬ ‘ਤੇ ਹੈ। ਪੰਜਾਬ ਦੇ ‘ਆਪ’ ਵਿਧਾਇਕਾਂ ਦੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਾਰੇ ਵਿਧਾਇਕਾਂ ਨੂੰ ਦਿੱਲੀ ਤਲਬ ਕੀਤਾ ਹੈ। ਇਹ ਬੈਠਕ ਦਿੱਲੀ ਦੇ ਕਪੂਰਥਲਾ ਹਾਊਸ ‘ਚ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ‘ਚ ਹੋਵੇਗੀ।
ਕੇਜਰੀਵਾਲ ਵੱਲੋਂ ਇਹ ਮੀਟਿੰਗ ਸਵੇਰੇ 11 ਵਜੇ ਬੁਲਾਈ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਬੈਠਕ ਵਿਚ ਸ਼ਾਮਲ ਹੋਣ ਜਾ ਰਹੇ ਹਨ। ਸੂਤਰਾਂ ਮੁਤਾਬਕ ਮੀਟਿੰਗ ‘ਚ ਪੰਜਾਬ ਨੂੰ ਲੈ ਕੇ ਰਣਨੀਤੀ ਬਣਾਈ ਜਾਵੇਗੀ । ਪੰਜਾਬ ਦੇ ਸਾਰੇ ਵਿਧਾਇਕਾਂ ਨੂੰ ਆਪਣੇ ਸਾਰੇ ਪ੍ਰੋਗਰਾਮ ਰੱਦ ਕਰਕੇ ਦਿੱਲੀ ਵਿਚ ਮੀਟਿੰਗ ਵਿਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਨਾਮੀ ਗੈਂਗ ਦੇ 3 ਗੁਰਗੇ ਹਥਿਆਰਾਂ ਸਣੇ ਕਾਬੂ
ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦਿੱਲੀ ਵਿਧਾਨ ਸਭਾ ਚੋਣਾਂ ਹਾਰ ਗਈ ਹੈ। ਆਮ ਆਦਮੀ ਪਾਰਟੀ ਨੂੰ 22 ਸੀਟਾਂ ਮਿਲੀਆਂ ਹਨ। ਭਾਜਪਾ ਨੇ 48 ਸੀਟਾਂ ਜਿੱਤੀਆਂ ਹਨ। ਦਿੱਲੀ ਵਿਧਾਨ ਸਭਾ ਚੋਣਾਂ ਹਾਰਨ ਤੋਂ ਬਾਅਦ ਹੁਣ ਕੇਜਰੀਵਾਲ ਆਪਣਾ ਦੀ ਨਜ਼ਰ ਪੰਜਾਬ ‘ਤੇ ਹੈ ਤੇ ਉਨ੍ਹਾਂ ਨੂੰ ਡਰ ਹੈ ਕਿ ਉਨ੍ਹਾਂ ਦੇ ਕਈ ਵਿਧਾਇਕ ਪਾਰਟੀ ਛੱਡ ਕੇ ਕਿਸੇ ਹੋਰ ਪਾਰਟੀ ‘ਚ ਸ਼ਾਮਲ ਹੋ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -:
