ਪੰਜਾਬ ਦੇ ਅਬੋਹਰ ‘ਚ ਡਾਕਖਾਨੇ ਨੇੜੇ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ 3 ਵਿਅਕਤੀਆਂ ‘ਤੇ ਹਮਲਾ ਕੀਤਾ ਗਿਆ। ਜਿਸ ਵਿੱਚ ਇੱਕ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜ਼ਖ਼ਮੀਆਂ ਦਾ ਦੋਸ਼ ਹੈ ਕਿ ਹਮਲਾਵਰ ਦੋ ਵਿਅਕਤੀਆਂ ਨੂੰ ਚੁੱਕ ਕੇ ਆਪਣੇ ਨਾਲ ਲੈ ਗਏ। ਮਾਮਲੇ ਸਬੰਧੀ ਸਿਟੀ ਪੁਲਿਸ ਨੇ ਜ਼ਖਮੀ ਵਿਅਕਤੀ ਦੇ ਬਿਆਨ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਿੰਡ ਮਾਹਣੀ ਖੇੜਾ ਵਾਸੀ ਸੁਖਜੀਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦਾ ਭਤੀਜਾ ਵਿੱਕੀ ਅਬੋਹਰ ਦੇ ਇੱਕ ਪ੍ਰਾਈਵੇਟ ਕੋਚਿੰਗ ਸੈਂਟਰ ਵਿੱਚ ਪੜ੍ਹਦਾ ਹੈ। ਜਿੱਥੇ ਕੁਝ ਦਿਨ ਪਹਿਲਾਂ ਉਸ ਦਾ ਕੁਝ ਨੌਜਵਾਨਾਂ ਨਾਲ ਝਗੜਾ ਹੋ ਗਿਆ ਸੀ। ਜਿਸ ਬਾਰੇ ਵਿੱਕੀ ਨੇ ਉਸਨੂੰ ਦੱਸਿਆ ਸੀ। ਉਹ ਆਪਣੇ ਭਤੀਜੇ ਵਿੱਕੀ ਅਤੇ ਪੁੱਤਰ ਜਸਪ੍ਰੀਤ ਨਾਲ ਉਕਤ ਨੌਜਵਾਨਾਂ ਨਾਲ ਗੱਲ ਕਰਨ ਦੇ ਮਕਸਦ ਨਾਲ ਇੱਥੇ ਆਇਆ ਸੀ। ਉਹ ਮੁੱਖ ਡਾਕਖਾਨੇ ਨੇੜੇ ਜਾ ਰਿਹਾ ਸੀ ਕਿ ਉਥੇ ਪਹਿਲਾਂ ਤੋਂ ਹੀ ਘੇਰਾ ਪਾ ਕੇ ਦੋ ਦਰਜਨ ਦੇ ਕਰੀਬ ਨੌਜਵਾਨਾਂ ਨੇ ਉਸ ’ਤੇ ਹਮਲਾ ਕਰ ਦਿੱਤਾ।
ਇਹ ਵੀ ਪੜ੍ਹੋ : ਨਿਊਜ਼ੀਲੈਂਡ ‘ਚ ਚੱਕਰਵਾਤ ਗੈਬਰੀਅਲ ਨੇ ਮਚਾਈ ਤਬਾਹੀ, 46 ਹਜ਼ਾਰ ਘਰਾਂ ‘ਚ ਬੱਤੀ ਗੁੱਲ, ਰਾਸ਼ਟਰੀ ਐਮਰਜੈਂਸੀ ਲਾਗੂ
ਹਮਲਾਵਰਾਂ ਨੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਜਿਸ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਿਆ। ਇਸ ਦੌਰਾਨ ਹਮਲਾਵਰ ਉਸ ਦੇ ਭਤੀਜੇ ਵਿੱਕੀ ਅਤੇ ਪੁੱਤਰ ਜਸਪ੍ਰੀਤ ਨੂੰ ਅਗਵਾ ਕਰਕੇ ਆਪਣੇ ਨਾਲ ਲੈ ਗਏ। ਇਸ ‘ਤੋਂ ਬਾਅਦ ਆਸਪਾਸ ਦੇ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ ਅਤੇ ਉਸਨੂੰ ਹਸਪਤਾਲ ਪਹੁੰਚਾਇਆ। ਦੂਜੇ ਪਾਸੇ ਸੂਚਨਾ ਮਿਲਣ ‘ਤੇ ਥਾਣਾ ਸਿਟੀ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਸੁਖਜੀਤ ਦੇ ਬਿਆਨ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
ਜਾਣਕਾਰੀ ਅਨੁਸਾਰ ਹਮਲਾਵਰ ਬੁਰਜ ਮੁਹਾਰ ਅਤੇ ਡੰਗਰਖੇੜਾ ਦੇ ਵਾਸੀ ਦੱਸੇ ਜਾ ਰਹੇ ਹਨ। ਸਿਟੀ ਥਾਣਾ ਇੰਚਾਰਜ ਪਰਮਜੀਤ ਕੰਬੋਜ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਉਨ੍ਹਾਂ ਨੂੰ ਸੂਚਨਾ ਮਿਲੀ ਸੀ। ਪੁਲਿਸ ਵੱਲੋਂ ਜ਼ਖਮੀਆਂ ਦੇ ਬਿਆਨ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।