ਕਿਸਾਨ ਅੰਦੋਲਨ 2.0 ਜਾਰੀ ਹੈ। ਸਰਕਾਰ ਵੱਲੋਂ ਹਰਿਆਣਾ ਵਿੱਚ ਇੰਟਰਨੈੱਟ ਸੇਵਾਵਾਂ ਦੀ ਮੁਅੱਤਲੀ ਦੀ ਮਿਆਦ ਲਗਾਤਾਰ ਵਧਾਈ ਜਾ ਰਹੀ ਹੈ। ਸਰਕਾਰ ਨੇ ਹੁਣ ਨਵਾਂ ਹੁਕਮ ਜਾਰੀ ਕੀਤਾ ਹੈ। ਹਰਿਆਣਾ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਕੀਤੇ ਗਏ ਨਵੇਂ ਹੁਕਮਾਂ ਅਨੁਸਾਰ ਹੁਣ 23 ਫਰਵਰੀ ਦੀ ਅੱਧੀ ਰਾਤ 12 ਵਜੇ ਤੱਕ ਇੰਟਰਨੈੱਟ ਬੰਦ ਰਹੇਗਾ।

Ban on mobile internet increased
ਜ਼ਿਕਰਯੋਗ ਹੈ ਕਿ ਹੁਣ ਗ੍ਰਹਿ ਵਿਭਾਗ ਨੇ ਹਰਿਆਣਾ ਵਿੱਚ 5ਵੀਂ ਵਾਰ ਇੰਟਰਨੈੱਟ ਬੰਦ ਕਰਨ ਦਾ ਹੁਕਮ ਜਾਰੀ ਕੀਤਾ ਹੈ। ਹਰਿਆਣਾ ਦੇ ਸੱਤ ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈੱਟ ’ਤੇ ਪਾਬੰਦੀ ਵਧਾ ਦਿੱਤੀ ਗਈ ਹੈ। ਅਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ ਅਤੇ ਸਿਰਸਾ ਵਿੱਚ ਮੋਬਾਈਲ ਇੰਟਰਨੈਟ ਅਤੇ ਬਲਕ ਮੈਸੇਜਿੰਗ ‘ਤੇ ਪਾਬੰਦੀ ਲਾਗੂ ਹੈ।
ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਹੋ ਸਕਦੈ ਬਜਟ ਸੈਸ਼ਨ ਦਾ ਐਲਾਨ, ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਮੋਹਰ
ਪ੍ਰਸ਼ਾਸਨ ਦਾ ਕਹਿਣਾ ਹੈ ਕਿ ਭੜਕਾਊ ਜਾਣਕਾਰੀ ਫੈਲਾਉਣ ਲਈ ਇੰਟਰਨੈੱਟ ਸੇਵਾਵਾਂ ਦੀ ਦੁਰਵਰਤੋਂ ਕੀਤੀ ਜਾ ਸਕਦੀ ਹੈ। ਇਸ ਕਾਰਨ ਜਨਤਕ ਜਾਇਦਾਦਾਂ ਨੂੰ ਨੁਕਸਾਨ ਹੋਣ ਦੀ ਸਪੱਸ਼ਟ ਸੰਭਾਵਨਾ ਹੈ। ਅਜਿਹੇ ‘ਚ ਮੋਬਾਇਲ ਇੰਟਰਨੈੱਟ ‘ਤੇ ਪਾਬੰਦੀ ਲਗਾਉਣ ਦਾ ਫੈਸਲਾ ਅੱਗੇ ਲਿਆ ਗਿਆ ਹੈ। ਹਾਲਾਂਕਿ ਅੰਦੋਲਨਕਾਰੀ ਕਿਸਾਨ ਅਜੇ ਵੀ ਸ਼ੰਭੂ ਬਾਰਡਰ ‘ਤੇ ਡਟੇ ਹੋਏ ਹਨ। ਇਸ ਦੇ ਨਾਲ ਹੀ ਪੰਜਾਬ ਅਤੇ ਹਰਿਆਣਾ ਨੂੰ ਜੋੜਨ ਵਾਲੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ।