CM ਮਾਨ ਵੱਲੋਂ ਸਾਬਕਾ ਵਿਧਾਇਕਾਂ ਦੀ ਪੈਨਸ਼ਨ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਭਗਵੰਤ ਮਾਨ ਨੇ ਐਲਾਨ ਕਰਦਿਆਂ ਕਿਹਾ ਕਿ ਵਿਧਾਇਕ ਭਾਵੇਂ 2 ਵਾਰ ਜਿੱਤੇ ਜਾਂ 7 ਵਾਰ ਜਿੱਤੇ ਪਰ ਉਸ ਨੂੰ ਪੈਨਸ਼ਨ ਸਿਰਫ ਇਕ ਟਰਮ ਦੀ ਹੀ ਮਿਲੇਗੀ। CM ਭਗਵੰਤ ਮਾਨ ਦੇ ਇਸ ਫੈਸਲੇ ਦਾ ਵਿਰੋਧੀ ਪਾਰਟੀਆਂ ਦੇ ਕੁਝ ਆਗੂਆਂ ਵਲੋਂ ਸਵਾਗਤ ਕੀਤਾ ਗਿਆ ਹੈ।
ਸਾਬਕਾ ਵਿਧਾਇਕਾਂ ਦੀ ਪੈਨਸ਼ਨ ਨੂੰ ਲੈ ਕੇ ਸ. ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮੈਂ ਪੈਨਸ਼ਨ ਨੂੰ ਲੈ ਕੇ ਮੁੱਖ ਮੰਤਰੀ ਦੇ ਫੈਸਲੇ ਦਾ ਸਵਾਗਤ ਕਰਦਾ ਹਾਂ। ਉਨ੍ਹਾਂ ਕਿਹਾ ਕਿ ਸਾਬਕਾ ਵਿਧਾਇਕਾਂ ਨੂੰ ਪੈਨਸ਼ਨ ਨਹੀਂ ਮਿਲਣੀ ਚਾਹੀਦੀ। ਮੈਂ ਪਹਿਲਾਂ ਤੋਂ ਹੀ ਪੈਨਸ਼ਨ ਛੱਡ ਚੁੱਕਾ ਹਾਂ। ਉਨ੍ਹਾਂ ਕਿਹਾ ਕਿ ਵਿਧਾਇਕ ਬਣਨਾ ਤਾਂ ਸੇਵਾ ਹੈ। ਜੋ ਨੌਕਰੀ ਕਰਦੇ ਹਨ ਉਨ੍ਹਾਂ ਦਾ ਹੱਕ ਪੈਨਸ਼ਨ ਲੈਣਾ ਹੁੰਦਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
‘ਆਪ’ ਵੱਲੋਂ ਨਾਮਜ਼ਦ ਕੀਤੇ ਗਏ ਰਾਜ ਸਭਾ ਮੈਂਬਰਾਂ ‘ਤੇ ਸ. ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਤੋਂ ਪਤਾ ਲੱਗਦਾ ਹੈ ਕਿ ਆਮ ਆਦਮੀ ਪਾਰਟੀ ਦਾ ਪੰਜਾਬ ਨਾਲ ਕਿੰਨਾ ਪਿਆਰ ਹੈ। ਵੋਟਰ ਇਥੋਂ ਦੇ ਹਨ ਤੇ ਮੈਂਬਰ ਬਾਹਰ ਦੇ ਬਣਾ ਦਿੱਤੇ। ਅਜਿਹਾ ਪਹਿਲੀ ਵਾਰ ਹੋਇਆ ਹੈ। ਵਧਦੀ ਮਹਿੰਗਾਈ ਬਾਰੇ ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਸਮੇਂ ਵੀ ਕੁਝ ਨਹੀਂ ਹੋਇਆ ਤੇ ਹੁਣ ਵੀ ਕੁਝ ਨਹੀਂ ਹੋਣਾ। ਸਿਰਫ ਅਕਾਲੀ ਸਰਕਾਰ ਹੀ ਪੰਜਾਬੀਆਂ ਦੀ ਸਰਕਾਰ ਹੈ ਜੋ ਲੋਕਾਂ ਦੀ ਭਲਾਈ ਬਾਰੇ ਸੋਚਦੀ ਹੈ। ਬਹੁਤ ਜਲਦ ਹੀ ਸੱਚ ਲੋਕਾਂ ਦੇ ਸਾਹਮਣੇ ਆਏਗਾ।
ਇਹ ਵੀ ਪੜ੍ਹੋ : ਮਾਨਸਾ ‘ਚ CM ਮਾਨ ਦਾ ਐਲਾਨ, ‘ਫਸਲ ਖਰਾਬ ਹੋਈ ਤਾਂ ਗਿਰਦਾਵਰੀ ਤੋਂ ਪਹਿਲਾਂ ਮਿਲੇਗਾ ਮੁਆਵਜ਼ਾ’
ਗੌਰਤਲਬ ਹੈ ਕਿ CM ਮਾਨ ਨੇ ‘ਇੱਕ ਵਿਧਾਇਕ ਇੱਕ ਪੈਨਸ਼ਨ’ ਸਕੀਮ ਲਾਗੂ ਕਰਦਿਆਂ ਕਿਹਾ ਕਿ ਇਸ ਸਕੀਮ ਨਾਲ ਬਚਿਆ ਹੋਇਆ ਪੈਸਾ ਲੋਕਾਂ ਦੀ ਭਲਾਈ ਲਈ ਖਰਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਧਾਇਕਾਂ ਨੂੰ ਸੇਵਾ ਲਈ ਪੈਨਸ਼ਨ ਦੇ ਰੂਪ ਵਿੱਚ ਇੰਨੀ ਵੱਡੀ ਰਕਮ ਦਿੱਤੇ ਜਾਣਾ ਕਿਸੇ ਪੱਖੋਂ ਸਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਧਾਇਕਾਂ ਨੂੰ ਮਿਲਣ ਵਾਲੀ ਫੈਮਿਲੀ ਪੈਨਸ਼ਨ ਵੀ ਬਹੁਤ ਜ਼ਿਆਦਾ ਹੈ, ਜਿਸ ਵਿੱਚ ਕਟੌਤੀ ਕੀਤੀ ਜਾਵੇਗੀ।