ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਹਿਨ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਤਸਵੀਰਾਂ ਖਿਚਵਾ ਕੇ ਤੇ ਫਿਰ ਇਸ ਨੂੰ ਵਾਇਰਲ ਕਰਨ ਵਾਲੇ ਕਾਂਗਰਸੀ ਆਗੂ ਕਰਮਜੀਤ ਗਿੱਲ ਦੀ ਜ਼ਮਾਨਤ ਅਰਜ਼ੀ ਅਦਾਲਤ ਨੇ ਰੱਦ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਮੁਤਾਬਕ ਕਰਮਜੀਤ ਗਿੱਲ ਦੇ ਵਕੀਲਾਂ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਉਸ ਦਾ ਇਰਾਦਾ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਨਹੀਂ ਸੀ, ਸਗੋਂ ਆਪਣੇ ਸਿਆਸੀ ਗੁਰੂ ਦੀ ਤਸਵੀਰ ਵਾਲੀ ਟੀ-ਸ਼ਰਟ ਪਹਿਨ ਕੇ ਝੁਕਣ ਦਾ ਸੀ, ਜੋਕਿ ਅਪਰਾਧ ਨਹੀਂ ਹੈ। ਦੂਜੇ ਪਾਸੇ ਪੁਲਿਸ ਵੱਲੋਂ ਕੀਤੀ ਗਈ ਜਾਂਚ ਦੇ ਆਧਾਰ ‘ਤੇ ਉਸ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ ਵਿੱਚ 153ਏ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਦੱਸ ਦੇਈਏ ਕਿ ਕਰਮਜੀਤ ਗਿੱਲ ਨੂੰ ਪੁਲਿਸ ਨੇ ਪਿਛਲੇ ਹਫਤੇ ਦੀਨਾਨਗਰ ਟੋਲ ਪਲਾਜ਼ਾ ਤੋਂ ਗ੍ਰਿਫਤਾਰ ਕੀਤਾ ਸੀ। ਅੰਮ੍ਰਿਤਸਰ ਵਿੱਚ ਕਾਂਗਰਸੀ ਵਰਕਰ ਬੁੱਧਵਾਰ ਨੂੰ 1984 ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਦੀ ਫੋਟੋ ਲੱਗੀ ਟੀ-ਸ਼ਰਟ ਪਾ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਸੀ ਤੇ ਉਸਨੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ‘ਤੇ ਫੋਟੋਆਂ ਵੀ ਖਿਚਵਾਈਆਂ ਸੀ। ਜਿਸ ਤੋਂ ਬਾਅਦ ਉਸਨੇ ਇਨ੍ਹਾਂ ਫੋਟੋਆਂ ਨੂੰ ਵਾਇਰਲ ਕਰ ਦਿੱਤਾ ਗਿਆ । ਇਨ੍ਹਾਂ ਫੋਟੋਆਂ ਦੇ ਵਾਇਰਲ ਹੋਣ ਤੋਂ ਬਾਅਦ ਇਸ ਮਾਮਲੇ ਵਿੱਚ ਵਿਵਾਦ ਖੜ੍ਹਾ ਹੋ ਗਿਆ।
SGPC ਵੱਲੋਂ ਇਸ ਮਾਮਲੇ ਦੀ ਕੜੇ ਸ਼ਬਦਾਂ ਵਿੱਚ ਨਿੰਦਾ ਵੀ ਕੀਤੀ ਗਈ। ਜਿਸ ਤੋਂ ਬਾਅਦ ਇਸ ਮਾਮਲੇ ਵਿੱਚ ਕਾਂਗਰਸੀ ਵਰਕਰ ਕਰਮਜੀਤ ਗਿੱਲ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। SGPC ਦੀ ਸ਼ਿਕਾਇਤ ‘ਤੇ ਕਰਮਜੀਤ ਖਿਲਾਫ਼ ਧਾਰਾ 153-A ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਕਾਲੋਨਾਈਜ਼ਰ ਦੇ ਮੁੱਦੇ ਨੂੰ ਲੈ ਕੇ ਮਨਪ੍ਰੀਤ ਇਯਾਲੀ ਨੇ ਕੀਤੀ CM ਮਾਨ ਨਾਲ ਮੁਲਾਕਾਤ
ਇਸ ਮਾਮਲੇ ਦੀ ਨਿੰਦਾ ਕਰਦਿਆਂ SGPC ਪ੍ਰਧਾਨ ਨੇ ਕਿਹਾ ਕਿ ਜਗਦੀਸ਼ ਟਾਈਟਲਰ 1984 ਕਤਲੇਆਮ ਦਾ ਮੁੱਖ ਦੋਸ਼ੀ ਹੈ। ਅਜਿਹੇ ਵਿਅਕਤੀ ਦੀ ਤਸਵੀਰ ਵਾਲੀ ਟੀ-ਸ਼ਰਟ ਪਾਉਣਾ ਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਆਉਣਾ ਇੱਕ ਅਜਿਹੀ ਘਟਨਾ ਹੈ ਜੋ ਸਿੱਖਾਂ ਨੂੰ ਬਹੁਤ ਜ਼ਿਆਦਾ ਪਰੇਸ਼ਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਮਿਲੀ ਜਾਣਕਾਰੀ ਵਿੱਚ ਇਹ ਸਾਹਮਣੇ ਆਇਆ ਹੈ ਕਿ ਜਿਸ ਵਿਅਕਤੀ ਨੇ ਇਹ ਸਭ ਕੀਤਾ ਹੈ ਉਹ ਅੰਮ੍ਰਿਤਸਰ ਦਾ ਰਹਿਣ ਵਾਲਾ ਕਰਮਜੀਤ ਗਿੱਲ ਹੈ,ਮ ਜੋ ਕਿ ਇੱਕ ਕਾਂਗਰਸੀ ਵਰਕਰ ਹੈ। ਜਿਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਇਹ ਇੱਕ ਸੋਚੀ-ਸਮਝੀ ਸਾਜ਼ਿਸ਼ ਸੀ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ
ਇਸ ਮਾਮਲੇ ਵਿਚ SGPC ਦੀ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਟੀ-ਸ਼ਰਟ ਪਾ ਕੇ ਤਸਵੀਰ ਖਿਚਵਾਉਣ ਵਾਲਾ ਕਰਮਜੀਤ ਆਪਣੇ ਸੁਰੱਖਿਆ ਕਰਮਚਾਰੀਆਂ ਦੇ ਨਾਲ ਸ੍ਰੀ ਦਰਬਾਰ ਸਾਹਿਬ ਪਹੁੰਚਿਆ ਸੀ। ਉਹ ਸਰੋਵਰ ਵਿੱਚ ਇਸ਼ਨਾਨ ਕਰਨ ਲੱਗਿਆ ਅਤੇ ਜਦੋਂ ਪਰਿਕਰਮਾ ‘ਤੇ ਮੌਜੂਦ ਸੇਵਾਦਾਰ ਉਥੋਂ ਹਟੇ ਤਾਂ ਉਸਨੇ ਟਾਈਟਲਰ ਦੀ ਫੋਟੋ ਵਾਲੀ ਟੀ-ਸ਼ਰਟ ਪਾ ਕੇ ਫੋਟੋ ਖਿਚਵਾ ਲਈ। ਜਿਵੇਂ ਹੀ ਸੇਵਾਦਾਰ ਦੁਬਾਰਾ ਉਸ ਜਗ੍ਹਾ ਪਹੁੰਚੇ ਤਾਂ ਉਸਨੇ ਤੁਰੰਤ ਟੀ-ਸ਼ਰਟ ਪਹਿਨ ਕੇ ਉਸਨੂੰ ਲੁਕੋ ਲਿਆ।