ਪੰਜਾਬ ਦੇ ਫਿਰੋਜ਼ਪੁਰ ‘ਚ ਸੋਮਵਾਰ ਨੂੰ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਫਿਰੋਜ਼ਪੁਰ ਛਾਉਣੀ ਦੇ ਈਗਲ ਚੌਕ ‘ਚ ਸਵੇਰੇ 11 ਵਜੇ ਦੇ ਕਰੀਬ ਚਾਰ ਬਦਮਾਸ਼ਾਂ ਨੇ 50 ਸਾਲਾ ਔਰਤ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ‘ਚ ਔਰਤ ਗੰਭੀਰ ਰੂਪ ‘ਚ ਜ਼ਖਮੀ ਹੋ ਗਈ। ਮੌਕੇ ‘ਤੇ ਮੌਜੂਦ ਲੋਕਾਂ ਨੇ ਉਸ ਨੂੰ ਸਥਾਨਕ ਹਸਪਤਾਲ ‘ਚ ਦਾਖਲ ਕਰਵਾਇਆ ਹੈ। ਚਸ਼ਮਦੀਦਾਂ ਮੁਤਾਬਕ ਘਟਨਾ ਦੇ ਸਮੇਂ ਚੌਕ ‘ਤੇ ਦੋ ਪੁਲਿਸ ਮੁਲਾਜ਼ਮ ਮੌਜੂਦ ਸਨ, ਜੋ ਘਟਨਾ ਨੂੰ ਦੇਖ ਕੇ ਉਥੋਂ ਭੱਜ ਗਏ।
ਜਾਣਕਾਰੀ ਮੁਤਾਬਕ ਔਰਤ ਅਦਾਲਤ ਤੋਂ ਬਾਹਰ ਨਿਕਲਣ ਤੋਂ ਬਾਅਦ ਬੱਸ ਦੀ ਉਡੀਕ ਕਰ ਰਹੀ ਸੀ। ਇਸੇ ਦੌਰਾਨ ਮੁਲਜ਼ਮਾਂ ਨੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ, ਔਰਤ ਅਦਾਲਤ ‘ਚ ਇਕ ਮਾਮਲੇ ‘ਚ ਗਵਾਹੀ ਦੇਣ ਆਈ ਸੀ। ਅਚਾਨਕ ਹੋਏ ਇਸ ਹਮਲੇ ਕਾਰਨ ਆਸਪਾਸ ਦੇ ਲੋਕ ਵੀ ਡਰ ਕੇ ਭੱਜ ਗਏ। ਇਸ ਤੋਂ ਬਾਅਦ ਮੁਲਜ਼ਮ ਹਥਿਆਰ ਲਹਿਰਾਉਂਦੇ ਹੋਏ ਮੌਕੇ ਤੋਂ ਫਰਾਰ ਹੋ ਗਏ।
ਇਹ ਵੀ ਪੜ੍ਹੋ : ਗੁਜਰਾਤ : ਮਹਾਸ਼ਿਵਰਾਤਰੀ ‘ਤੇ ਅਨੋਖਾ ਹੋਇਆ ਵਿਆਹ, ਭਗਵਾਨ ਸ਼ਿਵ ਦੇ ਭੇਸ ‘ਚ ਆਇਆ ਲਾੜਾ, ਸਾਧੂ ਤੇ ਅਘੋਰੀ ਵੀ ਸ਼ਾਮਲ
ਹੈਰਾਨੀ ਦੀ ਗੱਲ ਇਹ ਹੈ ਕਿ ਫਿਰੋਜ਼ਪੁਰ ਛਾਉਣੀ ‘ਚ ਸਵੇਰੇ ਔਰਤ ‘ਤੇ ਹੋਏ ਇਸ ਹਮਲੇ ਦੀ ਚਰਚਾ ਰੁਕੀ ਵੀ ਨਹੀਂ ਸੀ ਕਿ ਦੁਪਹਿਰ ਢਾਈ ਵਜੇ ਦੇ ਕਰੀਬ ਬਾਈਕ ਸਵਾਰ ਬਦਮਾਸ਼ਾਂ ਨੇ ਲਾਈਟਾਂ ਵਾਲੇ ਚੌਕ ‘ਚ ਇਕ ਨੌਜਵਾਨ ‘ਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ‘ਚ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਉਥੋਂ ਫਰਾਰ ਹੋ ਗਿਆ। ਇਹ ਘਟਨਾ ਅੱਧਾ ਕਿਲੋਮੀਟਰ ਦੂਰ ਥਾਣਾ ਕੈਂਟ ਨੇੜੇ ਵਾਪਰੀ। ਫਿਲਹਾਲ ਇਨ੍ਹਾਂ ਦੋਵਾਂ ਮਾਮਲਿਆਂ ਸਬੰਧੀ ਪੁਲਿਸ ਵੱਲੋਂ ਕਿਸੇ ਵੀ ਕਾਰਵਾਈ ਦੀ ਸੂਚਨਾ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -: