ਲਖੀਮਪੁਰ ਖੀਰੀ ਵਿਚ ਕਿਸਾਨਾਂ ਨੂੰ ਕੁਚਲਣ ਦੇ ਮਾਮਲੇ ਵਿਚ ਦੋਸ਼ੀ ਆਸ਼ੀਸ਼ ਮਿਸ਼ਰਾ ਨੇ ਆਤਮ ਸਮਰਪਣ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਪਿਛਲੇ ਹਫਤੇ ਉਨ੍ਹਾਂ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ ਰੱਦ ਕਰਦੇ ਹੋਏ ਇੱਕ ਹਫਤੇ ਦੇ ਅੰਦਰ ਸਰੰਡਰ ਕਰਨ ਨੂੰ ਕਿਹਾ ਸੀ। ਆਸ਼ੀਸ਼ ਮਿਸ਼ਰਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਹਨ। ਆਸ਼ੀਸ਼ ਮਿਸ਼ਰਾ ਨੂੰ ਦੁਬਾਰਾ ਲਖੀਮਪੁਰ ਖੀਰੀ ਦੀ ਜੇਲ੍ਹ ਵਿਚ ਭੇਜ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਪਿਛਲੇ ਸਾਲ ਅਕਤੂਬਰ ਵਿਚ ਕਿਸਾਨ ਅੰਦੋਲਨ ਦੌਰਾਨ ਲਖੀਮਪਰ ਖੀਰੀ ਵਿਚ ਕਿਸਾਨਾਂ ਨੂੰ ਕੁਚਲਣ ਦੀ ਘਟਨਾ ਵਾਪਰੀ ਸੀ। ਇਸ ਵਿਚ ਕੇਂਦਰੀ ਮੰਤਰੀ ਦੇ ਪੁੱਤਰ ‘ਤੇ ਕਤਲ ਸਣੇ ਕਈ ਗੰਭੀਰ ਧਾਰਾਵਾਂ ਵਿਚ ਮੁਕੱਦਮਾ ਦਰਜ ਕਰਨ ਦੇ ਨਾਲ ਜੇਲ੍ਹ ਭੇਜ ਦਿੱਤਾ ਗਿਆ ਸੀ। ਆਸ਼ੀਸ਼ ਮਿਸ਼ਰਾ ਨੂੰ ਇਲਾਹਾਬਾਦ ਹਾਈਕੋਰਟ ਨੇ ਫਰਵਰੀ 2022 ਵਿਚ ਜਮ਼ਾਨਤ ਦਿੱਤੀ ਸੀ, ਜਿਸ ਨੂੰ ਲੈ ਕੇ ਸਾਰੇ ਸਵਾਲ ਉਠੇ ਸਨ। ਸੁਪਰੀਮ ਕੋਰਟ ਨੇ 18 ਅਪ੍ਰੈਲ ਨੂੰ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰ ਦਿੱਤੀ ਗਈ ਸੀ।
ਵੀਡੀਓ ਲਈ ਕਲਿੱਕ ਕਰੋ -:
“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”
ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈਕੋਰਟ ਦਾ ਫੈਸਲਾ ਰੱਦ ਕਰਦੇ ਹੋਏ ਕਿਹਾ ਸੀ ਕਿ ਪੀੜਤਾਂ ਨੂੰ ਹਰ ਪੱਧਰ ‘ਤੇ ਸੁਣਵਾਈ ਦਾ ਅਧਿਕਾਰ ਹੈ। ਇਸ ਕੇਸ ਵਿਚ ਪੀੜਤਾ ਨੂੰ ਸੁਣਵਾਈ ਦੇ ਅਧਿਕਾਰ ਤੋਂ ਵਾਂਝਾ ਕੀਤਾ ਗਿਆ ਹੈ। ਹਾਈਕੋਰਟ ਨੇ ਕਈ ਤੱਥਾਂ ਨੂੰ ਧਿਆਨ ਵਿਚ ਰੱਖ ਕੇ ਫੈਸਲਾ ਦਿੱਤਾ ਸੀ। ਕੋਰਟ ਨੇ ਹੁਕਮ ਦਿੱਤਾ ਕਿ ਇਕ ਹਫਤੇ ਵਿਚ ਆਸ਼ੀਸ਼ ਮਿਸ਼ਰਾ ਸਰੰਡਰ ਕਰੇ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਸੀ ਕਿ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ‘ਤੇ ਹਾਈਕੋਰਟ ਨਵੇਂ ਸਿਰੇ ਤੋਂ ਵਿਚਾਰ ਕਰੇ। ਪੀੜਤ ਦੇ ਵਕੀਲ ਦੁਸ਼ਯੰਤ ਦਵੇ ਨੇ ਗੁਜ਼ਾਰਿਸ਼ ਕੀਤੀ ਸੀ ਕਿ ਹਾਈਕੋਰਟ ਦੇ ਚੀਫ ਜਸਟਿਸ ਨੂੰ ਸੁਪਰੀਮ ਕੋਰਟ ਨਿਰਦੇਸ਼ ਦੇਵੇ ਕਿ ਇਸ ਵਾਰ ਕਿਸੇ ਹੋਰ ਬੈਂਚ ਦੇ ਸਾਹਮਣੇ ਇਹ ਮਾਮਲਾ ਜਾਏ। ਸੀਜੀਆਈ ਨੇ ਕਿਹਾ ਕਿ ਅਜਿਹਾ ਹੁਕਮ ਪਾਸ ਕਰਨਾ ਸਹੀ ਨਹੀਂ ਹੋਵੇਗਾ।