ਪੰਜਾਬੀ ਗਾਇਕ ਬੱਬੂ ਮਾਨ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਬੱਬੂ ਮਾਨ ਦੇ ਟਵਿੱਟਰ ਅਕਾਊਂਟ ਨੂੰ ਭਾਰਤ ਵਿੱਚ ਬੈਨ ਕਰ ਦਿੱਤਾ ਗਿਆ ਹੈ। ਮਾਨ ਨੂੰ ਕੁਝ ਦਿਨ ਪਹਿਲਾਂ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲੀਆਂ ਸਨ। ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਉਸਦੀ ਸੁਰੱਖਿਆ ਵਧਾ ਦਿੱਤੀ ਸੀ। ਹੁਣ ਭਾਰਤ ਵਿੱਚ ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਦੇ ਟਵਿਟਰ ਅਕਾਊਂਟ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਤਾਰੀਕ ਦਾ ਹੋਇਆ ਐਲਾਨ
ਦੱਸਣਯੋਗ ਗੱਲ ਇਹ ਹੈ ਕਿ ਅੱਜ ਬੱਬੂ ਮਾਨ ਦਾ 48ਵਾਂ ਜਨਮਦਿਨ ਹੈ ਅਤੇ ਮੌਕੇ ਇਹ ਕਾਰਵਾਈ ਕੀਤੀ ਗਈ ਹੈ। ਮਾਨ ਦੇ ਟਵਿੱਟਰ ਹੈਂਡਲ ‘ਤੇ ਇਹ ਸੰਦੇਸ਼ ਦਿਖਾਇਆ ਜਾ ਰਿਹਾ ਹੈ ਕਿ ਭਾਰਤ ‘ਚ ਉਸ ਦਾ ਖਾਤਾ ਬੈਨ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਇਹ ਵੀ ਲਿਖਿਆ ਹੈ ਕਿ ਉਨ੍ਹਾਂ ਦਾ ਟਵਿੱਟਰ ਅਕਾਊਂਟ ਭਾਰਤ ਵਿੱਚ ਕਿਸੇ ਕਾਨੂੰਨੀ ਮੁੱਦੇ ਕਾਰਨ ਬੈਨ ਕਰ ਦਿੱਤਾ ਗਿਆ ਹੈ। ਬੱਬੂ ਮਾਨ ਦੇ ਟਵਿੱਟਰ ‘ਤੇ 2 ਲੱਖ 42 ਹਜ਼ਾਰ ਤੋਂ ਵੱਧ ਫਾਲੋਅਰਜ਼ ਹਨ।
ਵੀਡੀਓ ਲਈ ਕਲਿੱਕ ਕਰੋ -: