ਕੁਸ਼ਤੀ ਕੋਚ ਨਰੇਸ਼ ਦਹੀਆ ਵੱਲੋਂ ਓਲੰਪਿਕ ਤਗ਼ਮਾ ਜੇਤੂ ਪਹਿਲਵਾਨ ਬਜਰੰਗ ਪੂਨੀਆ ਖ਼ਿਲਾਫ਼ ਦਾਇਰ ਮਾਣਹਾਨੀ ਦੇ ਕੇਸ ਦੀ ਸੁਣਵਾਈ ਬੁੱਧਵਾਰ ਨੂੰ ਪਟਿਆਲਾ ਹਾਊਸ ਕੋਰਟ ਵਿੱਚ ਮੁਲਤਵੀ ਕਰ ਦਿੱਤੀ ਗਈ। ਅਦਾਲਤ ਨੇ ਪੂਨੀਆ ਨੂੰ 6 ਸਤੰਬਰ ਨੂੰ ਤਲਬ ਕੀਤਾ ਸੀ। ਖਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਬਜਰੰਗ ਪੂਨੀਆ ਨੇ ਬੁੱਧਵਾਰ ਨੂੰ ਅਦਾਲਤ ‘ਚ ਪੇਸ਼ੀ ਤੋਂ ਛੋਟ ਮੰਗੀ।
ਇਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਅਤੇ ਪੂਨੀਆ ਨੂੰ 14 ਸਤੰਬਰ ਨੂੰ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਅਤੇ ਮਾਮਲੇ ਦੀ ਸੂਚੀ ਦੇਣ ਲਈ ਕਿਹਾ। ਧਿਆਨਯੋਗ ਹੈ ਕਿ ਨਰੇਸ਼ ਦਹੀਆ ਨੇ ਅਦਾਲਤ ਵਿੱਚ ਦਾਇਰ ਅਪਰਾਧਿਕ ਮਾਣਹਾਨੀ ਦੀ ਸ਼ਿਕਾਇਤ ਵਿੱਚ ਕਿਹਾ ਹੈ ਕਿ 10 ਮਈ ਨੂੰ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਦੌਰਾਨ ਬਜਰੰਗ ਪੂਨੀਆ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਉਨ੍ਹਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਕੀਤੀਆਂ ਸਨ। ਜਿਸ ਕਾਰਨ ਉਸ ਦੀ ਬਦਨਾਮੀ ਹੋਈ ਹੈ। ਦੱਸ ਦੇਈਏ ਕਿ ਭਾਰਤੀ ਕੁਸ਼ਤੀ ਮਹਾਸੰਘ (WFI) ਦੇ ਮੌਜੂਦਾ ਪ੍ਰਧਾਨ ਅਤੇ ਭਾਜਪਾ ਸੰਸਦ ਬ੍ਰਿਜ ਭੂਸ਼ਣ ਸ਼ਰਨ ਸਿੰਘ ‘ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਉਣ ਵਾਲੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਦੇ ਨਾਲ-ਨਾਲ ਬਜਰੰਗ ਪੂਨੀਆ ਵੀ ਪ੍ਰਦਰਸ਼ਨ ‘ਚ ਸ਼ਾਮਲ ਸਨ। ਪੂਨੀਆ ਨੇ ਜਨਵਰੀ ਵਿੱਚ ਧਰਨੇ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਤੋਂ ਹੀ ਆਪਣੀ ਮੌਜੂਦਗੀ ਦਾ ਅਹਿਸਾਸ ਕਰਵਾਇਆ ਅਤੇ ਧਰਨੇ ਦੀ ਅਗਵਾਈ ਕੀਤੀ। ਪੂਨੀਆ ਨੇ 23 ਅਪ੍ਰੈਲ ਨੂੰ ਜੰਤਰ-ਮੰਤਰ ‘ਤੇ ਮੁੜ ਸ਼ੁਰੂ ਕੀਤੇ ਗਏ ਵਿਰੋਧ ਪ੍ਰਦਰਸ਼ਨ ਵਿਚ ਵੀ ਸਰਗਰਮੀ ਨਾਲ ਹਿੱਸਾ ਲਿਆ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
ਬਜਰੰਗ ਪੂਨੀਆ ਅਤੇ ਵਿਨੇਸ਼ ਫੋਗਾਟ ਨੂੰ 20 ਜੁਲਾਈ ਨੂੰ ਭਾਰਤੀ ਕੁਸ਼ਤੀ ਫੈਡਰੇਸ਼ਨ ਦੀ ਐਡਹਾਕ ਕਮੇਟੀ ਨੇ ਏਸ਼ੀਅਨ ਖੇਡਾਂ ਵਿੱਚ ਖੇਡਣ ਲਈ ਟਰਾਇਲਾਂ ਤੋਂ ਛੋਟ ਦਿੱਤੀ ਸੀ। ਜਿਸ ਤੋਂ ਬਾਅਦ ਦੋ ਹੋਰ ਪਹਿਲਵਾਨਾਂ ਨੇ ਇਨ੍ਹਾਂ ਦੋਵਾਂ ਨੂੰ ਟਰਾਇਲ ਤੋਂ ਛੋਟ ਦੇਣ ਦੇ ਖਿਲਾਫ ਦਿੱਲੀ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਇਸ ਕਾਰਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਏ। ਇਸ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਦਿੱਲੀ ਹਾਈਕੋਰਟ ਨੇ ਇਸ ਨੂੰ ਖਾਰਜ ਕਰ ਦਿੱਤਾ। ਇਹ ਪਟੀਸ਼ਨ ਪਹਿਲਵਾਨ ਸੁਜੀਤ ਕਾਲਕਲ ਅਤੇ ਅਖਿਲ ਪੰਘਾਲ ਵੱਲੋਂ ਦਾਇਰ ਕੀਤੀ ਗਈ ਸੀ।