ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਮੰਤਰੀ ਮੰਡਲ ਦੀ ਬੈਠਕ ਅੱਜ ਹੋਵੇਗੀ। ਇਹ ਮੀਟਿੰਗ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ ਵਿਚ ਹੋਵੇਗੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਹੋਣ ਵਾਲੀ ਬੈਠਕ ਵਿਚ 20-21 ਅਕਤੂਬਰ ਨੂੰ ਬੁਲਾਏ ਗਏ ਵਿਸ਼ੇਸ਼ ਇਜਲਾਸ ਵਿਚ ਪੇਸ਼ ਕੀਤੇ ਜਾਣ ਵਾਲੇ ਬਿੱਲਾਂ ‘ਤੇ ਮੋਹਰ ਲਗਾਈ ਜਾ ਸਕਦੀ ਹੈ।
ਇਹ ਵੀ ਪੜ੍ਹੋ : ਭਾਰਤ-ਪਾਕਿ ਵਿਚ ਮਹਾਮੁਕਾਬਲਾ ਅੱਜ, ਪਾਕਿਸਤਾਨ ਨੂੰ ਵਿਸ਼ਵ ਕੱਪ ‘ਚ 8ਵੀਂ ਵਾਰ ਹਰਾਉਣ ਉਤਰੇਗਾ ਭਾਰਤ
ਇਥੇ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਮੁੱਖ ਮੰਤਰੀ ਮਾਨ ਤੇ ਰਾਜਪਾਲ ਪੁਰੋਹਿਤ ਵਿਚਾਲੇ ਵਿਸ਼ੇਸ਼ ਇਜਲਾਸ ਨੂੰ ਲੈ ਕੇ ਫਿਰ ਤੋਂ ਤਕਰਾਰ ਜਾਰੀ ਹੈ। ਰਾਜਪਾਲ ਵੱਲੋਂ ਇਸ ਇਜਲਾਸ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਗਿਆ ਹੈ ਦੂਜੇ ਪਾਸੇ ਪੰਜਾਬ ਵਿਧਾਨ ਸਭਾ ਸਪੀਕਰ ਸੰਧਵਾਂ ਦਾ ਕਹਿਣਾ ਹੈ ਕਿ ਪਿਛਲਾ ਇਜਲਾਸ ਮੁਲਤਵੀ ਨਹੀਂ ਕੀਤਾ ਗਿਆ ਸੀ ਤੇ ਇਹ ਇਸੇਦਾ ਹੀ ਹਿੱਸਾ ਹੈ ਤੇ ਇਸ ਲਈ ਰਾਜਪਾਲ ਦੀ ਮਨਜ਼ੂਰੀ ਦੀ ਲੋੜ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -: