ਤਰਨਤਾਰਨ ਤੋਂ ਬਹੁਤ ਹੀ ਦੁਖਦ ਖਬਰ ਸਾਹਮਣੇ ਆਈ ਹੈ ਜਿਥੇ ਇਕ ਏਐੱਸਆਈ ਪਿਤਾ ਵੱਲੋਂ ਅਚਾਨਕ ਗੋਲੀ ਚੱਲਣ ਨਾਲ ਉਸ ਦੇ ਆਪਣੇ ਹੀ ਜਵਾਨ ਪੁੱਤ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਵਿਚ ਤਾਇਨਾਤ ASI ਭੁਪਿੰਦਰ ਸਿੰਘ ਦੀ ਸਰਵਿਸ ਰਿਵਾਲਵਰ ਵਿਚੋਂ ਅਚਾਨਕ ਗੋਲੀ ਚੱਲ ਗਈ ਤੇ ਇਹ ਗੋਲੀ ਉਸ ਦੇ ਜਵਾਨ ਪੁੱਤ ਨੂੰ ਜਾ ਲੱਗੀ ਜਿਸ ਕਾਰਨ ਉਸ ਦੀ ਜਾਨ ਚਲੀ ਗਈ।
ਮ੍ਰਿਤਕ ਦੀ ਪਛਾਣ ਸਨਮਦੀਪ ਸਿੰਘ ਵਜੋਂ ਹੋਈ ਹੈ। ਭੁਪਿੰਦਰ ਸਿੰਘ ਨੇ ਦੱਸਿਆ ਕਿ ਅੱਜ ਉਹ ਡਿਊਟੀ ਉਤੇ ਜਾਣ ਲਈ ਤਿਆਰ ਹੋ ਰਿਹਾ ਸੀ ਤੇ ਉਸ ਦਾ ਸਰਵਿਸ ਰਿਵਾਲਵਰ ਹੇਠਾਂ ਡਿੱਗ ਗਿਆ ਤੇ ਅਚਾਨਕ ਉਸ ਵਿਚੋਂ ਗੋਲੀ ਚੱਲ ਗਈ ਜੋ ਬੈੱਡ ‘ਤੇ ਬੈਠੇ ਉਸ ਦੇ ਜਵਾਨ ਪੁੱਤ ਨੂੰ ਜਾ ਲੱਗੀ ਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : ਕੰਗਨਾ ਰਣੌਤ ਨੇ ਜਾਵੇਦ ਅਖਤਰ ਖਿਲਾਫ ਕੀਤੀ ਜ਼ਮਾਨਤੀ ਵਾਰੰਟ ਦੀ ਮੰਗ, ਲਗਾਏ ਗੰਭੀਰ ਇਲਜ਼ਾਮ
ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਤੇ ਉਸ ਦੀ ਉਮਰ ਸਿਰਫ 22 ਸਾਲ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ ਤੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਚਾਨਕ ਹੋਈ ਇਸ ਮੌਤ ਨਾਲ ਪੂਰੇ ਪਰਿਵਾਰ ਦਾ ਮਾਹੌਲ ਗਮਗੀਨ ਹੈ।
ਵੀਡੀਓ ਲਈ ਕਲਿੱਕ ਕਰੋ -: