Batala SDM reported Corona : ਕੋਰੋਨਾ ਵਾਇਰਸ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ। ਤਾਜ਼ਾ ਸਾਹਮਣੇ ਆਏ ਮਾਮਲੇ ਵਿਚ ਬਟਾਲਾ ਦੈ ਐਸਡੀਐਮ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ ਦੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਦੇ ਸੰਪਰਕ ਵਿਚ ਆਏ ਸਿਵਲ ਤੇ ਪੁਲਿਸ ਪ੍ਰਸ਼ਾਸਨਿਕ ਅਧਿਕਾਰੀ ਤੇ ਹੋਰ ਆਗੂਆਂ ਦੇ ਸਿਹਤ ਵਿਭਾਗ ਵੱਲੋਂ ਕੋਰੋਨਾ ਜਾਂਚ ਲਈ ਸੈਂਪਲ ਲਏ ਗਏ ਸਨ, ਜਿਨ੍ਹਾਂ ਵਿਚ ਬਟਾਲਾ ਐਸਡੀਐਮ ਵੀ ਸ਼ਾਮਲ ਸੀ।
ਇਨ੍ਹਾਂ ਟੈਸਟਾਂ ਦੀ ਰਿਪੋਰਟ ਬੀਤੀ ਦੇਰ ਰਾਤ ਸਾਹਮਣੇ ਆਈ, ਜਿਸ ਵਿਚ ਐਸਡੀਐਮ ਬਟਾਲਾ ਦੀ ਰਿਪੋਰਟ ਵਿਚ ਕੋਰੋਨਾ ਪਾਜ਼ੀਟਿਵ ਆਈ ਹੈ। ਇਸ ਪੁਸ਼ਟੀ ਕਰਦਿਆਂ ਐਸਐਮਓ ਬਟਾਲਾ ਡਾ. ਸੰਜੀਵ ਭੱਲਾ ਨੇ ਦੱਸਿਆ ਕਿ ਸ਼ਹਿਰ ਵਿਚ ਅੱਜ ਵੱਖ-ਵੱਖ ਹਿੱਸਿਆਂ ਵਿਚ ਕੋਰੋਨਾ ਦੇ ਸੈਂਪਲ ਲੈਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਤਾਇਨਾਤ ਕੀਤਾ ਗਿਆ ਹੈ, ਜੋਕਿ ਲਗਭਗ 500 ਲੋਕਾਂ ਦੇ ਸੈਂਪਲ ਲੈਣਗੀਆਂ।
ਉਧਰ ਗੋਰਾਇਆ ਵਿਚ ਵੀ ਕੋਰੋਨਾ ਵਾਇਰਸ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇਕ 52 ਸਾਲਾ ਔਰਤ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਉਕਤ ਔਰਤ ਨੀਨਾ ਗੁਪਤਾ ਸਰਗੁੰਦੀ ਰੋਡ ਦੀ ਰਹਿਣ ਵਾਲੀ ਹੈ, ਜੋਕਿ ਕੁਝ ਦਿਨਾਂ ਤੋਂ ਬੀਮਾਰ ਚੱਲ ਰਹੀ ਹੈ। ਉਸ ਦਾ ਫਿਲੌਰ ਹਸਪਤਾਲ ਵਿਚ ਕੋਰੋਨਾ ਜਾਂਚ ਲਈ ਸੈਂਪਲ ਲਿਆ ਗਿਆ ਸੀ, ਜਿਸ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਸ ਤੋਂ ਬਾਅਦ ਉਸ ਦੇ ਪਤੀ ਦਾ ਵੀ ਕੋਰੋਨਾ ਜਾਂਚ ਲਈ ਸੈਂਪਲ ਲਿਆ ਗਿਆ ਹੈ, ਜਿਸ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਔਰਤ ਦੇ ਪਰਿਵਾਰ ਦੇ ਵੀ ਸੈਂਪਲ ਲਏ ਜਾਣਗੇ, ਫਿਲਹਾਲ ਉਨ੍ਹਾਂ ਨੂੰ ਕੁਆਰੰਟਾਈਨ ਕਰਕੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ।