ASI shot dead in Amritsar : ਅੰਮ੍ਰਿਤਸਰ : ਪੁਲਿਸ ਲਾਈਨ ਵਿੱਚ ਤਾਇਨਾਤ ਏਐਸਆਈ ਰਾਜਪਿੰਦਰ ਸਿੰਘ ਦੀ ਆਪਣੀ ਰਾਈਫਲ ਤੋਂ ਗੋਲੀ ਲੱਗਣ ਨਾਲ ਮੌਤ ਹੋ ਗਈ। ਰਾਜਿੰਦਰ ਸਿੰਘ ਨੂੰ ਪੁਲਿਸ ਲਾਈਨ ਦੇ ਸੁਰੱਖਿਆ ਦਸਤੇ ਵਿਚ ਤਾਇਨਾਤ ਕੀਤਾ ਗਿਆ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਰਾਜਿੰਦਰ ਸਿੰਘ ਆਪਣੀ ਸਰਕਾਰੀ ਰਾਈਫਲ ਸਾਫ ਕਰ ਰਿਹਾ ਸੀ, ਜਿਸ ਦੌਰਾਨ ਉਸ ਕੋਲੋਂ ਅਚਾਨਕ ਗੋਲੀ ਲੱਗ ਗਈ ਅਤੇ ਇਸ ਨਾਲ ਉਸ ਦੀ ਥਾਂ ‘ਤੇ ਹੀ ਮੌਤ ਹੋ ਗਈ। ਗੋਲੀ ਦੀ ਆਵਾਜ਼ ਸੁਣ ਕੇ ਪੁਲਿਸ ਲਾਈਨ ‘ਚ ਭਾਜੜਾਂ ਪੈ ਗਈਆਂ ਅਤੇ ਜਦੋਂ ਦੇਖਿਆ ਤਾਂ ਰਾਜਿੰਦਰ ਸਿੰਘ ਜ਼ਮੀਨ ‘ਤੇ ਡਿਗਿਆ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਰਾਜਿੰਦਰ ਸਿੰਘ ਦਾ ਕੁਝ ਸਮਾਂ ਪਹਿਲਾਂ ਦਿਮਾਗ ਦਾ ਆਪ੍ਰੇਸ਼ਨ ਹੋਇਆ ਸੀ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਸ਼ਿਵਦਰਸ਼ਨ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੇ ਬੇਟੇ ਜਗਜੋਤ ਸਿੰਘ ਨੇ ਦੱਸਿਆ ਕਿ ਬੁੱਧਵਾਰ ਸਵੇਰੇ ਉਸ ਦੇ ਪਿਤਾ ਡਿਊਟੀ ਲਈ ਘਰੋਂ ਗਏ ਸਨ। ਕੁਝ ਸਮੇਂ ਬਾਅਦ ਪਤਾ ਲੱਗਾ ਕਿ ਉਸਦੇ ਪਿਤਾ ਦੀ ਮੌਤ ਹੋ ਗਈ. ਜਦੋਂ ਉਹ ਪੁਲਿਸ ਲਾਈਨ ਦੇ ਅੰਦਰ ਮੌਕੇ ’ਤੇ ਪਹੁੰਚਿਆ ਤਾਂ ਉਸਦੇ ਪਿਤਾ ਦੀ ਲਾਸ਼ ਲਹੂ ਨਾਲ ਲਥਪਥ ਹਾਲਤ ਵਿੱਚ ਪਈ ਸੀ। ਹਾਲਾਂਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।






















