ਸੂਤਰਾਂ ਦੇ ਹਵਾਲੇ ਤੋਂ ਖਬਰ ਸਾਹਮਣੇ ਆ ਰਹੀ ਸੀ ਕਿ ਕਮਲ ਕੌਰ ਭਾਬੀ ਕਤਲ ਮਾਮਲੇ ਵਿਚ ਨਾਮਜ਼ਦ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਦੁਬਈ ਵਿਚ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਹੁਣ ਇਸ ਸਬੰਧੀ ਬਠਿੰਡਾ ਪੁਲਿਸ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਡੀਐੱਸਪੀ ਸਿਟੀ 2 ਨੇ ਦੱਸਿਆ ਕਿ ਥਾਣਾ ਕੈਂਟ ਬਠਿੰਡਾ ਵਿਖੇ ਸਾਲ 2025 ਦੌਰਾਨ ਮੁਕਦਮਾ ਨੰਬਰ 106 ਇੱਕ ਲੜਕੀ ਦੇ ਕਤਲ ਸਬੰਧੀ ਦਰਜ ਕੀਤਾ ਗਿਆ ਸੀ, ਜਿਸ ਵਿੱਚ ਅੰਮ੍ਰਿਤਪਾਲ ਸਿੰਘ ਮਹਿਰੋਂ ਨਾਂ ਦੇ ਵਿਅਕਤੀ ਨੂੰ ਮੁਲਜ਼ਮ ਨਾਮਜ਼ਦ ਕੀਤਾ ਗਿਆ ਹੈ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਦੁਬਈ ਚਲਾ ਗਿਆ ਹੈ। 
ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਮਹਿਰੋਂ UAE ‘ਚ ਹਿਰਾਸਤ ‘ਚ, ਕਮਲ ਭਾਬੀ ਦੇ ਕ/ਤਲ ਮਾਮਲੇ ‘ਚ ਨਾਮਜ਼ਦ ਹੈ ਮਹਿਰੋਂ
ਕੁਝ ਨਿਊਜ਼ ਚੈਨਲਾਂ ਵੱਲੋਂ ਇਹ ਖ਼ਬਰਾਂ ਚਲਾਈਆਂ ਜਾ ਰਹੀਆਂ ਹਨ ਕਿ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਯੂਏਈ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਸਬੰਧ ਵਿੱਚ ਡੀਐਸਪੀ ਨੇ ਕਿਹਾ ਕਿ ਅਸੀਂ ਸਪਸ਼ਟ ਕਰਦੇ ਹਾਂ ਕਿ ਬਠਿੰਡਾ ਪੁਲਸ ਨੂੰ ਅਜੇ ਤੱਕ ਉਸ ਦੀ ਗ੍ਰਿਫ਼ਤਾਰੀ ਬਾਰੇ ਕੋਈ ਵੀ ਅਧਿਕਾਰਿਤ ਪੁਸ਼ਟੀ ਨਹੀਂ ਹੋਈ ਹੈ। ਜੇਕਰ ਇਸ ਤਰ੍ਹਾਂ ਦੀ ਕੋਈ ਜਾਣਕਾਰੀ ਅਧਿਕਾਰਿਤ ਤੌਰ ‘ਤੇ ਪ੍ਰਾਪਤ ਹੁੰਦੀ ਹੈ ਤਾਂ ਕਾਨੂੰਨ ਅਨੁਸਾਰ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬਠਿੰਡਾ ਪੁਲਸ ਵੱਲੋਂ ਉਕਤ ਮੁਲਜ਼ਮ ਦੀ ਡਿਪੋਰਟੇਸ਼ਨ ਲਈ ਕਾਰਵਾਈ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























