ਕੈਨੇਡਾ ਵਿਚ ਪੰਜਾਬੀ ਨੌਜਵਾਨਾਂ ਦੀ ਮੌਤ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਆਏ ਦਿਨ ਕੋਈ ਨਾ ਕੋਈ ਅਜਿਹੀ ਖਬਰ ਸਾਹਮਣੇ ਆ ਹੀ ਜਾਂਦੀ ਹੈ ਜਿਸ ਨੂੰ ਸੁਣ ਕੇ ਹਿਰਦੇ ਵਲੂੰਧਰੇ ਜਾਂਦੇ ਹਨ। ਅਜਿਹਾ ਹੀ ਇਕ ਹਾਦਸਾ ਕੈਨੇਡਾ ਦੀ ਧਰਤੀ ‘ਤੇ ਫਿਰ ਤੋਂ ਵਾਪਰਿਆ ਹੈ ਜਿਸ ਨੇ ਇਕ ਪੰਜਾਬੀ ਨੌਜਵਾਨ ਦੀ ਜਾਨ ਲੈ ਲਈ ਹੈ।
ਕੈਨੇਡਾ ਦੇ ਬਰੰਪਟਨ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੋਂ ਦੀ ਪਿਸ਼ਕੇ ਨਦੀ ‘ਚ ਡੁੱਬਣ ਕਰਕੇ ਨੌਜਵਾਨ ਦੀ ਮੌਤ ਹੋਈ ਹੈ। ਮ੍ਰਿਤਕ ਦੀ ਪਛਾਣ ਗਗਨਦੀਪ ਸਿੰਘ ਵਜੋਂ ਹੋਈ ਹੈ। ਉਸ ਦੀ ਉਮਰ ਮਹਿਜ਼ 25 ਸਾਲ ਦੱਸੀ ਜਾ ਰਹੀ ਹੈ। ਗਗਨਦੀਪ ਬਠਿੰਡਾ ਦੇ ਸੰਗਤ ਮੰਡੀ ਵਿਖੇ ਪਿੰਡ ਦੂਨੇਵਾਲਾ ਦਾ ਵਸਨੀਕ ਸੀ। ਇਹ ਵੀ ਜਾਣਕਾਰੀ ਮਿਲੀ ਹੈ ਕਿ ਗਗਨਦੀਪ ਵਰਕ ਪਰਮਿਟ ‘ਤੇ ਕੈਨੇਡਾ ਗਿਆ ਸੀ। ਅਚਾਨਕ ਉਸ ਨਾਲ ਹਾਦਸਾ ਵਾਪਰ ਜਾਂਦਾ ਹੈ। ਨਦੀ ਵਿਚ ਡੁੱਬਣ ਨਾਲ ਉਸ ਦੇ ਸਾਹ ਨਿਕਲ ਗਏ ਹਨ। ਪਰਿਵਾਰ ਵੱਲੋਂ ਗਗਨਦੀਪ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਗੁਹਾਰ ਲਗਾ ਰਿਹਾ ਹੈ।
ਇਹ ਵੀ ਪੜ੍ਹੋ : ਪਾਕਿਸਤਾਨ ਨੇ ਰਿਹਾਅ ਕੀਤਾ BSF ਦਾ ਜਵਾਨ ਕੀਤਾ, 22 ਦਿਨਾਂ ਬਾਅਦ ਪੁਰਨਮ ਕੁਮਾਰ ਦੀ ਹੋਈ ਵਤਨ ਵਾਪਸੀ
ਪੰਜਾਬ ਬੈਠੇ ਮਾਪੇ ਸਦਮੇ ਵਿਚ ਹਨ ਤੇ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਦੇ ਪੁੱਤ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਵਿਚ ਮਦਦ ਕੀਤੀ ਜਾਵੇ ਤਾਂ ਜੋ ਉਹ ਰਸਮਾਂ-ਰਿਵਾਜ਼ਾਂ ਨਾਲ ਪੁੱਤ ਨੂੰ ਅੰਤਿਮ ਵਿਦਾਈ ਦੇ ਸਕਣ।
ਵੀਡੀਓ ਲਈ ਕਲਿੱਕ ਕਰੋ -:
























