ਪੰਜਾਬ ਵਿਚ ਕਬੂਤਰਬਾਜ਼ੀ ਦੇ ਮੁਕਾਬਲੇ ਉਤੇ ਰੋਕ ਲਗਾ ਦਿੱਤੀ ਗਈ ਹੈ। ਕਬੂਤਰਬਾਜ਼ੀ ਨੂੰ ਅਪਰਾਧਿਕ ਸਰਗਰਮੀਆਂ ਦਾ ਹਿੱਸਾ ਮੰਨਿਆ ਜਾਵੇਗਾ। ਇਸ ਸਬੰਧੀ ਪਸ਼ੂ ਪਾਲਣ ਵਿਭਾਗ ਵੱਲੋਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਨਿਰਦੇਸ਼ ਦਿੱਤੇ ਗਏ ਹਨ।
ਜਾਰੀ ਨਿਰਦੇਸ਼ਾਂ ਮੁਤਾਬਕ ਹੁਣ ਪੰਜਾਬ ਵਿਚ ਵੱਖ-ਵੱਖ ਥਾਵਾਂ ‘ਤੇ ਕਰਵਾਏ ਜਾ ਰਹੇ ਗੈਰ-ਕਾਨੂੰਨੀ ਕਬੂਤਰਬਾਜ਼ੀ ਮੁਕਾਬਲਿਆਂ ਸਬੰਧੀ ਸ਼ਿਕਾਇਤਾਂ ਪ੍ਰਾਪਤੀ ਹੋਈਆਂ ਸਨ। ਇਨ੍ਹਾਂ ਮੁਕਾਬਲਿਆਂ ਦੌਰਾਨ ਨਿਯਮਾਂ ਦੀ ਉਲੰਘਣਾ ਕੀਤੀ ਜਾਂਦੀ ਰਹੀ ਹੈ। ਜਦੋਂ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ ਐਨੀਮਲ ਵੈਲਫੇਅਰ ਬੋਰਡ ਆਫ ਇੰਡੀਆ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਇਸ ਤਰ੍ਹਾਂ ਦੇ ਮੁਕਾਬਲੇ ਅਪਰਾਧਿਕ ਗਤੀਵਿਧੀ ਵਿਚ ਸ਼ਾਮਲ ਹਨ।
ਇਹ ਵੀ ਪੜ੍ਹੋ : ਈਰਾਨ ’ਚ ਫਸੇ 311 ਭਾਰਤੀ ਨਾਗਰਿਕਾਂ ਨੂੰ ਲੈ ਕੇ ਨਵੀਂ ਦਿੱਲੀ ਪਹੁੰਚੀ ਫਲਾਈਟ, ਹੁਣ ਤੱਕ 1428 ਲੋਕਾਂ ਦੀ ਹੋ ਚੁੱਕੀ ਵਾਪਸੀ
ਇਸੇ ਤਹਿਤ ਇਹ ਸ਼ਿਫ਼ਾਇਸ਼ ਕੀਤੀ ਸੀ ਕਿ ਕੁਝ ਸੂਬਿਆਂ ਵਿਚ ਲੋਕ ਆਪਣੇ ਸ਼ੌਕ ਬਰਕਰਾਰ ਰੱਖਣ ਲਈ ਪੰਛੀਆਂ ਤੇ ਜਾਨਵਰਾਂ ‘ਤੇ ਤਸ਼ੱਦਦ ਕਰਦੇ ਹਨ। ਜਿਸ ਨੂੰ ਰੋਕਣਾ ਬਹੁਤ ਜ਼ਰੂਰੀ ਹੈ। ਇਸੇ ਲੜੀ ਤਹਿਤ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਠੋਸ ਕਦਮ ਚੁੱਕਦਿਆਂ ਇਹ ਨਿਰਦੇਸ਼ ਦਿੱਤੇ ਹਨ ਕਿ ਅੱਜ ਤੋਂ ਬਾਅਦ ਸੂਬੇ ਵਿਚ ਕਬੂਤਰਬਾਜ਼ੀ ਨੂੰ ਗ਼ੈਰ ਕਾਨੂੰਨੀ ਗਤੀਵਿਧੀ ਵਜੋਂ ਦਰਜ ਕੀਤਾ ਜਾਵੇਗਾ ਤੇ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨਾਲ ਸਬੰਧ ਰੱਖਣ ਵਾਲੇ ਵਿਅਕਤੀਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਵੀਡੀਓ ਲਈ ਕਲਿੱਕ ਕਰੋ -: