ਪੰਜਾਬ ਦੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਸਾਨ ਪ੍ਰਦਰਸ਼ਨਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਮਹਾਮਾਰੀ ਦੀ ਮੁਸ਼ਕਿਲ ਘੜੀ ਵਿਚ ਵੱਡੇ ਇਕੱਠ ਨਾ ਕਰਨ।
ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦਾ ਪੂਰੀ ਤਰ੍ਹਾਂ ਤੋਂ ਸਮਰਥਨ ਕਰਦੇ ਹਨ। ਕਿਸਾਨ ਪਿਛਲੇ 6 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ ਪਰ ਅਜੇ ਤੱਕ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ। ਸਿਹਤ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕੋਵਿਡ-19 ਮਹਾਮਾਰੀ ਨੂੰ ਧਿਆਨ ‘ਚ ਰੱਖਦੇ ਹੋਏ ਆਪਣੀ ਜ਼ਿੰਮੇਵਾਰੀ ਨੂੰ ਸਮਝਣ ਤੇ ਜੇਕਰ ਉਹ ਵਿਰੋਧ ਕਰਨਾ ਵੀ ਚਾਹੁੰਦੇ ਹਨ ਤਾਂ ਥੋੜ੍ਹੀ ਗਿਣਤੀ ਵਿਚ ਹੀ ਇਕੱਠੇ ਹੋਣ। ਕੋਵਿਡ ਪ੍ਰੋਟੋਕਾਲ ਦਾ ਪੂਰੀ ਤਰ੍ਹਾਂ ਤੋਂ ਪਾਲਣ ਕਰਨ ਅਤੇ ਸੋਸ਼ਲ ਡਿਸਟੈਂਸਿੰਗ ਬਣਾ ਕੇ ਰੱਖਣ। ਉਨ੍ਹਾਂ ਨੇ ਲਾਪ੍ਰਵਾਹੀ ਨਾ ਕਰਨ ਤੇ ਲੋਕਾਂ ਦੀਆਂ ਜ਼ਿੰਦਗੀਆਂ ਨੂੰ ਖਤਰੇ ‘ਚ ਨਾ ਪਾਉਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : ਭਾਰਤ ‘ਚ Sputnik-V ਵੈਕਸੀਨ ਦਾ ਉਤਪਾਦਨ RDIF, Panacea Biotec ਦੁਆਰਾ ਸ਼ੁਰੂ, ਬਣਾਏਗੀ 10 ਕਰੋੜ ਖੁਰਾਕਾਂ ਸਾਲਾਨਾ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਦੀ ਕਿਸਾਨਾਂ ਨੂੰ ਧਰਨਾ ਨਾ ਲਾਉਣ ਦੀ ਅਪੀਲ ਕਰ ਚੁੱਕੇ ਹਨ। ਮੁੱਖ ਮੰਤਰੀ ਨੇ ਕੁਝ ਹੋਰ ਰਾਜਾਂ, ਜਿਵੇਂ ਕਿ ਦਿੱਲੀ, ਮਹਾਰਾਸ਼ਟਰ ਅਤੇ ਉੱਤਰ ਪ੍ਰਦੇਸ਼ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਨੂੰ ਮਹਾਮਾਰੀ ਨਾਲ ਨਜਿੱਠਣ ਲਈ ਸੰਘਰਸ਼ ਕੀਤਾ ਹੈ। ਬੀਕੇਯੂ (ਏਕਤਾ ਉਗਰਾਹਾਂ) ਵੱਲੋਂ ਪਟਿਆਲਾ ‘ਚ ਤਜਵੀਜ਼ਸ਼ੁਦਾ ਕੋਈ ਵੀ ਪ੍ਰੋਗਰਾਮ ਰਾਜ ਵਿਚ ਕੋਵਿਡ ਨਾਲ ਨਜਿੱਠਣ ਵਿੱਚ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੇ ਗਏ ਯਤਨਾਂ ਨੂੰ ਬੇਅਸਰ ਕਰ ਸਕਦਾ ਹੈ।
ਕੈਪਟਨ ਅਮਰਿੰਦਰ ਨੇ ਕਿਸਾਨਾਂ ਦੇ ਇਸ ਸਮੂਹ ਨੂੰ ਗੈਰ-ਜ਼ਿੰਮੇਵਾਰਾਨਾ ਢੰਗ ਨਾਲ ਕੰਮ ਨਾ ਕਰਨ ਦੀ ਅਪੀਲ ਕੀਤੀ ਅਤੇ ਮਹਾਮਾਰੀ ਦੇ ਵਿਚਕਾਰ ਅਜਿਹੇ ਲਾਪਰਵਾਹੀ ਵਾਲੇ ਵਿਵਹਾਰ ਨਾਲ ਆਪਣੇ ਹੀ ਲੋਕਾਂ ਦੀ ਜ਼ਿੰਦਗੀ ਨੂੰ ਖਤਰੇ ਵਿੱਚ ਨਾ ਪਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਸੂਬੇ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਲਈ ਬਹੁਤ ਹਾਨੀਕਾਰਕ ਹੋਵੇਗੀ, ਕਿਉਂਕਿ ਅਜਿਹੇ ਧਰਨੇ ਵਿੱਚ ਵੱਧ ਤੋਂ ਵੱਧ ਪਿੰਡਾਂ ਦੇ ਲੋਕ ਸ਼ਾਮਲ ਹੋਣਗੇ, ਜੋ ਕਿ ਮਹਾਮਾਰੀ ਦੀ ਦੂਜੀ ਲਹਿਰ ਦੌਰਾਨ ਪਹਿਲਾਂ ਹੀ ਮੁਸ਼ਕਲ ਹਾਲਾਤਾਂ ਵਿੱਚੋਂ ਲੰਘ ਰਹੇ ਸਨ। ਉਨ੍ਹਾਂ ਕਿਹਾ ਕਿ ਸਰਕਾਰ ਹਮੇਸ਼ਾ ਹੀ ਕਿਸਾਨਾਂ ਦੇ ਸਮਰਥਨ ਵਿੱਚ ਰਹੀ ਹੈ।
ਇਹ ਵੀ ਪੜ੍ਹੋ : PSEB ਵੱਲੋਂ 5ਵੀਂ ਕਲਾਸ ਦੇ ਨਤੀਜਿਆਂ ਦਾ ਐਲਾਨ, 99.76 ਫੀਸਦੀ ਰਿਹਾ Result