ਸੂਬੇ ਵਿੱਚ ਆਏ ਦਿਨ ਨਸ਼ੇ ਕਾਰਨ ਹੋ ਰਹੀਆਂ ਮੌ.ਤਾਂ ਚਿੰਤਾ ਦਾ ਵਿਸ਼ਾ ਹਨ । ਤਾਜ਼ਾ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ, ਜਿੱਥੇ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਇੱਕ ਨੌਜਵਾਨ ਦੀ ਮੌ.ਤ ਹੋ ਗਈ । ਮ੍ਰਿਤਕ ਨੌਜਵਾਨ ਦੀ ਪਛਾਣ 23 ਸਾਲਾ ਜਸਕਰਨ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਜਸਕਰਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਤੇ ਪਿੰਡ ਲਹਿਰ ਬੇਗਾ ਦਾ ਰਹਿਣ ਵਾਲਾ ਸੀ।
ਦੱਸ ਦੇਈਏ ਕਿ ਜਸਕਰਨ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੇ ਅਪੀਲ ਕਰਦਿਆਂ ਕਿਹਾ ਕਿ ਸੂਬੇ ਵਿੱਚੋਂ ਨਸ਼ੇ ਨੂੰ ਖਤਮ ਕਰ ਕੇ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਇਆ ਜਾਵੇ । ਮ੍ਰਿਤਕ ਦੇ ਪਰਿਵਾਰਕ ਮੈਂਬਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਸਕਰਨ 12ਵੀਂ ਪਾਸ ਸੀ ਤੇ ਦਿਹਾੜੀ ਦਾ ਕੰਮ ਕਰਦਾ ਸੀ।
ਵੀਡੀਓ ਲਈ ਕਲਿੱਕ ਕਰੋ -: