ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਵਾਂ ਸਾਲ ਚੜ੍ਹਦੇ ਹੀ ਸੇਵਾਦਾਰਾਂ ਨੇ ਬੇਅਦਬੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਸੇਵਾਦਾਰਾਂ ਨੇ ਸ਼ਰਾਬ ਦੇ ਕੁਆਟਰ ਨਾਲ ਹਰਿਮੰਦਰ ਸਾਹਿਬ ਵਿੱਚ ਦਾਖਲ ਹੋਏ ਇੱਕ ਵਿਅਕਤੀ ਨੂੰ ਕਾਬੂ ਕਰ ਲਿਆ। ਦੋਸ਼ੀ ਦੀ ਪਛਾਣ ਕਾਨਪੁਰ ਦੇ ਰਹਿਣ ਵਾਲੇ ਸੁਮਿਤ ਵਜੋਂ ਹੋਈ ਹੈ। ਫਿਲਹਾਲ ਦੋਸ਼ੀ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਇਹ ਘਟਨਾ ਸ਼ਨੀਵਾਰ ਰਾਤ ਨੂੰ ਵਾਪਰੀ, ਜਦੋਂ ਅੱਧੀ ਰਾਤ 12 ਵਜੇ ਦੇ ਕਰੀਬ ਡੇਢ ਲੱਖ ਸ਼ਰਧਾਲੂ ਨਵੇਂ ਸਾਲ ਦੀ ਪੂਰਵ ਸੰਧਿਆ ‘ਤੇ ਗੁਰੂਘਰ ਦਾ ਆਸ਼ੀਰਵਾਦ ਲੈਣ ਲਈ ਹਰਿਮੰਦਰ ਸਾਹਿਬ ਦੇ ਅੰਦਰ ਇਕੱਠੇ ਹੋਏ ਸਨ। ਇਸ ਦੇ ਨਾਲ ਹੀ ਇਕ ਨੌਜਵਾਨ ਲਿਫਟ ਤੋਂ ਭੀੜ ਦਾ ਫਾਇਦਾ ਚੁੱਕ ਕੇ ਹਰਿਮੰਦਰ ਸਾਹਿਬ ਕੰਪਲੈਕਸ ‘ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਵਾਰ-ਵਾਰ ਕੋਸ਼ਿਸ਼ ਕਰਦਾ ਰਿਹਾ। ਸੇਵਾਦਾਰ ਨੂੰ ਸ਼ੱਕ ਹੋਇਆ ਅਤੇ ਦੋਸ਼ੀ ਨੂੰ ਰੋਕਿਆ ਗਿਆ।
ਸੇਵਾਦਾਰਾਂ ਨੇ ਦੱਸਿਆ ਕਿ ਜਦੋਂ ਉਹ ਹਰਿਮੰਦਰ ਸਾਹਿਬ ਅੰਦਰ ਦਾਖਲ ਹੋ ਰਿਹਾ ਸੀ ਤਾਂ ਉਸ ਦਾ ਵਤੀਰਾ ਸ਼ੱਕੀ ਸੀ। ਜਦੋਂ ਉਸ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਮੁਲਜ਼ਮ ਦੀ ਜੈਕੇਟ ਦੀ ਜੇਬ ‘ਚੋਂ ਇਕ ਪਉਆ ਪਿਆ ਹੋਇਆ ਮਿਲਿਆ। ਸੇਵਾਦਾਰਾਂ ਨੇ ਤੁਰੰਤ ਦੋਸ਼ੀ ਨੂੰ ਫੜ ਲਿਆ।
ਇਹ ਵੀ ਪੜ੍ਹੋ : ਨਵੇਂ ਸਾਲ ‘ਤੇ ਬਦਲ ਗਏ ਬੈਂਕ ਲਾਕਰ ਦੇ ਨਿਯਮ, ਜਾਣੋ ਕਸਟਮਰਸ ਨੂੰ ਕੀ ਕਰਨਾ ਹੋਵੇਗਾ
ਸੇਵਾਦਾਰਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਜਿਸ ਸਮੇਂ ਦੋਸ਼ੀ ਨੂੰ ਫੜਿਆ ਗਿਆ, ਉਹ ਸ਼ਰਾਬ ਪੀ ਰਿਹਾ ਸੀ। ਫਿਲਹਾਲ ਪੁਲਿਸ ਨੇ ਸੁਮਿਤ ਨੂੰ ਹਿਰਾਸਤ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋਸ਼ੀ ਦੇ ਪਰਿਵਾਰ ਅਤੇ ਅਜਿਹਾ ਕਰਨ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: