ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਅੱਜ ਮਾਣਹਾਨੀ ਕੇਸ ਵਿਚ ਬਠਿੰਡਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ। ਅਦਾਲਤ ਨੇ ਉਸ ਨੂੰ ਅਗਲੀਆਂ ਸੁਣਵਾਈਆਂ ਵਿਚ ਵੀਡੀਓ ਕਾਨਫਰੰਸ ਦੇ ਜ਼ਰੀਏ ਪੇਸ਼ ਹੋਣ ਦੀ ਇਜਾਜਤ ਦੇ ਦਿੱਤੀ। ਅਦਾਲਤ ਨੇ ਕੰਗਨਾ ਦੀ ਫਿਜੀਕਲ ਤੌਰ ‘ਤੇ ਪੇਸ਼ ਨਾ ਹੋਣ ਦੀ ਅਰਜੀ ਮਨਜੂਰ ਕਰ ਲਈ। ਅਦਾਲਤ ਨੇ ਕੰਗਨਾ ਖਿਲਾਫ ਹੋਰ ਗਵਾਹ ਪੇਸ਼ ਕਰਨ ਨੂੰ ਵੀ ਮਨਜੂਰੀ ਦਿੱਤੀ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 27 ਜਨਵਰੀ ਨੂੰ ਹੋਵੇਗੀ।
ਕੰਗਨਾ ਰਣੌਤ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਬਠਿੰਡਾ ਅਦਾਲਤ ਵਿੱਚ ਪੇਸ਼ ਹੋਈ। ਦੋਵਾਂ ਧਿਰਾਂ ਨੇ ਬਹਿਸ ਕੀਤੀ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਹ ਹੁਕਮ ਦਿੱਤਾ ਅਤੇ ਨਿਰਦੇਸ਼ ਦਿੱਤਾ ਕਿ ਰਣੌਤ ਹਰ ਸੁਣਵਾਈ ਦੀ ਤਰੀਕ ‘ਤੇ ਵਰਚੁਅਲ ਤੌਰ ‘ਤੇ ਕਾਰਵਾਈ ਵਿੱਚ ਸ਼ਾਮਲ ਹੋਵੇਗੀ।
ਬੇਬੇ ਮਹਿੰਦਰ ਕੌਰ ਦੀ ਨੁਮਾਇੰਦਗੀ ਕਰਨ ਵਾਲੇ ਵਕੀਲ ਰਘੁਬੀਰ ਸਿੰਘ ਬਹਿਣੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਅਦਾਲਤ ਵਿੱਚ ਇੱਕ ਨਵੀਂ ਪਟੀਸ਼ਨ ਦਾਇਰ ਕੀਤੀ ਹੈ ਜਿਸ ਵਿੱਚ ਬੇਨਤੀ ਕੀਤੀ ਗਈ ਹੈ ਕਿ ਉਸ ਦਾ ਪਾਸਪੋਰਟ ਜ਼ਬਤ ਕੀਤਾ ਜਾਵੇ ਤਾਂ ਜੋ ਉਸ ਨੂੰ ਫਿਲਮ ਦੀ ਸ਼ੂਟਿੰਗ ਦੇ ਬਹਾਨੇ ਵਿਦੇਸ਼ ਯਾਤਰਾ ਕਰਨ ਤੋਂ ਰੋਕਿਆ ਜਾ ਸਕੇ।
ਦਰਅਸਲ, ਕੰਗਨਾ ਨੇ ਕਿਸਾਨਾਂ ਅੰਦੋਲਨ ਵਿੱਚ ਸ਼ਾਮਲ ਇੱਕ ਬਜ਼ੁਰਗ ਔਰਤ ਬਾਰੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਸਨ। ਉਸਨੇ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਉਸਦਾ ਮਜ਼ਾਕ ਉਡਾਇਆ ਸੀ, ਜਿਸ ਤੋਂ ਬਾਅਦ ਬਜ਼ੁਰਗ ਔਰਤ ਨੇ ਉਸ ਵਿਰੁੱਧ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ, ਕੜਾਕੇ ਦੀ ਪੈ ਰਹੀ ਠੰਢ ਕਰਕੇ ਲਿਆ ਫੈਸਲਾ
ਹਾਲ ਹੀ ਵਿੱਚ, ਕੰਗਨਾ ਰਣੌਤ ਨੇ ਸੁਪਰੀਮ ਕੋਰਟ ਨੂੰ ਕੇਸ ਖਾਰਜ ਕਰਨ ਦੀ ਅਪੀਲ ਕੀਤੀ, ਪਰ ਸੁਪਰੀਮ ਕੋਰਟ ਨੇ ਉਸਦੀ ਪਟੀਸ਼ਨ ਨੂੰ ਸਵੀਕਾਰ ਨਹੀਂ ਕੀਤਾ।
ਵੀਡੀਓ ਲਈ ਕਲਿੱਕ ਕਰੋ -:
























