ਕੁਰੱਪਸ਼ਨ ‘ਚ ਫਸੇ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਬਰਖਾਸਤ ਕੀਤੇ ਗਏ ਮੰਤਰੀ ਵਿਜੇ ਸਿੰਗਲਾ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਅਦਾਲਤ ਨੇ ਸਿੰਗਲਾ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ, ਉਥੇ ਹੀ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਵੀ ਖਾਰਿਜ ਹੋ ਗਈ ਹੈ।
ਦੱਸ ਦੇਈਏ ਕਿ ਡਾ. ਵਿਜੇ ਸਿੰਗਲਾ ‘ਤੇ ਅਧਿਕਾਰੀਆਂ ਤੋਂ ਠੇਕੇ ‘ਤੇ 1% ਕਮਿਸ਼ਨ ਦੀ ਮੰਗ ਕਰਨ ਤੋਂ ਬਾਅਦ ਕਾਰਵਾਈ ਕੀਤੀ ਗਈ ਹੈ। ਡਾ. ਵਿਜੇ ਸਿੰਗਲਾ ਖਿਲਾਫ਼ ਸ਼ਿਕਾਇਤ ਮਿਲਣ ਮਗਰੋਂ CM ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ਵਿੱਚੋਂ ਬਰਖਾਸਤ ਕਰ ਦਿੱਤਾ ਸੀ।ਜਿਸ ਤੋਂ ਬਾਅਦ ਵਿਜੇ ਸਿੰਗਲਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ।
ਡਾ. ਵਿਜੇ ਸਿੰਗਲਾ ਖਿਲਾਫ਼ ਇਹ ਕਾਰਵਾਈ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਤੋਂ ਬਾਅਦ ਕੀਤੀ ਗਈ ਸੀ । ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਤੋਂ ਬਾਅਦ ਪੰਜਾਬ ਪੁਲਿਸ ਨੇ ਐੱਫਆਈਆਰ ਦਰਜ ਕੀਤੀ ,ਜਿਸ ਤੋਂ ਬਾਅਦ ਐਂਟੀ ਕੁਰੱਪਸ਼ਨ ਬ੍ਰਾਂਚ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਵੀਡੀਓ ਲਈ ਕਲਿੱਕ ਕਰੋ -: