ਬੈਂਗਲੁਰੂ ਤੋਂ ਵਾਰਾਣਸੀ ਜਾ ਰਹੀ ਇੰਡੀਗੋ ਦੀ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਮੁਤਾਬਕ ਇੰਡੀਗੋ ਦੀ ਫਲਾਈਟ ਨੰਬਰ (6E897) ਨੇ ਸਵੇਰੇ ਕਰੀਬ 5.10 ਵਜੇ ‘ਤੇ ਉਡਾਣ ਭਰੀ ਸੀ। ਪਰ ਤਕਨੀਕੀ ਖਰਾਬੀ ਕਾਰਨ ਤੇਲੰਗਾਨਾ ਦੇ ਸ਼ਮਸ਼ਮਾਬਾਦ ਏਅਰਪੋਰਟ ‘ਤੇ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਕਰਨੀ ਪਈ। ਦੱਸਿਆ ਜਾ ਰਿਹਾ ਹੈ ਕਿ ਇਸ ਫਲਾਈਟ ‘ਚ 137 ਯਾਤਰੀ ਸਵਾਰ ਸਨ ਅਤੇ ਸਾਰੇ ਯਾਤਰੀ ਸੁਰੱਖਿਅਤ ਹਨ।
DGCA ਮੁਤਾਬਕ ਇੰਡੀਗੋ ਦੀ ਫਲਾਈਟ ਨੇ ਬੈਂਗਲੁਰੂ ਤੋਂ ਵਾਰਾਣਸੀ ਲਈ ਉਡਾਣ ਭਰੀ ਸੀ। ਇਸ ਦੌਰਾਨ ਤਕਨੀਕੀ ਖਰਾਬੀ ਕਾਰਨ ਫਲਾਈਟ ਦੀ ਸਵੇਰੇ 6.15 ਵਜੇ ਐਮਰਜੈਂਸੀ ਲੈਂਡਿੰਗ ਕੀਤੀ ਗਈ। ਇਸ ਫਲਾਈਟ ਵਿਚ ਉਡਾਣ ਦੌੜਨ 137 ਯਾਤਰੀ ਸਵਾਰ ਸਨ, ਸਾਰੇ ਲੋਕ ਪੂਰੀ ਤਰ੍ਹਾਂ ਸੁਰੱਖਿਅਤ ਹਨ। DGCA ਨੇ ਦੱਸਿਆ ਕਿ ਯਾਤਰੀਆਂ ਲਈ ਦੂਜੀ ਫਲਾਈਟ ਦਾ ਇੰਤੇਜਾਮ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਹਿਮਾਚਲ ‘ਚ ਕੋਰੋਨਾ ਦਾ ਕਹਿਰ, 24 ਘੰਟਿਆਂ ‘ਚ 318 ਨਵੇਂ ਮਾਮਲੇ ਆਏ ਸਾਹਮਣੇ
ਦੱਸ ਦੇਈਏ ਕਿ ਇਸ ਤੋਂ ਪਹਿਲਾਂ 1 ਅਪ੍ਰੈਲ ਨੂੰ ਦਿੱਲੀ ਤੋਂ ਦੁਬਈ ਲਈ ਉਡਾਣ ਭਰਨ ਤੋਂ ਬਾਅਦ ਇਕ ਕਾਰਗੋ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ ਸੀ। ਦਰਅਸਲ, ਜਹਾਜ਼ ਨਾਲ ਪੰਛੀ ਟਕਰਾ ਗਿਆ ਸੀ। ਪੰਛੀ ਦੇ ਟਕਰਾਉਣ ਕਾਰਨ ਜਹਾਜ਼ ਦੀ ਵਿੰਡਸ਼ੀਲਡ ਵਿਚ ਦਰਾੜ ਆ ਗਈ। ਇਸ ਸਬੰਧੀ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਅਲਰਟ ਜਾਰੀ ਕੀਤਾ ਗਿਆ ਅਤੇ ਜਹਾਜ਼ ਨੂੰ ਸਵੇਰੇ 10.50 ਵਜੇ ਵਾਪਸ ਦਿੱਲੀ ਹਵਾਈ ਅੱਡੇ ‘ਤੇ ਲਿਆਂਦਾ ਗਿਆ। ਅਧਿਕਾਰੀ ਨੇ ਦੱਸਿਆ ਕਿ ਜਾਂਚ ਤੋਂ ਬਾਅਦ ਜਹਾਜ਼ ਨੇ ਦੁਪਹਿਰ ਕਰੀਬ 1.40 ਵਜੇ ਦੁਬਈ ਲਈ ਉਡਾਨ ਭਰੀ।
ਵੀਡੀਓ ਲਈ ਕਲਿੱਕ ਕਰੋ -: