ਗੁਰਦੁਆਰਾ ਜ਼ੋਰਾਵਰ ਸਿੰਘ, ਫਤਿਹ ਸਿੰਘ ਸਾਹਿਬ, ਇੰਦਰਾ ਕਲੋਨੀ, ਲੁਧਿਆਣਾ ਵਿਖੇ ਇੱਕ ਨੌਜਵਾਨ ਵੱਲੋਂ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ। ਜਿਸ ਨੂੰ ਲੋਕਾਂ ਨੇ ਤੁਰੰਤ ਕਾਬੂ ਕਰਕੇ ਉਸ ਦਾ ਕੁਟਾਪਾ ਚਾੜ੍ਹਿਆ। ਦੋਸ਼ੀ ਦੀ ਪਛਾਣ ਪ੍ਰਵੀਨ ਕੁਮਾਰ ਵਜੋਂ ਹੋਈ ਹੈ।
ਚਸ਼ਮਦੀਦਾਂ ਮੁਤਾਬਕ ਨੌਜਵਾਨ ਬਿਨਾਂ ਸਿਰ ਢੱਕੇ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋਏ। ਇਸ ਤੋਂ ਬਾਅਦ ਉਸ ਨੇ ਸੰਗਤ ਵਿੱਚ ਬੈਠੀਆਂ ਬੀਬੀਆਂ ਨੂੰ ਗਲਤ ਸ਼ਬਦਾਂ ਵਿੱਚ ਟਿੱਪਣੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਉਸ ਵਿਅਕਤੀ ਨੂੰ ਤੁਰੰਤ ਲੋਕਾਂ ਨੇ ਕਾਬੂ ਕਰ ਲਿਆ। ਮੌਕੇ ‘ਤੇ ਪੁਲਿਸ ਮੁਲਾਜ਼ਮਾਂ ਨੂੰ ਵੀ ਬੁਲਾਇਆ ਗਿਆ।
ਏਸੀਪੀ ਗੁਰਦੇਵ ਸਿੰਘ ਮੌਕੇ ’ਤੇ ਪੁੱਜੇ, ਨੌਜਵਾਨ ਈਡਬਲਿਊਐਸ ਕਾਲੋਨੀ ਦਾ ਰਹਿਣ ਵਾਲਾ ਹੈ। ਸ਼ਨੀਵਾਰ ਨੂੰ ਉਹ ਨੰਗੇ ਸਿਰ ਗੁਰਦੁਆਰਾ ਸਾਹਿਬ ਗਿਆ ਸੀ। ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੁਆਲੇ ਘੁੰਮਦਾ ਰਿਹਾ। ਉਹ ਮਹਿਲਾ ਸੰਗਤ ਦੇ ਸਾਹਮਣੇ ਮੱਥਾ ਟੇਕਣ ਲੱਗ ਪਿਆ।
ਇਸ ਤੋਂ ਬਾਅਦ ਉਸ ਨੇ ਸਾਰਿਆਂ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਇਸ ਕਾਰਨ ਨੌਜਵਾਨ ਖਿਲਾਫ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਕੁਝ ਲੋਕ ਇਹ ਵੀ ਦੱਸ ਰਹੇ ਹਨ ਕਿ ਨੌਜਵਾਨ ਮਾਨਸਿਕ ਤੌਰ ‘ਤੇ ਕਮਜ਼ੋਰ ਹੈ। ਉਸ ਦੀ ਡਾਕਟਰਾਂ ਵੱਲੋਂ ਜਾਂਚ ਕੀਤੀ ਜਾਵੇਗੀ। ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਲੁਧਿਆਣਾ ‘ਚ ਬੇਖੌਫ਼ ਲੁਟੇਰੇ, ਅੱਖਾਂ ‘ਚ ਮਿਰਚਾਂ ਪਾ ਕਾਰੋਬਾਰੀ ਤੋਂ ਖੋਹ ਕੇ ਲੈ ਗਏ ਲੈਪਟਾਪ ਤੇ ਲੱਖ ਰੁ., ਕੀਤਾ ਫੱਟੜ
ਕਿ ਉਨ੍ਹਾਂ ਨੇ ਉਸ ਦੀਆਂ ਅੱਖਾਂ ਵਿੱਚ ਮਿਰਚਾਂ ਪਾ ਦਿੱਤੀਆਂ ਪਰ ਪੀੜਤ ਨੇ ਬੈਗ ਨਹੀਂ ਛੱਡਿਆ। ਫਿਰ ਲੁਟੇਰਿਆਂ ਨੇ ਉਸ ਦੇ ਸਿਰ ਤੇ ਪਿੱਠ ‘ਤੇ ਲੋਹੇ ਦੀ ਰਾਡ ਨਾਲ ਵਾਰ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ। ਉਸ ਨੂੰ ਪ੍ਰਾਈਵੇਟ ਹਸਪਤਾਲ ਵਿੱਚ ਇਲਾਜ ਲਈ ਲਿਜਾਇਆ ਗਿਆ ਜਿਥੇ ਉਸ ਦੇ ਸਿਰ ‘ਤੇ 3 ਟਾਂਕੇ ਲੱਗੇ ਹਨ।
ਵੀਡੀਓ ਲਈ ਕਲਿੱਕ ਕਰੋ -: