ਹਰ ਦਿਨ ਦੇ ਨਾਲ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆਉਂਦਾ ਜਾ ਰਿਹਾ ਹੈ। ਪੰਜਾਬ ਚੋਣਾਂ ਨੂੰ ਲੈ ਕੇ ਪਾਰਟੀਆਂ ਦੀਆਂ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਪਾਰਟੀ ਸੰਯੁਕਤ ਸਮਾਜ ਮੋਰਚੇ ਵੱਲੋਂ ਅੱਜ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਲਿਸਟ ਜਾਰੀ ਕੀਤੀ ਗਈ, ਜਿਸ ਵਿੱਚ 35 ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਪਾਰਟੀ ਪਹਿਲਾਂ 30 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ ਅਤੇ ਬਲਬੀਰ ਸਿੰਘ ਰਾਜੇਵਾਲ ਨੂੰ ਮੁੱਖ ਮੰਤਰੀ ਚਿਹਰਾ ਐਲਾਨਿਆ ਜਾ ਚੁੱਕਾ ਹੈ। ਦੂਜੇ ਪਾਸੇ ਸੰਯੁਕਤ ਸਮਾਜ ਮੋਰਚਾ ਦੀ ਚੋਣ ਕਮਿਸ਼ਨ ਕੋਲ ਰਜਿਸਟ੍ਰੇਸ਼ਨ ਦੇ ਰਾਹ ਵਿਚ ਅੜਿੱਕਾ ਆ ਗਿਆ ਹੈ। ਕਮਿਸ਼ਨ ਨੇ ਸੰਯੁਕਤ ਸਮਾਜ ਮੋਰਚਾ ਦੀ ਅਰਜ਼ੀ ਪਾਰਟੀ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੂੰ ਕਈ ਇਤਰਾਜ਼ਾਂ ਸਮੇਤ ਵਾਪਸ ਕਰ ਦਿੱਤੀ ਹੈ। ਕਮਿਸ਼ਨ ਦਾ ਕਹਿਣਾ ਹੈ ਕਿ ਉਹ ਇਨ੍ਹਾਂ ਨੂੰ ਦੂਰ ਕਰਕੇ ਅਰਜ਼ੀ ਭੇਜਣ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਚੋਣ ਮਾਹਿਰਾਂ ਦਾ ਮੰਨਣਾ ਹੈ ਕਿ ਰਜਿਸਟ੍ਰੇਸ਼ਨ ਨਾ ਹੋਣ ਦੀ ਵਜ੍ਹਾ ਨਾਲ ਪਾਰਟੀ ਨੂੰ ਆਪਣਾ ਬਣਾਇਆ ਚੋਣ ਨਿਸ਼ਾਨ ਨਹੀਂ ਮਿਲੇਗਾ ਜਿਸ ਨਾਲ ਉਸ ਨੂੰ ਚੋਣ ਮੈਦਾਨ ਵਿਚ ਮੁਸ਼ਕਲ ਹੋਵੇਗੀ। ਉਥੇ ਹੀ ਖ਼ਬਰ ਹੈ ਕਿਇਸ ਪਾਰਟੀ ਵਿਚ ਸ਼ਾਮਲ ਕੁਝ ਖੱਬੀਆਂ ਪਾਰਟੀਆਂ ਨੇ ਇਹ ਵੀ ਕਿਹਾ ਹੈ ਕਿ ਉਹ ਆਪਣੇ ਚੋਣ ਨਿਸ਼ਾਨ ਅਤੇ ਝੰਡੇ ‘ਤੇ ਚੋਣ ਲੜਨਗੀਆਂ, ਜਿਸ ਨਾਲ ਪਾਰਟੀ ਲਈ ਮੁਸ਼ਕਲਾਂ ਖੜ੍ਹੀਆਂ ਹੋ ਸਕਦੀਆਂ ਹਨ।