ਮੋਗਾ ਦੇ ਬੱਧਨੀ ਕਲਾਂ ‘ਚ ਬੁੱਧਵਾਰ ਦੇਰ ਰਾਤ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕੁਲਵਿੰਦਰ ਕਿੰਦਾ ਦੇ ਘਰ ‘ਤੇ ਕੁਝ ਅਣਪਛਾਤੇ ਲੋਕਾਂ ਨੇ ਹਮਲਾ ਕਰ ਦਿੱਤਾ। ਇਸ ਹਮਲੇ ‘ਚ ਕੁਲਵਿੰਦਰ ਦੀ ਮਾਤਾ ਰਸਪਾਲ ਕੌਰ ਬੁਰੀ ਤਰ੍ਹਾਂ ਜ਼ਖਮੀ ਹੋ ਗਈ। ਇਸ ਘਟਨਾ ਤੋਂ ਬਾਅਦ ਕੁਲਵਿੰਦਰ ਕਿੰਦਾ ਨੇ ਇੱਕ ਵੀਡੀਓ ਸਾਂਝੀ ਕੀਤੀ ਜਿਸ ਵਿੱਚ ਉਸ ਨੇ ਦੋਸ਼ ਲਾਇਆ ਕਿ ਕਬੱਡੀ ਦੀ ਖੇਡ ਨੂੰ ਲੈ ਕੇ ਨਿੱਜੀ ਦੁਸ਼ਮਣੀ ਵਿੱਚ ਉਸ ਦੇ ਘਰ ’ਤੇ ਹਮਲਾ ਕੀਤਾ ਗਿਆ।
ਕੁਲਵਿੰਦਰ ਕਿੰਦਾ ਆਪਣੇ ਪਰਿਵਾਰ ਨਾਲ ਮੋਗਾ ਦੇ ਬੱਧਨੀ ਕਲਾਂ ਵਿੱਚ ਰਹਿੰਦਾ ਹੈ। ਹਮਲੇ ਚ ਖਿਡਾਰੀ ਦੀ ਮਾਤਾ ਜ਼ਖਮੀ ਹੋਈ ਹੈ। ਉਨ੍ਹਾਂ ਨੂੰ ਜ਼ਖਮੀ ਹਾਲਤ ‘ਚ ਤੁਰੰਤ ਮੋਗਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ। ਪਰ ਹਾਲਤ ਨਾਜ਼ੁਕ ਹੋਣ ‘ਤੇ ਉਨ੍ਹਾਂ ਨੂੰ ਲੁਧਿਆਣਾ DMC ਰੈਫਰ ਕਰ ਦਿੱਤਾ ਗਿਆ ਹੈ। ਰਾਤ ਦੀ ਘਟਨਾ ਤੋਂ ਬਾਅਦ ਪੂਰਾ ਪਰਿਵਾਰ ਲੁਧਿਆਣਾ DMC ਵਿਚ ਹੈ। ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ।
ਇਹ ਵੀ ਪੜ੍ਹੋ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਭਾਲਿਆ ਅਹੁਦਾ
ਸੂਚਨਾ ਮਿਲਦੇ ਹੀ DSP ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮਾਮਲੇ ਦੀ ਜਾਣਕਾਰੀ ਦਿੰਦਿਆਂ DSP ਮਨਜੀਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕੁਲਵਿੰਦਰ ਕਿੰਦਾ ਦੇ ਘਰ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰਨ ਦੀ ਸੂਚਨਾ ਮਿਲੀ ਸੀ, ਜਿਸ ਵਿੱਚ ਕਿੰਦਾ ਦੀ ਮਾਂ ਗੰਭੀਰ ਜ਼ਖ਼ਮੀ ਹੋ ਗਈ ਸੀ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜੋ ਵੀ ਸਾਹਮਣੇ ਆਵੇਗਾ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: