ਅਮਰੀਕਾ ਦੇ ਨਿਊਯਾਰਕ ਦੇ ਮਨਹੰਟਨ ਵਿਚ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਮੂਰਤੀ ‘ਤੇ ਸ਼ਨੀਵਾਰ ਨੂੰ ਕੁਝ ਅਣਪਛਾਤੇ ਲੋਕਾਂ ਨੇ ਹਮਲਾ ਕੀਤਾ। ਇਸ ਹਮਲੇ ਵਿਚ ਗਾਂਧੀ ਦੀ ਮੂਰਤੀ ਨੂੰ ਕਾਫੀ ਨੁਕਸਾਨ ਪੁੱਜਾ ਹੈ। ਭਾਰਤੀ ਅਮਰੀਕੀ ਭਾਈਚਾਰੇ ਨੇ ਮਹਾਤਮਾ ਗਾਂਧੀ ਦੀ ਮੂਰਤੀ ‘ਤੇ ਹੋਏ ਹਮਲੇ ‘ਤੇ ਗੁੱਸਾ ਜ਼ਾਹਿਰ ਕਰਦੇ ਹੋਏ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਭਾਰਤ ਦੇ ਕੌਂਸਲੇਟ ਜਨਰਲ ਨੇ ਇਸ ਹਰਕਤ ਦੀ ਸਖਤ ਨਿਖੇਧੀ ਕਰਦਿਆਂ ਇਸ ਨੂੰ ਘਿਨਾਉਣਾ ਦੱਸਿਆ ਹੈ।
ਨਿਊਯਾਰਕ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨੇ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਸਵੇਰ ਦੀ ਹੈ ਜਦੋਂ ਕੁਝ ਅਣਪਛਾਤੇ ਲੋਕਾਂ ਨੇ ਮੂਰਤੀ ਉਤੇ ਹਮਲਾ ਕਰ ਦਿੱਤਾ। ਉਨ੍ਹਾਂ ਕਿਹਾ ਕਿ ਮਾਮਲੇ ਨੂੰ ਸਥਾਨਕ ਅਧਿਕਾਰੀਆਂ ਦੇ ਸਾਹਮਣੇ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਦੇ ਵਿਦੇਸ਼ ਵਿਭਾਗ ਸਾਹਮਣੇ ਤਤਕਾਲ ਜਾਂਚ ਲਈ ਇਸ ਮਾਮਲੇ ਨੂੰ ਚੁੱਕਿਆ ਗਿਆ ਹੈ ਤੇ ਉਨ੍ਹਾਂ ਤੋਂ ਇਸ ਘਿਨਾਉਣੇ ਕੰਮ ਲਈ ਲੋਕਾਂ ਖਿਲਾਫ ਉਚਿਤ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ : U19 World Cup: ਭਾਰਤ ਨੇ 5ਵੀਂ ਵਾਰ ਕੀਤਾ ਖਿਤਾਬ ‘ਤੇ ਕਬਜ਼ਾ, ਇੰਗਲੈਂਡ ਨੂੰ ਫਾਈਨਲ ‘ਚ 4 ਵਿਕਟਾਂ ਨਾਲ ਦਿੱਤੀ ਮਾਤ
ਵੀਡੀਓ ਲਈ ਕਲਿੱਕ ਕਰੋ -:
“ਚੱਲਦੀ ਇੰਟਰਵਿਊ ‘ਚ ਪੱਤਰਕਾਰਾਂ ਨੂੰ ਚੁੱਪ ਕਰਵਾ ਕੇ ਜਨਤਾ ਨੇ ਖੁਦ ਪੁੱਛੇ ਸਵਾਲ..”
ਗਾਂਧੀ ਮੈਮੋਰੀਅਲ ਇੰਟਰਨੈਸ਼ਨਲ ਫਾਊਂਡੇਸ਼ਨ ਨੇ 8 ਫੁੱਟ ਉੱਚੀ ਇਹ ਪ੍ਰਤਿਮਾ ਦਾਨ ਦਿੱਤੀ ਹੈ ਤੇ ਗਾਂਧੀ ਦੀ 117ਵੀਂ ਜਯੰਤੀ ਮੌਕੇ 2 ਅਕਤੂਬਰ 1986 ਨੂੰ ਇਸ ਨੂੰ ਸਥਾਪਤ ਕੀਤਾ ਗਿਆ। ਇਸ ਮੂਰਤੀ ਨੂੰ 2001 ਵਿਚ ਹਟਾ ਦਿੱਤਾ ਗਿਆ ਤੇ 2002 ਵਿਚ ਦੁਬਾਰਾ ਸਥਾਪਤ ਕੀਤਾ ਗਿਆ ਸੀ। ਪਿਛਲੇ ਮਹੀਨੇ ਕੁਝ ਅਣਪਛਾਤੇ ਬਦਮਾਸ਼ਾਂ ਨੇ ਇਸੇ ਤਰ੍ਹਾਂ ਅਮਰੀਕਾ ਦੇ ਕੈਲੀਫੋਰਨੀਆ ਵਿਚ ਗਾਂਧੀ ਦੀ ਇਕ ਹੋਰ ਮੂਰਤੀ ਨੂੰ ਵੀ ਹਟਾ ਦਿੱਤਾ ਸੀ।
26 ਜਨਵਰੀ ਨੂੰ ਵਾਸ਼ਿੰਗਟਨ ਡੀਸੀ ਵਿਚ ਗਾਂਧੀ ਦੀ ਮੂਰਤੀ ਨੂੰ ਅਪਵਿੱਤਰ ਕਰਨ ਦੀ ਕੋਸ਼ਿਸ਼ ਕੀਤੀ ਗਈ ਸੈ। 26 ਜਨਵਰੀ ਨੂੰ ਖਾਲਿਸਤਾਨ ਸਮਰਥਕਾਂ ਨੇ ਕਈ ਦੇਸ਼ਾਂ ਵਿਚ ਰੈਲੀ ਕੱਢੀ ਸੀ। ਖਾਲਿਸਤਾਨੀਆਂ ਨੇ ਮਹਾਤਮਾ ਗਾਂਧੀ ਦੀ ਮੂਰਤੀ ਉਤੇ ਆਪਣਾ ਝੰਡਾ ਲਗਾ ਦਿੱਤਾ ਸੀ।