Baramulla Firing: ਨਵੀਂ ਦਿੱਲੀ: ਜੰਮੂ ਕਸ਼ਮੀਰ ਦੇ ਬਾਰਾਮੂਲਾ ਵਿੱਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਦੇ ਵਿਚਕਾਰ ਭਿਆਨਕ ਮੁਕਾਬਲਾ ਚੱਲ ਰਿਹਾ ਹੈ । ਦੱਸਿਆ ਜਾ ਰਿਹਾ ਹੈ ਕਿ 2 ਤੋਂ 3 ਅੱਤਵਾਦੀ ਡਾਂਗਰਪੋਰਾ ਖੇਤਰ ਵਿੱਚ ਲੁਕੇ ਹੋਏ ਹਨ । ਫੌਜ, ਸੀਆਰਪੀਐਫ ਅਤੇ ਪੁਲਿਸ ਦੀ ਸਾਂਝੀ ਟੀਮ ਨੇ ਅੱਤਵਾਦੀਆਂ ਨੂੰ ਚਾਰੇ ਪਾਸਿਓਂ ਘੇਰ ਲਿਆ ਹੈ ਅਤੇ ਦੋਵਾਂ ਪਾਸਿਆਂ ਤੋਂ ਜ਼ਬਰਦਸਤ ਗੋਲੀਬਾਰੀ ਹੋ ਰਹੀ ਹੈ । ਇਸੇ ਗੋਲੀਬਾਰੀ ਦੌਰਾਨ ਭਾਰਤ ਦੇ 2 ਜਵਾਨ ਸ਼ਹੀਦ ਹੋ ਗਏ ਹਨ ।
ਸ਼ੁੱਕਰਵਾਰ ਨੂੰ ਪਾਕਿਸਤਾਨ ਨੇ ਬਾਰਾਮੂਲਾ ਜ਼ਿਲ੍ਹੇ ਦੇ ਉਰੀ ਸੈਕਟਰ ਵਿੱਚ ਬਿਨ੍ਹਾਂ ਗੱਲ ਤੋਂ ਉਲੰਘਣਾ ਕਰਦੇ ਹੋਏ ਫਾਇਰਿੰਗ ਕੀਤੀ ਸੀ । ਜਿਸ ਤੋਂ ਬਾਅਦ ਭਾਰਤੀ ਫੌਜ ਵੱਲੋਂ ਉਸਦਾ ਮੂੰਹ ਤੋੜ ਜਵਾਬ ਦਿੱਤਾ ਗਿਆ, ਪਰ ਇਸ ਪਾਕਿਸਤਾਨ ਵੱਲੋਂ ਕੀਤੀ ਗਈ ਫਾਇਰਿੰਗ ਵਿੱਚ 4 ਜਵਾਨ ਜਖਮੀ ਹੋ ਗਏ ਸਨ ।
ਇਸ ਮਾਮਲੇ ਵਿੱਚ ਪੁਲਿਸ ਦਾ ਕਹਿਣਾ ਹੈ ਕਿ ਪਾਕਿਸਤਾਨ ਵੱਲੋਂ ਨਾਗਰਿਕ ਇਲਾਕਿਆਂ ਵਿੱਚ ਕੀਤੀ ਜਾ ਰਹੀ ਗੋਲੀਬਾਰੀ ਕਾਰਨ ਲੋਕ ਦਹਿਸ਼ਤ ਵਿੱਚ ਆ ਗਏ ਹਨ । ਪਾਕਿਸਤਾਨ ਵੱਲੋਂ ਹੋਈ ਗੋਲੀਬਾਰੀ ਵਿੱਚ ਚਾਰੂਂਦਾ, ਬਟਗਰਾਨ, ਹਥਲੰਗਾ, ਮੋਠਲ, ਸਾਹੁਰਾ, ਸਿਲੀਕੋਟ, ਬਾਲਕੋਟ, ਨਾਮਬਲਾ ਅਤੇ ਗੜਕੋਟ ਵਰਗੇ ਪਿੰਡ ਲਪੇਟ ਵਿੱਚ ਆ ਗਏ ਹਨ ।
ਦੱਸ ਦੇਈਏ ਕਿ ਕੋਰੋਨਾ ਦੇ ਮੁਸ਼ਕਿਲ ਸਮੇਂ ਵਿੱਚ ਵੀ ਜੰਮੂ-ਕਸ਼ਮੀਰ ਵਿੱਚ ਅੱਤਵਾਦੀ ਗਤੀਵਿਧੀਆਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ । ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਦੇ ਕੋਲ ਪਾਕਿਸਤਾਨੀ ਫੌਜ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਜ਼ਖਮੀ ਹੋਏ ਦੋ ਜਵਾਨਾਂ ਸ਼ਹੀਦ ਹੋ ਗਏ ਹਨ, ਜਿਸਦੀ ਜਾਣਕਾਰੀ ਰੱਖਿਆ ਬੁਲਾਰੇ ਵੱਲੋਂ ਦਿੱਤੀ ਗਈ ।