ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਦਲ ਵਿਖੇ ਡਿਊਟੀ ‘ਤੇ ਜਾ ਰਹੇ ਏ. ਐੱਸ. ਆਈ. ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਤੇ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਰਜੀਤ ਸਿੰਘ ਵਜੋਂ ਹੋਈ ਹੈ ਤੇ ਉਹ ਪਿੰਡ ਖੇਮਾ ਖੇੜਾ ਦਾ ਰਹਿਣ ਵਾਲਾ ਹੈ।
ਮਿਲੀ ਜਾਣਕਾਰੀ ਮੁਤਾਬਕ ਅੱਜ ਉਸਦੀ ਬਾਦਲ ਪਿੰਡ ਡਿਊਟੀ ਸੀ ਜਿੱਥੇ ਮੁਲਾਜ਼ਮਾਂ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਘਰ ਅੱਗੇ ਧਰਨਾ ਦੇਣਾ ਹੈ। ਮ੍ਰਿਤਕ ਏ ਐਸ ਆਈ ਸਵੇਰੇ ਘਰ ਤੋ 7 ਵਜੇ ਬਾਦਲ ਪਿੰਡ ਚੱਲਿਆ ਸੀ। ਪਿੰਡ ਖੇਮਾ ਖੇੜਾ ਤੋ ਕੁੱਤਿਆ ਵਾਲੀ ਲਿੰਕ ਸੜਕ ਤੇ ਅਵਾਰਾ ਪਸ਼ੂ ਅੱਗੇ ਆ ਜਾਣ ਕਰਕੇ ਮੋਟਰ ਸਾਇਕਲ ਖੰਬੇ ਵਿਚ ਵੱਜਾ ਅਤੇ ਉਸਦੀ ਮੌਕੇ ਤੇ ਮੌਤ ਹੋ ਗਈ।
ਇਹ ਵੀ ਪਤਾ ਲੱਗਾ ਹੈ ਕਿ ਮ੍ਰਿਤਕ ਦੀਆਂ 2 ਧੀਆਂ ਤੇ ਇੱਕ ਪੁੱਤਰ ਹੈ ਤੇ ਉਨ੍ਹਾਂ ਦੀ ਪਤਨੀ ਦੀ 15 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਤੇ ਉਹ ਇੱਕਲੇ ਹੀ ਬੱਚਿਆਂ ਦੀ ਦੇਖਭਾਲ ਕਰ ਰਹੇ ਸਨ। ਚੌਂਕੀ ਭਾਈ ਕਾ ਕੇਰਾ ਦੇ ਇੰਚਾਰਜ ਸਬ ਇੰਸਪੈਕਟਰ ਹਰਵਿੰਦਰ ਪਾਲ ਸਿੰਘ ਰਵੀ ਨੇ ਦੱਸਿਆ ਕਿ ਲੰਬੀ ਪੁਲਸ ਨੇ ਮ੍ਰਿਤਕ ਦੇ ਭਤੀਜੇ ਜਸਵਿੰਦਰ ਸਿੰਘ ਦੇ ਬਿਆਨਾਂ ਤੇ 174 ਦੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : BREAKING : ਕੋਰੋਨਾ ਨੂੰ ਲੈ ਕੇ ਪੰਜਾਬ ਸਰਕਾਰ ਨੇ ਜਾਰੀ ਕੀਤੀਆਂ ਨਵੀਆਂ Guidelines, ਸੂਬੇ ‘ਚ ਆਉਣ ਵਾਲਿਆਂ ਲਈ ਨੈਗੇਟਿਵ ਰਿਪੋਰਟ ਜ਼ਰੂਰੀ