ਕਿਸਾਨਾਂ ਵੱਲੋਂ ਭਲਕੇ ਯਾਨੀ 30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੰਜਾਬ ਬੰਦ ਰਹੇਗਾ। ਬੰਦ ਦੌਰਾਨ ਰੇਲ ਆਵਾਜਾਈ ਪੂਰੀ ਤਰ੍ਹਾਂ ਬੰਦ ਰਹੇਗੀ। ਨਾਲ ਹੀ ਸਰਕਾਰੀ ਦਫਤਰਾਂ ਨੂੰ ਵੀ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਬੀਤੇ ਦਿਨੀਂ PRTC ਯੂਨੀਅਨ ਵੱਲੋਂ ਵੀ ਕਿਸਾਨਾਂ ਨੂੰ ਸਮਰਥਨ ਦੇਣ ਦਾ ਫੈਸਲਾ ਲਿਆ ਗਿਆ ਹੈ ਤੇ ਭਲਕੇ ਪੰਜਾਬ ਵਿਚ ਬੱਸਾਂ ਨਹੀਂ ਚੱਲਣਗੀਆਂ।
ਇਨ੍ਹਾਂ ਸਭ ਦੇ ਦਰਮਿਆਨ ਪੰਜਾਬ ਬੰਦ ਇਸ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਿਸਾਨਾਂ ਵੱਲੋਂ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਨੂੰ ਪੈਟਰੋਲ ਐਸੋਸੀਏਸ਼ਨ ਵੱਲੋਂ ਵੀ ਭਰਵਾਂ ਹੁੰਗਾਰਾ ਮਿਲਿਆ ਹੈ ਤੇ ਕੱਲ੍ਹ ਪੈਟਰੋਲ ਪੰਪ ਬੰਦ ਰਹਿਣਗੇ ਤੇ ਪੈਟਰੋਲ ਪੰਪਾਂ ‘ਤੇ ਤੇਲ ਨਹੀਂ ਮਿਲੇਗਾ। ਇਸ ਤੋਂ ਇਲਾਵਾ ਸਬਜ਼ੀ ਮੰਡੀਆਂ ਵੀ ਬੰਦ ਰਹਿਣਗੀਆਂ। ਦੁੱਧ ਦਾ ਕਾਰੋਬਾਰ ਵੀ ਠੱਪ ਰਹੇਗਾ।
ਦੱਸ ਦੇਈਏ ਕਿ ਕਿਸਾਨਾਂ ਵੱਲੋਂ ਇਹ ਪੰਜਾਬ ਬੰਦ MSP ਤੇ ਕਰਜ਼ਾ ਮਾਫੀ ਸਣੇ ਹੋਰ ਮੰਗਾਂ ਨੂੰ ਲੈ ਕੇ ਕੀਤਾ ਜਾ ਰਿਹਾ ਹੈ। ਸੰਯੁਕਤ ਕਿਸਾਨ ਮੋਰਚਾ ਦਾ ਕਹਿਣਾ ਹੈ ਕਿ ਅਸੀਂ ਕੇਂਦਰ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਕਿਸਾਨ ਸੰਗਠਨਾਂ ਨਾਲ ਜਲਦ ਗੱਲਬਾਤ ਕੀਤੀ ਜਾਵੇ ਤਾਂ ਜੋ ਪੰਜਾਬ ਬਾਰਡਰ ‘ਤੇ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਈ ਜਾਵੇ।
ਇਹ ਵੀ ਪੜ੍ਹੋ : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਬੈਂਕ ‘ਚ ਹੋਈ ਲੁੱ/ਟ ਦੀ ਸੁਲਝਾਈ ਗੁੱਥੀ, 2 ਮੁਲਜ਼ਮ ਗ੍ਰਿਫਤਾਰ
ਜ਼ਿਕਰਯੋਗ ਹੈ ਕਿ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਲਗਾਤਾਰ ਕਿਸਾਨਾਂ ਵੱਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਹਾਲਾਂਕਿ ਕਿਸਾਨ ਨੇਤਾ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਬੰਦ ਦੌਰਾਨ ਮੈਡੀਕਲ ਸੇਵਾਵਾਂ ਤੇ ਹੋਰ ਐਮਰਜੈਂਸੀ ਸਹੂਲਤਾਂ ਪਹਿਲਾਂ ਵਾਂਗ ਜਾਰੀ ਰਹਿਣਗੀਆਂ। ਏਅਰਪੋਰਟ ‘ਤੇ ਮੁਸਾਫਰਾਂ ਤੇ ਵਿਆਹ ਸਮਾਰੋਹਾਂ ਦੇ ਵਾਹਨਾਂ ਨੂੰ ਨਹੀਂ ਰੋਕਿਆ ਜਾਵੇਗਾ। ਇਸ ਦੇ ਨਾਲ ਹੀ ਪ੍ਰੀਖਿਆਰਥੀਆਂ ਨੂੰ ਵੀ ਉਨ੍ਹਾਂ ਨੇ ਪ੍ਰੀਖਿਆ ਕੇਂਦਰ ਤੱਕ ਜਾਣ ਵਿਚ ਪੂਰੀ ਮਦਦ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: