ਅੰਬਾਲਾ ਐਂਟੀ ਨਾਰਕੋਟਿਕਸ ਸੈੱਲ ਵਿੱਚ ਤਾਇਨਾਤ ASI ਨੂੰ ਸਰਕਾਰੀ ਰੇਲਵੇ ਪੁਲਿਸ (GRP) ਦੇ CIA ਨੇ ਨਸ਼ੇ ਸਮੇਤ ਕਾਬੂ ਕਰ ਲਿਆ ਹੈ। ਕੁਰੂਕਸ਼ੇਤਰ ਦੇ ਭਿਵਾਨੀ ਖੇੜਾ ਦੇ ਰਹਿਣ ਵਾਲੇ ASI ਨਿਰੰਜਨ ਸਿੰਘ ਦੇ ਕਬਜ਼ੇ ਵਿੱਚੋਂ 250 ਗ੍ਰਾਮ ਅਫੀਮ ਬਰਾਮਦ ਹੋਈ। ਇਸ ਦੇ ਨਾਲ ਹੀ CIA ਨੇ ਅਫੀਮ ਸਪਲਾਈ ਕਰਨ ਆਏ ਰਾਜਸਥਾਨ ਦੇ ਸ਼ਿਵ ਨਰਾਇਣ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
CIA ਦੋਵਾਂ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਕੇ ਜਾਂਚ ਵਿੱਚ ਜੁਟੀ ਹੋਈ ਹੈ। ਜਾਣਕਾਰੀ ਅਨੁਸਾਰ ASI ਨਿਰੰਜਣ ਸਿੰਘ ਅੰਬਾਲਾ CIA -1 ਅਤੇ 2 ਸਮੇਤ ਕਈ ਥਾਣਿਆਂ ਵਿੱਚ ਸੇਵਾਵਾਂ ਨਿਭਾਅ ਚੁੱਕੇ ਹਨ। CIA ਜੀਆਰਪੀ ਟੀਮ ਨੂੰ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਕਾਫੀ ਜੱਦੋ-ਜਹਿਦ ਕਰਨੀ ਪਈ । GRP ਟੀਮ ਨੂੰ ਦੇਖ ਕੇ ਮੁਲਜ਼ਮ ਏਐਸਆਈ ਨੇ ਕਾਰ ਭਜਾ ਲਈ ਅਤੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ। ਇੰਨਾ ਹੀ ਨਹੀਂ ASI ਨੇ GRP ਦੇ ਜਵਾਨਾਂ ਨੂੰ ਮਾਰਣ ਦੀ ਵੀ ਕੋਸ਼ਿਸ਼ ਕੀਤੀ। ਦੱਸਿਆ ਗਿਆ ਕਿ ਕਾਰ ਵਿੱਚ ਸਵਾਰ ਇੱਕ ਮੁਲਾਜ਼ਮ ਨੂੰ ਵੀ ਟੱਕਰ ਮਾਰ ਦਿੱਤੀ ਗਈ ਸੀ ਪਰ CIA ਨੇ ਮੁਸਤੈਦੀ ਦਿਖਾਉਂਦੇ ਹੋਏ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਪੁਲਿਸ ਅਨੁਸਾਰ ਏਐਸਆਈ ਨਿਰੰਜਨ ਸਿੰਘ ਨੇ ਰਾਜਸਥਾਨ ਤੋਂ ਇਹ ਅਫੀਮ ਮੰਗਵਾਈ ਸੀ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਦੱਸਿਆ ਗਿਆ ਕਿ ਪਿੰਡ ਕਰਾਵਾਂ ਦਾ ਰਹਿਣ ਵਾਲਾ ਕ੍ਰਿਪਾਲ ਸਿੰਘ ਨਸ਼ਾ ਤਸਕਰੀ ਦਾ ਧੰਦਾ ਕਰਦਾ ਹੈ, ਜੋ ਪੰਜਾਬ ਦੇ ਨਾਲ-ਨਾਲ ਹਰਿਆਣਾ ਨੂੰ ਵੀ ਨਸ਼ਾ ਸਪਲਾਈ ਕਰਦਾ ਹੈ। GRP CIA ਇੰਚਾਰਜ SI ਜੋਗਿੰਦਰ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਮਿਲੀ ਸੀ ਕਿ ਸ਼ਿਵ ਨਰਾਇਣ ਅੰਬਾਲਾ ਕੈਂਟ ਰੇਲਵੇ ਸਟੇਸ਼ਨ ’ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਲਈ ਆ ਰਿਹਾ ਹੈ। ਉਨ੍ਹਾਂ ਦੀ ਟੀਮ ਪੂਰੀ ਤਰ੍ਹਾਂ ਚੌਕਸ ਸੀ। ਜਿਵੇਂ ਹੀ ਨਸ਼ਾ ਤਸਕਰ ਕਾਰ ਨੂੰ ਸਟੇਸ਼ਨ ਦੇ ਐਂਟਰੀ ਗੇਟ ਨੇੜੇ ਲੈ ਕੇ ਆਇਆ ਤਾਂ ਟੀਮ ਨੇ ਉਸ ਦਾ ਪਿੱਛਾ ਕੀਤਾ। ਦੱਸਿਆ ਕਿ ASI ਨਿਰੰਜਨ ਸਿੰਘ ਨੇ ਆਪਣੇ ਬਚਾਅ ਲਈ ਕਾਰ ਭਜਾਉਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਦੀ ਟੀਮ ਨੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ। GRP ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ। ਅੱਜ ਪੁਲੀਸ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਤੇ ਲਵੇਗੀ।