ਪੰਜਾਬ ਵਿਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀਆਂ ਗਤੀਵਿਧੀਆਂ ਬਹੁਤ ਤੇਜ਼ੀ ਨਾਲ ਵਧ ਰਹੀਆਂ ਹਨ ਤੇ ਪੰਜਾਬ ਪੁਲਿਸ ਵੱਲੋਂ ਇਨ੍ਹਾਂ ਸਭ ‘ਤੇ ਪੈਨੀ ਨਜ਼ਰ ਰੱਖੀ ਜਾ ਰਹੀ ਹੈ ਤੇ ਥਾਂ-ਥਾਂ ‘ਤੇ ਨਾਕੇ ਲਗਾਏ ਜਾ ਰਹੇ ਹਨ। ਇਸੇ ਤਹਿਤ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਵਿੱਚ ਇੱਕ ਔਰਤ ਸਣੇ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਨਸ਼ੀਲੀ ਗੋਲੀਆਂ, ਭੁੱਕੀ ਅਤੇ ਸ਼ਰਾਬ ਬਰਾਮਦ ਕੀਤੀ ਹੈ।
ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਨਸ਼ਾ ਵਿਰੋਧੀ ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਸੰਗਤ ਦੇ ਏਐਸਆਈ ਚਮਕੌਰ ਸਿੰਘ ਅਨੁਸਾਰ ਪੁਲਿਸ ਟੀਮ ਨੇ ਪਿਛਲੇ ਦਿਨੀਂ ਪਿੰਡ ਡੂਮਵਾਲੀ ਵਿੱਚ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲਿਸ ਨੇ ਸ਼ੱਕ ਦੇ ਆਧਾਰ ‘ਤੇ ਪਿੰਡ ਪੂਹਲਾ ਦੇ ਵਸਨੀਕ ਕ੍ਰਿਸ਼ਨਾ ਅਤੇ ਤਲਵਿੰਦਰ ਸਿੰਘ ਨੂੰ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਚਾਰ ਹਜ਼ਾਰ ਨਸ਼ੀਲੇ ਪਦਾਰਥ ਬਰਾਮਦ ਹੋਏ। ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਮੌਕੇ ‘ਤੇ ਹੀ ਗ੍ਰਿਫਤਾਰ ਕਰ ਲਿਆ ਅਤੇ ਮਾਮਲਾ ਦਰਜ ਕਰ ਲਿਆ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ CM ਅਹੁਦੇ ਲਈ ਠੋਕਿਆ ਦਾਅਵਾ, ਕਿਹਾ-ਹਾਈਕਮਾਨ ਮੈਨੂੰ ਸੌਂਪੇ ਪੰਜਾਬ ਦੀ ਕਮਾਨ
ਇਸੇ ਤਰ੍ਹਾਂ ਥਾਣਾ ਬਾਲਿਆਂਵਾਲੀ ਦੇ ਐਸਆਈ ਗੁਰਿੰਦਰ ਸਿੰਘ ਨੇ ਪਿੰਡ ਭੂੰਦੜ ਨੇੜੇ ਨਾਕਾਬੰਦੀ ਦੌਰਾਨ ਬਿਨਾਂ ਪਲੇਟ ਵਾਲੀ ਸਵਿਫਟ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਕਾਰ ਵਿੱਚੋਂ 10 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਇਆ। ਪੁਲਿਸ ਨੇ ਕਾਰ ਸਵਾਰ ਜਰਨੈਲ ਸਿੰਘ ਵਾਸੀ ਰਾਮਨਵਾਸ ਅਤੇ ਜਸਵੀਰ ਸਿੰਘ ਵਾਸੀ ਮੌੜ ਖੁਰਦ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ। ਇਹ ਇਸੇ ਤਰ੍ਹਾਂ ਥਾਣਾ ਨਥਾਣਾ ਦੇ ਏਐਸਆਈ ਗੁਰਦੀਪ ਸਿੰਘ ਨੇ ਮੁਲਜ਼ਮ ਬਹਾਦਰ ਸਿੰਘ ਨੂੰ ਪਿੰਡ ਚੱਕ ਫਤਿਹ ਸਿੰਘ ਵਾਲਾ ਤੋਂ ਗ੍ਰਿਫ਼ਤਾਰ ਕਰਕੇ 200 ਨਸ਼ੀਲੀਆਂ ਗੋਲੀਆਂ ਸਮੇਤ ਕੇਸ ਦਰਜ ਕੀਤਾ ਹੈ। ਇਸ ਤੋਂ ਇਲਾਵਾ ਥਾਣਾ ਫੂਲ ਦੇ ਏਐਸਆਈ ਸੁਰਜੀਤ ਸਿੰਘ ਨੇ ਮੁਲਜ਼ਮ ਬਲਵੀਰ ਸਿੰਘ ਨੂੰ ਪਿੰਡ ਰਾਈਆਂ ਤੋਂ ਸਾਢੇ ਅੱਠ ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ। ਜਿਸਨੂੰ ਬਾਅਦ ਵਿੱਚ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ਦੇ ਮੁੱਖ ਮੰਤਰੀ ਦੀ ਚੋਣ ਧਰਮ ਜਾਂ ਜਾਤ ਦੇ ਅਧਾਰ ‘ਤੇ ਨਹੀਂ ਹੋਣੀ ਚਾਹੀਦੀ : ਜਸਵੀਰ ਸਿੰਘ ਗੜ੍ਹੀ