ਪੰਜਾਬ ਵਿੱਚ ਅੱਜ ਵਿਧਾਨ ਸਭ ਚੋਣਾਂ ਦੇ ਨਤੀਜੇ ਐਲਾਨੇ ਜਾ ਰਹੇ ਹਨ। ਹੁਣ ਤੱਕ ਦੇ ਰੁਝਾਨਾਂ ਵਿੱਚ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਮਿਲਦਾ ਨਜ਼ਰ ਆ ਰਿਹਾ ਹੈ। ‘ਆਪ’ 117 ‘ਚੋਂ 90 ਸੀਟਾਂ ‘ਤੇ ਅੱਗੇ ਹੈ। ਉੱਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਨੇ ਵੱਡੀ ਲੀਡ ਨਾਲ ਧੂਰੀ ਤੋਂ ਜਿੱਤ ਹਾਸਿਲ ਕਰ ਲਈ ਹੈ। ਜਿਸ ਤੋਂ ਬਾਅਦ ਪਾਰਟੀ ਵਰਕਰਾਂ ਨੇ ਵੀ ਜਸ਼ਨ ਮਨਾਉਣੇ ਸ਼ੁਰੂ ਕਰ ਦਿੱਤੇ ਹਨ । ‘ਆਪ’ ਦੀ ਹੂੰਝਾਫੇਰ ਜਿੱਤ ਤੋਂ ਬਾਅਦ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਹਿਲੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਜਿਸ ਵਿੱਚ ਉਨ੍ਹਾਂ ਨੇ ਪੰਜਾਬ ਵਾਸੀਆਂ ਦਾ ਧੰਨਵਾਦ ਕੀਤਾ ਹੈ।
ਅਰਵਿੰਦ ਕੇਜਰੀਵਾਲ ਨੇ ਆਪਣੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨਾਲ ਜਿੱਤ ਦਾ ਨਿਸ਼ਾਨ ਬਣਾਉਂਦੇ ਹੋਏ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਦੇ ਨਾਲ ਉਨ੍ਹਾਂ ਲਿਖਿਆ ਕਿ, “ਇਸ ਇਨਕਲਾਬ ਲਈ ਪੰਜਾਬ ਦੇ ਲੋਕਾਂ ਨੂੰ ਬਹੁਤ-ਬਹੁਤ ਵਧਾਈਆਂ।” ਕੇਜਰੀਵਾਲ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸਾਰੇ ਵੱਡੇ ਨੇਤਾਵਾਂ ਨੇ ਟ੍ਰੈਂਡ ‘ਤੇ ਟਵੀਟ ਕਰਕੇ ਇਸ ਨੂੰ ਇਤਿਹਾਸਕ ਦੱਸਿਆ ਹੈ।
ਇਹ ਵੀ ਪੜ੍ਹੋ: Punjab Results: ਭਗਵੰਤ ਮਾਨ ਹੋਣਗੇ ਪੰਜਾਬ ਦੇ ਮੁੱਖ ਮੰਤਰੀ, ‘ਆਪ’ ਨੇ 89 ਸੀਟਾਂ ‘ਤੇ ਬਣਾਈ ਲੀਡ
ਦੱਸ ਦੇਈਏ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਗਾਤਾਰ ਅੱਗੇ ਚੱਲ ਰਹੇ ਹਨ। ਭਾਵੇਂ ਸੀ.ਐਮ ਚੰਨੀ ਦੀ ਸੀਟ ਹੋਵੇ ਜਾਂ ਕੈਪਟਨ ਅਮਰਿੰਦਰ ਸਿੰਘ ਦੀ ਸੀਟ… ‘ਆਪ’ ਦੇ ਉਮੀਦਵਾਰ ਸਾਰੇ ਦਿੱਗਜਾਂ ਨੂੰ ਪਿੱਛੇ ਛੱਡ ਰਹੇ ਹਨ। ਅੰਮ੍ਰਿਤਸਰ ਪੂਰਬੀ ਸੀਟ ਤੋਂ ਕਾਂਗਰਸ ਦੇ ਨਵਜੋਤ ਸਿੰਘ ਸਿੱਧੂ ਅਤੇ ਅਕਾਲੀ ਦਲ ਦੇ ਮਜੀਠੀਆ ਵੀ ਪਿੱਛੇ ਚੱਲ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: