Attack on Punjab Police : ਪਟਿਆਲਾ : ਸਮਾਣਾ ਦੇ ਕੁਝ ਲੋਕਾਂ ਦੀ ਲੜਾਈ ਛੁਡਾਉਣ ਗਏ ਪੁਲਿਸ ਮੁਲਾਜ਼ਮਾਂ ’ਤੇ ਹੀ ਹਮਲਾ ਕਰਕੇ ਇੱਕ ਮੁਲਾਜ਼ਮ ਦੀ ਵਰਦੀ ਫਾੜਨ ਦਾ ਮਾਮਲਾ ਸਾਹਮਣੇ ਆਏ ਹੈ। ਮਿਲੀ ਜਾਣਕਾਰੀ ਮੁਤਾਬਕ ਐਤਵਾਰ ਨੂੰ ਵਡਾਚਾ ਰੋਡ ‘ਤੇ ਕੁਝ ਲੋਕ ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਲੋਕ ਝਗੜਾ ਕਰ ਰਹੇ ਸਨ। ਝਗੜਾ ਇੰਨਾ ਵੱਧ ਗਿਆ ਕਿ ਉਹ ਆਪਸ ਵਿੱਚ ਲੜਨ ਲੱਗ ਪਏ। ਇਸ ਘਟਨਾ ਨੂੰ ਵੇਖਦੇ ਹੋਏ ਮਾਰਕੀਟ ਦੇ ਲੋਕਾਂ ਨੇ ਇਸ ਝਗੜੇ ਬਾਰੇ ਸਿਟੀ ਪੁਲਿਸ ਨੂੰ ਸੂਚਿਤ ਕੀਤਾ। ਜਿਸ ਤੋਂ ਬਾਅਦ ਦੋ ਪੁਲਿਸ ਮੁਲਾਜ਼ਮ ਮੌਕੇ ‘ਤੇ ਪਹੁੰਚ ਗਏ ਅਤੇ ਝਗੜਾ ਕਰ ਰਹੇ ਲੋਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ, ਉਨ੍ਹਾਂ ਵਿਚੋਂ ਕੁਝ ਤਾਂ ਪੁਲਿਸ ਮੁਲਾਜ਼ਮਾਂ ਨਾਲ ਹੀ ਉਲਝ ਗਏ ਤੇ ਪੁਲਿਸ ਵਾਲਿਆਂ ਨੂੰ ਆਪਣੀ ਪਹੁੰਚ ਦਾ ਰੋਹਬ ਦਿਖਾਉਣ ਲੱਗੇ ਤੇ ਉਨ੍ਹਾਂ ਦੀ ਵਰਦੀ ਉਤਰਵਾਉਣ ਦੀ ਧਮਕੀ ਦੇਣ ਲੱਗੇ।
ਇਸ ਦੌਰਾਨ ਉਨ੍ਹਾਂ ਔਰਤਾਂ ਨੇ ਪੁਲਿਸ ਮੁਲਾਜ਼ਮਾਂ ਨਾਲ ਹੱਥੋਪਾਈ ਸ਼ੁਰੂ ਕਰ ਦਿੱਤੀ। ਇਸ ਝਗੜੇ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਵਰਦੀ ਪਾੜ ਦਿੱਤੀ। ਇਸ ਝਗੜੇ ਵਿੱਚ ਸੋਮਨਾਥ ਨਾਮਕ ਇੱਕ ਪੁਲਿਸ ਮੁਲਾਜ਼ਮ ਨੂੰ ਸੱਟ ਲੱਗ ਗਈ ਅਤੇ ਉਸਨੂੰ ਸਮਾਣਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪੁਲਿਸ ਮੁਲਾਜ਼ਮਾਂ ਨੇ ਸਿਟੀ ਥਾਣੇ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਥਾਣਾ ਸਿਟੀ ਦੇ ਵਧੀਕ ਇੰਚਾਰਜ ਦਰਬਾਰਾ ਸਿੰਘ ਸਮੇਤ ਪੁਲਿਸ ਫੋਰਸ ਮੌਕੇ ‘ਤੇ ਪਹੁੰਚ ਗਈ। ਇਸ ਦੇ ਬਾਵਜੂਦ ਉਹ ਪੁਲਿਸ ਪਾਰਟੀ ਨਾਲ ਉਲਝ ਗਏ। ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਪੁਲਿਸ ਪਾਰਟੀ ਨੇ ਸਾਰੇ ਲੋਕਾਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਸਬੰਧੀ ਦਰਬਾਰ ਸਿੰਘ ਨਾਲ ਸੰਪਰਕ ਕਰਨ ‘ਤੇ ਉਨ੍ਹਾਂ ਨੇ ਪੁਲਿਸ ਨੂੰ ਦੱਸਿਆ ਕਿ ਪਿੰਡ ਡਰੋਲੀ ਨਿਵਾਸੀ ਗੁਰਮੇਲ ਸਿੰਘ ਪੁੱਤਰ ਜਗਤ ਸਿੰਘ, ਰਿੱਕੂ ਨਿਵਾਸੀ ਵੜਚਾ, ਗੁਰਨੈਬ ਸਿੰਘ, ਮਨਦੀਪ ਸਿੰਘ, ਜਸਪ੍ਰੀਤ ਕੌਰ, ਅਮਨਦੀਪ ਕੌਰ ਨਿਵਾਸੀ ਪਿੰਡ ਗੱਜੂਮਾਜਰਾ ਨੇ ਵੱਖ-ਵੱਖ ਅਧੀਨ ਕੇਸ ਦਰਜ ਕੀਤਾ ਹੈ। ਪੁਲਿਸ ਨੇ ਦੋਸ਼ੀਆਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ।