ਪੰਜਾਬੀ ਫਿਲਮ ਅਤੇ ਮਿਊਜ਼ਿਕ ਇੰਡਸਟਰੀ ਦੇ ਜਾਣੇ-ਪਛਾਣੇ ਨਾਂ ਬੱਬੂ ਮਾਨ ਦਾ ਫੇਸਬੁੱਕ ਅਕਾਊਂਟ ਹੈਕ ਹੋ ਗਿਆ ਹੈ। ਫੇਸਬੁੱਕ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਗਈ ਹੈ ਅਤੇ ਉਹ ਇਸ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੇ ਨਾਲ ਹੀ ਬੱਬੂ ਮਾਨ ਨੇ ਇਹ ਜਾਣਕਾਰੀ ਇੰਸਟਾਗ੍ਰਾਮ ‘ਤੇ ਇਕ ਸਟੋਰੀ ‘ਚ ਪਾਈ ਹੈ, ਤਾਂ ਜੋ ਫੈਨਜ਼ ਨੂੰ ਵੀ ਇਸ ਬਾਰੇ ਜਾਣਕਾਰੀ ਮਿਲ ਸਕੇ।
ਘਟਨਾ ਬੀਤੀ ਸ਼ਾਮ ਦੀ ਹੈ। ਬੱਬੂ ਮਾਨ ਦਾ ਫੇਸਬੁੱਕ ਅਕਾਊਂਟ ਅਚਾਨਕ ਲਾਕ ਹੋ ਗਿਆ ਅਤੇ ਉਸ ਨੇ ਫੇਸਬੁੱਕ ‘ਤੇ ਦਿਸਣਾ ਵੀ ਬੰਦ ਕਰ ਦਿੱਤਾ। ਜਿਸ ਤੋਂ ਬਾਅਦ ਬੱਬੂ ਮਾਨ ਦੀ ਸੋਸ਼ਲ ਮੀਡੀਆ ਟੀਮ ਨੇ ਫੇਸਬੁੱਕ ਨਾਲ ਸੰਪਰਕ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਇੰਸਟਾਗ੍ਰਾਮ ‘ਤੇ ਵੀ ਜਾਣਕਾਰੀ ਸਾਂਝੀ ਕੀਤੀ ਹੈ।
ਫੇਸਬੁੱਕ ਨੇ ਫਿਲਹਾਲ ਬੱਬੂ ਮਾਨ ਦੇ ਪੇਜ ਨੂੰ ਲਾਕ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅਕਾਊਂਟ ਦੇ ਹੈਕ ਹੋਣ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਬੱਬੂ ਮਾਨ ਆਪਣੇ ਹੋਰ ਸੋਸ਼ਲ ਮੀਡੀਆ ਅਕਾਊਂਟਸ ਰਾਹੀਂ ਆਪਣੇ ਪ੍ਰਸ਼ੰਸਕਾਂ ਦੇ ਸੰਪਰਕ ਵਿੱਚ ਹਨ।
ਦੱਸ ਦੇਈਏ ਕਿ ਬੱਬੂ ਮਾਨ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਸਿਤਾਰਿਆਂ ਵਿੱਚੋਂ ਇੱਕ ਹੈ। ਜੋ ਲੰਬੇ ਸਮੇਂ ਤੋਂ ਪੰਜਾਬੀ ਸੰਗੀਤ ਜਗਤ ਵਿੱਚ ਆਪਣੇ ਸੁਪਰਹਿੱਟ ਗੀਤ ਦਿੰਦਾ ਆ ਰਿਹਾ ਹੈ। ਉਸ ਦੇ ਗੀਤਾਂ ਨੂੰ ਪ੍ਰਸ਼ੰਸ਼ਕਾਂ ਦਾ ਭਰਮਾ ਹੁੰਗਾਰਾ ਮਿਲਦਾ ਹੈ। ਬੱਬੂ ਮਾਨ ਨੇ ਏਸ਼ੀਆ, ਆਸਟ੍ਰੇਲੀਆ, ਯੂਰਪ, ਉੱਤਰੀ ਅਮਰੀਕਾ ਅਤੇ ਮੱਧ ਪੂਰਬ ਵਿੱਚ ਬਹੁਤ ਵੱਡੇ ਪੱਧਰ ਦੇ ਸ਼ੋਅ ਕੀਤੇ ਹਨ। ਇਸ ਤੋਂ ਇਲਾਵਾ ਉਸ ਨੇ ਚਾਰ ਵਰਲਡ ਮਿਊਜ਼ਿਕ ਐਵਾਰਡ ਵੀ ਆਪਣੇ ਕੀਤੇ ਹਨ।
ਇਹ ਵੀ ਪੜ੍ਹੋ : ਪਟਿਆਲਾ ‘ਚ ਵੱਡੀ ਵਾਰਦਾਤ, ਦਿਨ-ਦਿਹਾੜੇ ਗੋਲੀਆਂ ਨਾਲ ਭੁੰਨਿਆ ਸਰਕਾਰੀ ਠੇਕੇਦਾਰ
ਇਸ ਘਟਨਾ ਨੇ ਬੱਬੂ ਮਾਨ ਦੇ ਪ੍ਰਸ਼ੰਸਕਾਂ ਵਿੱਚ ਚਿੰਤਾ ਪੈਦਾ ਕਰ ਦਿੱਤੀ ਹੈ, ਜੋ ਉਸ ਦੇ ਸੋਸ਼ਲ ਮੀਡੀਆ ਅਕਾਉਂਟਸ ਨੂੰ ਸਮਰਥਨ ਅਤੇ ਇੱਕਜੁੱਟਤਾ ਦੇ ਸੰਦੇਸ਼ਾਂ ਨਾਲ ਭਰ ਰਹੇ ਹਨ। ਕਈਆਂ ਨੇ ਉਮੀਦ ਜ਼ਾਹਰ ਕੀਤੀ ਹੈ ਕਿ ਇਹ ਮਸਲਾ ਜਲਦੀ ਹੀ ਹੱਲ ਹੋ ਜਾਵੇਗਾ ਅਤੇ ਗਾਇਕ ਆਪਣੇ ਫੇਸਬੁੱਕ ਪੇਜ ‘ਤੇ ਮੁੜ ਕਬਜ਼ਾ ਕਰਨ ਦੇ ਯੋਗ ਹੋ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: