ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਪੰਜਾਬੀ ਨੌਜਵਾਨ ਵਿਦੇਸ਼ਾਂ ਵਿਚ ਚੰਗੇ ਭਵਿੱਖ ਦੀ ਆਸ ਲਏ ਜਾਂਦੇ ਹਨ ਪਰ ਕਈ ਵਾਰ ਉਨ੍ਹਾਂ ਦੇ ਸੁਪਨੇ ਪੂਰੇ ਨਹੀਂ ਹੁੰਦੇ ਤੇ ਪਰਿਵਾਰ ਨਾ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪੈ ਜਾਂਦਾ ਹੈ। ਅਜਿਹਾ ਹੀ ਇਕ ਮਾਮਲਾ ਸੁਲਤਾਨਪੁਰ ਲੋਧੀ ਤੋਂ ਸਾਹਮਣੇ ਆਇਆ ਹੈ। ਜਿਥੇ ਸ਼ੱਕੀ ਹਾਲਾਤਾਂ ਵਿਚ ਪੰਜਾਬੀ ਨੌਜਵਾਨ ਦੀ ਜਾਨ ਚਲੀ ਗਈ ਹੈ।
ਆਸਟ੍ਰੇਲੀਆ ਦੇ ਬ੍ਰਿਸਬੇਨ ਤੋਂ ਇਹ ਮੰਦਭਾਗੀ ਖਬਰ ਆਈ ਹੈ। ਮ੍ਰਿਤਕ ਦੀ ਪਛਾਣ ਦਮਨਪ੍ਰੀਤ ਸਿੰਘ ਵਜੋਂ ਹੋਈ ਹੈ। ਉਹ 7 ਸਾਲ ਪਹਿਲਾਂ ਆਸਟ੍ਰੇਲੀਆ ਗਿਆ ਸੀ। ਦਮਨਪ੍ਰੀਤ ਸਿੰਘ ਅਜੇ ਕੁਆਰਾ ਸੀ ਤੇ 3 ਭੈਣਾਂ ਤੋਂ ਇਲਾਵਾ ਉਸ ਦਾ ਇਕ ਹੋਰ ਭਰਾ ਸੀ। 15 ਮਾਰਚ ਨੂੰ ਬ੍ਰਿਸਬੇਨ ਨਦੀ ਵਿਚੋਂ ਉਸ ਦੀ ਦੇਹ ਮਿਲੀ ਹੈ। ਹਾਲਾਂਕਿ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਇਹ ਵੀ ਪੜ੍ਹੋ : MP ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਖਿਲਾਫ ਪੰਜਾਬ ਪੁਲਿਸ ਲੈ ਸਕਦੀ ਵੱਡਾ ਐਕਸ਼ਨ, NSA ਹਟਾ ਕੇ ਲਿਆਂਦਾ ਜਾ ਸਕਦੈ ਪੰਜਾਬ
ਦਮਨਪ੍ਰੀਤ ਨਰਿਸੰਗ ਦਾ ਕੋਰਸ ਕਰਨ ਲਈ ਆਸਟ੍ਰੇਲੀਆ ਗਿਆ ਸੀ ਜਿਥੇ ਪਹਿਲਾਂ ਉਸ ਨੇ 3 ਸਾਲ ਦਾ ਕੋਰਸ ਕੀਤਾ ਤੇ ਫਿਰ 2 ਸਾਲ ਦੀ ਡਿਗਰੀ ਕੀਤੀ। ਹੁਣ ਨੌਕਰੀ ਕਰ ਰਿਹਾ ਸੀ ਪਰ ਹੁਣ ਅਚਾਨਕ ਤੋਂ ਦਮਨਪ੍ਰੀਤ ਦੀ ਮੌਤ ਦੀ ਖਬਰ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਆਸਟ੍ਰੇਲੀਅਨ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪਰਿਵਾਰ ਵੱਲੋਂ ਮ੍ਰਿਤਕ ਦਮਨਪ੍ਰੀਤ ਦੀ ਦੇਹ ਨੂੰ ਭਾਰਤ ਲਿਆਉਣ ਲਈ ਵਿਦੇਸ਼ ਮੰਤਰੀ ਤੇ ਸੰਸਦ ਮੈਬਰ ਸੰਤ ਸਿੰਘ ਸੀਂਚੇਵਾਲ ਨੂੰ ਅਪੀਲ ਕੀਤੀ ਗਈ ਹੈ ਤਾਂ ਜੋ ਉਸ ਦੀਆਂ ਅੰਤਿਮ ਰਸਮਾਂ ਕੀਤੀਆਂ ਜਾ ਸਕਣ।
ਵੀਡੀਓ ਲਈ ਕਲਿੱਕ ਕਰੋ -:
