ਪੰਜਾਬ ਵਿਚ ‘ਆਪ’ ਸਰਕਾਰ ਦੇ ਸੱਤਾ ਸੰਭਾਲਦਿਆਂ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ। ਬੀਤੇ ਦਿਨੀਂ CM ਮਾਨ ਵੱਲੋਂ ਸਾਬਕਾ ਵਿਧਾਇਕਾਂ ਦੀ ਪੈਨਸ਼ਨ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਭਗਵੰਤ ਮਾਨ ਨੇ ਐਲਾਨ ਕਰਦਿਆਂ ਕਿਹਾ ਕਿ ਵਿਧਾਇਕ ਭਾਵੇਂ 2 ਵਾਰ ਜਿੱਤੇ ਜਾਂ 7 ਵਾਰ ਜਿੱਤੇ ਪਰ ਉਸ ਨੂੰ ਪੈਨਸ਼ਨ ਸਿਰਫ ਇਕ ਟਰਮ ਦੀ ਹੀ ਮਿਲੇਗੀ। CM ਭਗਵੰਤ ਮਾਨ ਦੇ ਇਸ ਫੈਸਲੇ ਦਾ ਵਿਰੋਧੀ ਪਾਰਟੀਆਂ ਦੇ ਕੁਝ ਆਗੂਆਂ ਵਲੋਂ ਸਵਾਗਤ ਕੀਤਾ ਗਿਆ ਹੈ।
ਜਦੋਂ ਕਿ ਕੁਝ ਕਾਂਗਰਸੀ ਆਗੂਆਂ ਵੱਲੋਂ ਵਿਧਾਇਕਾਂ ਦੇ ਖਰਚੇ ਜ਼ਿਆਦਾ ਹੋਣ ਦਾ ਹਵਾਲਾ ਦਿੰਦੇ ਹੋਏ ਇਸ ਬਾਰੇ ਕੁਝ ਸਵਾਲ ਵੀ ਚੁੱਕੇ ਜਾ ਰਹੇ ਹਨ। ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਟਵੀਟ ਕਰਦਿਆਂ ਕਿਹਾ ਕਿ ‘ਪਿਆਰੇ ਭਗਵੰਤ ਮਾਨ ਜੀ, ‘ਮੈਂ ਇਕ ਵਿਧਾਇਕ ਇਕ ਪੈਨਸ਼ਨ’ ਦੇ ਤੁਹਾਡੇ ਫੈਸਲੇ ਦੀ ਸ਼ਲਾਘਾ ਕਰਦਾ ਹਾਂ, ਹਾਲਾਂਕਿ ਵਿਧਾਇਕ ਰਾਜ ਦੇ ਮੁੱਖ ਸਕੱਤਰ ਦੇ ਬਰਾਬਰ ਤਨਖਾਹ ਦੇ ਹੱਕਦਾਰ ਹਨ। ਕਿਸੇ ਦਫਤਰ ਨੂੰ ਸਹੀ ਢੰਗ ਨਾਲ ਚਲਾਉਣ ਲਈ ਸਟਾਫ, ਵਾਹਨਾਂ ਸਣੇ ਹੋਰ ਜ਼ਰੂਰਤਾਂ ‘ਤੇ ਖਰਚ ਕਰਨਾ ਪੈਂਦਾ ਹੈ, ਜਿਸ ਦਾ ਖਰਚਾ ਬਹੁਤ ਜ਼ਿਆਦਾ ਹੁੰਦਾ ਹੈ।’
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਲੁਧਿਆਣਾ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਦੀਪ ਵੈਦ ਨੇ ਵੀ ਭਗਵੰਤ ਮਾਨ ਦੇ ਫੈਸਲੇ ਦਾ ਵਿਰੋਧ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਵਿਧਾਇਕਾਂ ਨੇ ਲੋਕਾਂ ਦੇ ਕੰਮ ਕਰਨੇ ਅਤੇ ਆਪਣੇ ਦਫਤਰ ਵੀ ਚਲਾਉਣੇ ਹਨ, ਜਿਸ ਕਰਕੇ ਉਨ੍ਹਾਂ ਦੀ ਤਨਖਾਹ ਵੱਧ ਹੋਣੀ ਚਾਹੀਦੀ ਹੈ ਅਤੇ ਪੈਨਸ਼ਨ ਵੀ ਮਿਲਣੀ ਚਾਹੀਦੀ ਹੈ। ਡਾ. ਕੁਲਦੀਪ ਵੈਦ ਨੇ ਸਿੱਧਾ ਕਿਹਾ ਕਿ ਜੇਕਰ ਵਿਧਾਇਕਾਂ ਨੂੰ ਤਨਖ਼ਾਹ ਘੱਟ ਮਿਲੇਗੀ ਤਾਂ ਉਹ ਭ੍ਰਿਸ਼ਟਾਂਚਾਰ ਫੈਲਾਉਣਗੇ।
ਇਹ ਵੀ ਪੜ੍ਹੋ : ਬੰਬੀਹਾ ਗਰੁੱਪ ਦੀ ਮਨਕੀਰਤ ਔਲਖ ਨੂੰ ਧਮਕੀ, ‘ਕਿਸਮਤ ਚੰਗੀ ਸੀ 10 ਮਿੰਟ ਪਹਿਲਾਂ ਨਿਕਲ ਗਿਆ ਪਰ ਬਚੇਗਾ ਨਹੀਂ’
ਗੌਰਤਲਬ ਹੈ ਕਿ CM ਮਾਨ ਨੇ ਇੱਕ ਵਿਧਾਇਕ ਇੱਕ ਪੈਨਸ਼ਨ ਸਕੀਮ ਲਾਗੂ ਕਰਦਿਆਂ ਕਿਹਾ ਕਿ ਇਸ ਸਕੀਮ ਨਾਲ ਬਚਿਆ ਹੋਇਆ ਪੈਸਾ ਲੋਕਾਂ ਦੀ ਭਲਾਈ ਲਈ ਖਰਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਧਾਇਕਾਂ ਨੂੰ ਸੇਵਾ ਲਈ ਪੈਨਸ਼ਨ ਦੇ ਰੂਪ ਵਿੱਚ ਇੰਨੀ ਵੱਡੀ ਰਕਮ ਦਿੱਤੇ ਜਾਣਾ ਕਿਸੇ ਪੱਖੋਂ ਸਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਧਾਇਕਾਂ ਨੂੰ ਮਿਲਣ ਵਾਲੀ ਫੈਮਿਲੀ ਪੈਨਸ਼ਨ ਵੀ ਬਹੁਤ ਜ਼ਿਆਦਾ ਹੈ, ਜਿਸ ਵਿੱਚ ਕਟੌਤੀ ਕੀਤੀ ਜਾਵੇਗੀ।