ਪੰਜਾਬ ਕਾਂਗਰਸ ਵਿੱਚ ਨਵੇਂ ਪ੍ਰਧਾਨ ਤੇ ਵਿਰੋਧੀ ਧਿਰ ਦੇ ਨੇਤਾ ਨੂੰ ਲੈ ਕੇ ਘਮਾਸਾਨ ਮਚਿਆ ਹੋਇਆ ਹੈ। ਹੁਣ ਕਾਂਗਰਸ ਦੇ ਸੀਨੀਅਰ ਨੇਤਾ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਹਾਈਕਮਾਨ ਨੂੰ ਇਨ੍ਹਾਂ ਦੋਹਾਂ ਨਿਯੁਕਤੀਆਂ ਨੂੰ ਲੈ ਕੇ ਸਲਾਹ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਅਹੁਦਿਆਂ ‘ਤੇ ਨਿਯੁਕਤੀ ਵੇਲੇ 3 ਚੀਜ਼ਾਂ ਧਿਆਨ ਵਿੱਚ ਰਖਣੀਆਂ ਜ਼ਰੂਰੀ ਹੈ ਹਨ, ਸੀਨੀਆਰਤਾ, ਵਫ਼ਾਦਾਰੀ ਤੇ ਕਾਬਲੀਅਤ। ਉਨ੍ਹਾਂ ਕਿਹਾ ਕਿ ਜੇ ਕਰਨਲ ਨੂੰ ਜਨਰਲ ਬਣਆ ਦਿਓਗੇ ਤਾਂ ਅਨੁਸ਼ਾਸਨ ਭੰਗ ਹੋਵੇਗਾ। ਦੂਜੇ ਪਾਸੇ ਡਰਬੀ ਦੀ ਰੇਸ ਵਿੱਚ ਸਾਨੂੰ ਦੇਸੀ ਦੀ ਥਾਂ ਅਰਬੀ ਘੋੜੇ ਦੌੜਾਨੇ ਚਾਹੀਦੇ ਨੇ। ਦੇਸੀ ਦੌੜਾਵਾਂਗੇ ਤਾਂ ਸਭ ਤੋਂ ਲਾਸਟ ਆਵਾਂਗੇ।
ਬਾਜਵਾ ਨੇ ਕਿਹਾ ਕਿ ਕਿਸੇ ਨਵੇਂ ਆਦਮੀ ਨੂੰ ਪ੍ਰਧਾਨ ਬਣਾਉਣ ਨਾਲ ਪਾਰਟੀ ਵਿੱਚ ਅਨੁਸ਼ਾਸਨ ਠੀਕ ਨਹੀਂ ਰਹਿੰਦਾ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦਾ ਪ੍ਰਧਾਨ ਤੇ ਵਿਰੋਧੀ ਧਿਰ ਨੇਤਾ ਕਿਸੇ ਓਰੀਜਨਲ ਕਾਂਗਰਸਮੈਨ ਨੂੰ ਬਣਾਉਣਾ ਚਾਹੀਦਾ ਹੈ। ਅਜਿਹਾ ਨਹੀਂ ਹੋਣਾ ਚਾਹੀਦਾ ਕਿ ਪਾਰਟੀਆਂ ਬਦਲ-ਬਦਲ ਕੇ ਆਏ ਨੇਤਾ ਨੂੰ ਅਹਿਮ ਜ਼ਿੰਮੇਵਾਰੀ ਦੇ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜੋ ਲੋਕ ਪੂਰੀ ਜ਼ਿੰਦਗੀ ਕਾਂਗਰਸ ਬਣ ਕੇ ਰਹੇ ਨੇ, ਉਨ੍ਹਾਂ ਦੀ ਸੀਨੀਆਰਤਾ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਇਹ ਮੌਕਾ ਦੇਣਾ ਚਾਹੀਦਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”
ਦੱਸ ਦੇਈਏ ਕਿ ਨਵਜੋਤ ਸਿੱਧੂ ਮੁੜ ਪੰਜਾਬ ਕਾਂਗਰਸ ਪ੍ਰਧਾਨ ਬਣਨ ਲਈ ਜ਼ੋਰ ਲਾ ਰਹੇ ਹਨ। ਪੰਜਾਬ ਚੋਣਾਂ ਵਿੱਚ ਹਾਰ ਪਿੱਛੋਂ ਸੋਨੀਆ ਗਾਂਧੀ ਨੇ ਸਿੱਧੂ ਤੋਂ ਅਸਤੀਫ਼ਾ ਲੈ ਲੈ ਲਿਆ ਸੀ। ਹਾਲਾਂਕਿ ਸਿੱਧੂ ਮੁੜ ਸਰਗਰਮ ਹੋ ਗਏ ਨੇ ਤੇ ਕਾਂਗਰਸੀਆਂ ਨਾਲ ਮੁਲਾਕਾਤਾਂ ਕਰ ਰਹੇ ਹਨ।