ਨਵੀਂ ਦਿੱਲੀ: ਪੰਜਾਬ ਕਾਂਗਰਸ ਵਿਚ ਜਿਥੇ ਇੱਕ ਪਾਸੇ ਖਾਨਾਜੰਗੀ ਚੱਲ ਰਹੀ ਹੈ ਉਥੇ ਦੂਜੇ ਪਾਸੇ ਸਰਕਾਰ ‘ਤੇ ਕੋਰੋਨਾ ਵੈਕਸੀਨ ਨਿੱਜੀ ਹਸਪਤਾਲਾਂ ਨੂੰ ਵੇਚੇ ਜਾਣ ਦੇ ਲਗਾਤਾਰ ਦੋਸ਼ ਲੱਗ ਰਹੇ ਹਨ, ਜਿਸ ਦੀ ਕਾਫੀ ਨਿੰਦਾ ਕੀਤੀ ਜਾ ਰਹੀ ਹੈ।
ਇਸੇ ਦੇ ਮੱਦੇਨਜ਼ਰ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਸੂਬਾ ਸਰਕਾਰ ਵੱਲੋਂ ਨਿੱਜੀ ਹਸਪਤਾਲਾਂ ਨੂੰ ਕੋਰੋਨਾ ਵੈਕਸੀਨ ਵੇਚਣ ਦੇ ਦੋਸ਼ਾਂ ਦੀ ਜਾਂਚ ਕਰਨ ਲਈ ਕਿਹਾ ਹੈ।
ਇਹ ਵੀ ਪੜ੍ਹੋ : BJP ਵਿਧਾਇਕ ਨਰਿੰਦਰ ਬ੍ਰਾਗਟਾ ਦਾ ਦੇਹਾਂਤ, ਕੋਰੋਨਾ ਤੋਂ ਠੀਕ ਹੋਣ ਤੋਂ ਬਾਅਦ ਵਿਗੜੀ ਸੀ ਸਿਹਤ
ਉਧਰ, ਕੋਵਿਡ ਵੈਕਸੀਨ ਪ੍ਰਾਈਵੇਟ ਹਸਪਤਾਲਾਂ ਨੂੰ ਵੇਚਣ ਦੇ ਵਿਰੋਧ ਦੇ ਦੋਸ਼ਾਂ ਨਾਲ ਘਿਰੀ ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਹਸਪਤਾਲਾਂ ਤੋਂ 18 ਤੋਂ 44 ਸਾਲ ਦੇ ਉਮਰ ਦੇ ਲੋਕਾਂ ਲਈ ਇਸਤੇਮਾਲ ਹੋਣ ਵਾਲੇ ਟੀਕਿਆਂ ਦਾ ਪੂਰਾ ਸਟਾਕ ਵਾਪਸ ਕਰਨ ਦੇ ਨਿਰਦੇਸ਼ ਦਿੱਤੇ।
ਪੰਜਾਬ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਕਮੇਟੀ ਦੇ ਪ੍ਰਧਾਨ ਬਾਜਵਾ ਨੇ ਪੱਤਰ ਵਿੱਚ ਕਿਹਾ, “ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਇਸ ਦੀ ਸਮਾਂ ਸੀਮਾ ਅੰਦਰ ਜਾਂਚ ਕਰਵਾਓ ਅਤੇ ਜੋ ਵੀ ਇਸ ਲਈ ਜ਼ਿੰਮੇਵਾਰ ਹੈ ਉਸ ਖਿਲਾਫ ਵੱਡੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਟੀਕਿਆਂ ਨੂੰ ਨਿੱਜੀ ਹਸਪਤਾਲਾਂ ਨੂੰ ਦੇਣ ਨਾਲ ਸਬੰਧਤ ਸੂਬਾ ਸਰਕਾਰ ਦੀ ਇਹ ਨੀਤੀ ਕੋਰੋਨਾ ਦੀ ਦੂਜੀ ਲਹਿਰ ਨੂੰ ਦੇਖਦੇ ਹੋਏ ਪੂਰੀ ਤਰ੍ਹਾਂ ਤੋਂ ਗਲਤ ਹੈ।
ਇਹ ਵੀ ਪੜ੍ਹੋ : ਮਾਇਆਵਤੀ ਦਾ ਪੰਜਾਬ ਦੀ ਕਾਂਗਰਸ ਸਰਕਾਰ ‘ਤੇ ਹਮਲਾ, ਨਿੱਜੀ ਹਸਪਤਾਲਾਂ ਨੂੰ ਵੈਕਸੀਨ ਵੇਚਣਾ ਨਿੰਦਣਯੋਗ